ਲੁਧਿਆਣਾ ‘ਚ ਡਾ. ਅੰਬੇਡਕਰ ਦੇ ਬੁੱਤ ਦਾ ਤੋੜਿਆ ਸ਼ੀਸ਼ਾ

ਗੁਰਪ੍ਰੀਤ ਸਿੰਘ :- ਲੁਧਿਆਣਾ ਦੇ ਜਲੰਧਰ ਬਾਈਪਾਸ ਚੌਕ ‘ਤੇ ਡਾ. ਬੀ.ਆਰ. ਅੰਬੇਡਕਰ ਦੇ ਬੁੱਤ ਦਾ ਸ਼ੀਸ਼ਾ ਇੱਕ ਵਾਰ ਫਿਰ ਤੋੜਨ ਦਾ ਮਾਮਲਾ ਸ੍ਹਾਮਣੇ ਆਇਆ ਹੈ। ਸ਼ੁੱਕਰਵਾਰ ਸਵੇਰੇ ਇਸ ਘਟਨਾ ਦੀ ਜਾਣਕਾਰੀ ਮਿਲਣ ਤੇ ਪੁਲਿਸ ਮੌਕੇ ‘ਤੇ ਪਹੁੰਚੀ ਅਤੇ ਨੇੜਲੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਦੀ ਜਾਂਚ ਕੀਤੀ। ਫੁਟੇਜ ਵਿੱਚ ਇੱਕ ਔਰਤ ਪੱਥਰ ਨਾਲ ਸ਼ੀਸ਼ਾ ਤੋੜਦੀ ਦਿਖਾਈ ਦਿੱਤੀ। ਪੁਲਿਸ ਨੇ ਔਰਤ ਨੂੰ ਹਿਰਾਸਤ ਵਿੱਚ ਲੈ ਲਿਆ ਹੈ ਅਤੇ ਉਸ ਤੋਂ ਪੁੱਛਗਿੱਛ ਸ਼ੁਰੂ ਕਰ ਦਿੱਤੀ ਹੈ।

ਘਟਨਾ ਦੀ ਖ਼ਬਰ ਫੈਲਦੇ ਹੀ ਸਥਾਨਕ ਨਿਵਾਸੀ ਗੁੱਸੇ ਵਿੱਚ ਆ ਗਏ। ਚਾਰ ਮਹੀਨੇ ਪਹਿਲਾਂ ਇਸ ਬੁੱਤ ਨੂੰ ਲੈ ਕੇ ਵਿਵਾਦ ਹੋਇਆ ਸੀ, ਜਿਸ ਤੋਂ ਬਾਅਦ ਸੀਸੀਟੀਵੀ ਕੈਮਰੇ ਲਗਾਏ ਗਏ ਸਨ। ਉਸ ਸਮੇਂ, ਲੋਕਾਂ ਨੇ ਕਈ ਸ਼ਹਿਰਾਂ ਵਿੱਚ ਸੜਕਾਂ ਨੂੰ ਜਾਮ ਕਰਕੇ ਵਿਰੋਧ ਪ੍ਰਦਰਸ਼ਨ ਕੀਤਾ ਸੀ।

By Gurpreet Singh

Leave a Reply

Your email address will not be published. Required fields are marked *