ਪੀਐਮ ਮੋਦੀ ਨੇ ਯੂਕਰੇਨ ਦੇ ਰਾਸ਼ਟਰਪਤੀ ਜ਼ੇਲੇਂਸਕੀ ਨਾਲ ਫੋਨ ਤੇ ਕੀਤੀ ਗੱਲਬਾਤ

ਗੁਰਪ੍ਰੀਤ ਸਿੰਘ :- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸੋਮਵਾਰ ਨੂੰ ਯੂਕਰੇਨ ਦੇ ਰਾਸ਼ਟਰਪਤੀ ਵੋਲੋਦੀਮੀਰ ਜ਼ੇਲੇਂਸਕੀ ਨਾਲ ਟੈਲੀਫੋਨ ’ਤੇ ਗੱਲਬਾਤ ਕੀਤੀ। ਇਸ ਦੌਰਾਨ ਦੋਵਾਂ ਆਗੂਆਂ ਨੇ ਰੂਸ-ਯੂਕਰੇਨ ਵਿਚਾਲੇ ਜਾਰੀ ਜੰਗ ਦੇ ਤਾਜ਼ਾ ਹਾਲਾਤ ਅਤੇ ਸੰਘਰਸ਼ ਨੂੰ ਖ਼ਤਮ ਕਰਨ ਦੇ ਯਤਨਾਂ ਬਾਰੇ ਵਿਚਾਰ-ਵਟਾਂਦਰਾ ਕੀਤਾ।

ਗੱਲਬਾਤ ਦੌਰਾਨ ਰਾਸ਼ਟਰਪਤੀ ਜ਼ੇਲੇਂਸਕੀ ਨੇ ਪ੍ਰਧਾਨ ਮੰਤਰੀ ਮੋਦੀ ਨਾਲ ਜੰਗ ਨਾਲ ਜੁੜੇ ਹਾਲੀਆ ਘਟਨਾਕ੍ਰਮ ਬਾਰੇ ਆਪਣਾ ਪੱਖ ਸਾਂਝਾ ਕੀਤਾ। ਇਸ ਦੇ ਜਵਾਬ ਵਿੱਚ ਪ੍ਰਧਾਨ ਮੰਤਰੀ ਨੇ ਭਾਰਤ ਦੇ ਮਨੁੱਖਤਾ ਕੇਂਦਰਿਤ ਰੁਖ਼ ਨੂੰ ਦੁਹਰਾਉਂਦਿਆਂ ਕਿਹਾ ਕਿ ਇਸ ਸੰਘਰਸ਼ ਦਾ ਸ਼ਾਂਤੀਪੂਰਨ ਹੱਲ ਸਿਰਫ਼ ਗੱਲਬਾਤ ਅਤੇ ਕੂਟਨੀਤਕ ਯਤਨਾਂ ਰਾਹੀਂ ਹੀ ਕੱਢਿਆ ਜਾ ਸਕਦਾ ਹੈ।

PM ਮੋਦੀ ਨੇ ਕਿਹਾ ਕਿ ਭਾਰਤ ਜੰਗ ਦੇ ਸ਼ਾਂਤੀਪੂਰਨ ਹੱਲ ਲਈ ਕੀਤੇ ਜਾਣ ਵਾਲੇ ਸਾਰੇ ਯਤਨਾਂ ਵਿੱਚ ਆਪਣਾ ਯੋਗਦਾਨ ਪਾਉਣ ਲਈ ਤਿਆਰ ਹੈ। ਉਨ੍ਹਾਂ ਨੇ ਖੇਤਰ ਵਿੱਚ ਸ਼ਾਂਤੀ ਸਥਾਪਤ ਕਰਨ ਲਈ ਗੱਲਬਾਤ ਅਤੇ ਕੂਟਨੀਤੀ ਦੀ ਅਹਿਮੀਅਤ ’ਤੇ ਵੀ ਜ਼ੋਰ ਦਿੱਤਾ।

ਇਸ ਤੋਂ ਇਲਾਵਾ ਦੋਵਾਂ ਆਗੂਆਂ ਨੇ ਭਾਰਤ ਅਤੇ ਯੂਕਰੇਨ ਦੇ ਦੁਵੱਲੇ ਸਬੰਧਾਂ ਨੂੰ ਹੋਰ ਮਜ਼ਬੂਤ ਕਰਨ ਬਾਰੇ ਵੀ ਚਰਚਾ ਕੀਤੀ। ਵੱਖ-ਵੱਖ ਖੇਤਰਾਂ ਵਿੱਚ ਆਪਸੀ ਸਹਿਯੋਗ ਵਧਾਉਣ ਅਤੇ ਦੋਵਾਂ ਦੇਸ਼ਾਂ ਦੇ ਲੋਕਾਂ ਦੇ ਹਿੱਤ ਵਿੱਚ ਸਾਂਝੇ ਯਤਨਾਂ ਨੂੰ ਅੱਗੇ ਵਧਾਉਣ ’ਤੇ ਸਹਿਮਤੀ ਪ੍ਰਗਟਾਈ ਗਈ।

By Gurpreet Singh

Leave a Reply

Your email address will not be published. Required fields are marked *