ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ ਅੱਜ ਸਾਡੇ 4 ਵਜੇ

ਗੁਰਪ੍ਰੀਤ ਸਿੰਘ :- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਮੰਤਰੀ ਮੰਡਲ ਦੀ ਇੱਕ ਅਹਿਮ ਮੀਟਿੰਗ ਬੁਲਾਈ ਹੈ। ਇਹ ਮੀਟਿੰਗ ਅੱਜ 31 ਅਕਤੂਬਰ ਦਿਨ ਸ਼ਨਿਚਰਵਾਰ ਨੂੰ ਹੋਵੇਗੀ। ਇਹ ਮੀਟਿੰਗ ਮੁੱਖ ਮੰਤਰੀ ਦੀ ਚੰਡੀਗੜ੍ਹ ਸਥਿਤ ਰਿਹਾਇਸ਼ ’ਤੇ ਹੋਵੇਗੀ।

ਇਸ ਸੰਬੰਧੀ ਇਕ ਪੱਤਰ ਜਾਰੀ ਕੀਤਾ ਗਿਆ ਹੈ। ਇਸ ਮੀਟਿੰਗ ‘ਚ ਕਈ ਅਹਿਮ ਫੈਸਲੇ ਲਏ ਜਾ ਸਕਦੇ ਹਨ। ਹਾਲਾਂਕਿ ਮੀਟਿੰਗ ਦਾ ਏਜੰਡਾ ਕੀ ਹੈ ਇਸ ਬਾਰੇ ਕੋਈ ਜਾਣਕਾਰੀ ਨਹੀਂ ਦਿੱਤੀ ਗਈ ਹੈ, ਜੋ ਕਿ ਮੌਕੇ ‘ਤੇ ਹੀ ਤੈਅ ਕੀਤਾ ਜਾਵੇਗਾ। ਉਮੀਦ ਕੀਤੀ ਜਾ ਰਹੀ ਹੈ ਕਿ ਪੰਜਾਬ ਸਰਕਾਰ ਦੀਵਾਲੀ ਤੋਂ ਪਹਿਲਾਂ ਕੋਈ ਵੱਡਾ ਤੋਹਫ਼ਾ ਦੇ ਸਕਦੀ ਹੈ।

ਇਸ ਤੋਂ ਇਲਾਵਾ ਪੰਜਾਬ ਵਿਧਾਨ ਸਭਾ ਦੀਆਂ ਚੋਣਾਂ ਨੂੰ ਦੇਖਦੇ ਹੋਏ ਪੰਜਾਬ ਕੈਬਨਿਟ ਵੱਲੋਂ ਕਈ ਅਹਿਮ ਫੈਸਲੇ ਲਏ ਜਾ ਸਕਦੇ ਹਨ। ਜਿਸ ‘ਚ ਮੁਲਾਜ਼ਮਾਂ ਦੇ DA ਅਤੇ ਕੱਚੇ ਮੁਲਜ਼ਮਾਂ ਨਾਲ ਸੰਬੰਧਿਤ ਫੈਸਲੇ ਲੈ ਜਾ ਸਕਦੇ ਹਨ।

By nishuthapar1

Leave a Reply

Your email address will not be published. Required fields are marked *