ਟੈੱਕ ਮਹਿੰਦਰਾ ਦੇ ਏਸ਼ੀਆ ਹੈੱਡ ਦੀ ਗੋਲੀਆਂ ਮਾਰ ਕੇ ਹੱਤਿਆ

ਗੁਰਪ੍ਰੀਤ ਸਿੰਘ :- ਹਰਿਆਣਾ ਦੇ ਫਰੀਦਾਬਾਦ ਵਿੱਚ ਟੇਕ ਮਹਿੰਦਰਾ ਕੰਪਨੀ ਦੇ ਏਸ਼ੀਆ ਹੈੱਡ ਪਰਮਜੀਤ ਧਨਖੜ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ। ਦੋਸ਼ ਹੈ ਕਿ ਸੈਕਟਰ-21ਸੀ ਵਿੱਚ ਗੁਆਂਢੀ ਮੋਨੂ ਸ਼ਰਮਾ ਨੇ ਆਪਣੀ ਲਾਇਸੈਂਸੀ ਪਿਸਤੌਲ ਨਾਲ ਉਨ੍ਹਾਂ ‘ਤੇ ਕਰੀਬ 15 ਰਾਊਂਡ ਫਾਇਰਿੰਗ ਕੀਤੀ। ਪਰਮਜੀਤ ਨੂੰ 9 ਗੋਲੀਆਂ ਲੱਗੀਆਂ, ਜਿਸ ਨਾਲ ਉਨ੍ਹਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ।

ਪੁਲਿਸ ਦੀ ਜਾਂਚ ਮੁਤਾਬਕ, ਮੋਨੂ ਦਾ ਬੇਟਾ ਪਾਰਕਿੰਗ ਵਿੱਚ ਆਪਣੇ ਕੁੱਤੇ ਨੂੰ ਪੌਟੀ ਕਰਵਾਉਂਦਾ ਸੀ। ਪਰਮਜੀਤ ਦਾ ਪਰਿਵਾਰ ਇਸ ਦਾ ਵਿਰੋਧ ਕਰ ਰਿਹਾ ਸੀ। ਸ਼ੁੱਕਰਵਾਰ ਰਾਤ ਨੂੰ ਵੀ ਪਰਮਜੀਤ ਦੀ ਮੋਨੂ ਨਾਲ ਪਾਰਕਿੰਗ ਵਿੱਚ ਗੱਡੀ ਖੜ੍ਹੀ ਕਰਨ ਨੂੰ ਲੈ ਕੇ ਬਹਿਸ ਹੋਈ ਸੀ। ਇਸ ਤੋਂ ਬਾਅਦ ਮੋਨੂ ਨੇ ਗੋਲੀਆਂ ਚਲਾ ਦਿੱਤੀਆਂ।

ਵਾਰਦਾਤ ਤੋਂ ਬਾਅਦ ਪਰਮਜੀਤ ਦੇ ਬੇਟੇ ਸ਼ੌਰਿਆ ਨੇ ਪੁਲਿਸ ਕੰਟਰੋਲ ਰੂਮ ਨੂੰ ਸੂਚਨਾ ਦਿੱਤੀ। ਪੁਲਿਸ ਨੇ ਮੌਕੇ ਨੂੰ ਸੀਲ ਕਰ ਦਿੱਤਾ ਹੈ। ਪਰਮਜੀਤ ਦੀ ਲਾਸ਼ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਵਿੱਚ ਰਖਵਾਇਆ ਗਿਆ ਹੈ।

ਸੂਰਜਕੁੰਡ ਥਾਣਾ ਪੁਲਿਸ ਦਾ ਕਹਿਣਾ ਹੈ ਕਿ ਪਰਮਜੀਤ ਸਿੰਘ ਸਿੰਗਾਪੁਰ ਰਹਿੰਦੇ ਸਨ। ਉਹ 2 ਦਿਨ ਪਹਿਲਾਂ ਹੀ ਆਪਣੇ ਭਤੀਜੇ ਦੇ ਵਿਆਹ ਵਿੱਚ ਸ਼ਾਮਲ ਹੋਣ ਲਈ ਪਰਤੇ ਸਨ।

SHO ਦਾ ਬਿਆਨ: 15 ਗੋਲੀਆਂ ਚਲਾਈਆਂ ਗਈਆਂ
ਸੂਰਜਕੁੰਡ ਦੇ ਸਟੇਸ਼ਨ ਹਾਊਸ ਅਫ਼ਸਰ (SHO) ਪ੍ਰਹਿਲਾਦ ਨੇ ਦੱਸਿਆ ਕਿ ਘਟਨਾ ਦੀ ਸੂਚਨਾ ਮਿਲਣ ‘ਤੇ ਪੁਲਿਸ, ਕ੍ਰਾਈਮ ਬ੍ਰਾਂਚ ਅਤੇ ਫੋਰੈਂਸਿਕ ਸਾਇੰਸ ਲੈਬਾਰਟਰੀ (FSL) ਦੀਆਂ ਟੀਮਾਂ ਮੌਕੇ ‘ਤੇ ਪਹੁੰਚ ਗਈਆਂ। ਘਟਨਾ ਸਥਾਨ ਤੋਂ ਚੱਲੇ ਹੋਏ ਕਾਰਤੂਸਾਂ ਦੇ ਕਈ ਖੋਲ ਬਰਾਮਦ ਕੀਤੇ ਗਏ ਹਨ। ਮੁੱਢਲੀ ਜਾਂਚ ਤੋਂ ਪਤਾ ਲੱਗਦਾ ਹੈ ਕਿ ਕਰੀਬ 15 ਗੋਲੀਆਂ ਚਲਾਈਆਂ ਗਈਆਂ ਸਨ।

By Gurpreet Singh

Leave a Reply

Your email address will not be published. Required fields are marked *