ਗੁਰਪ੍ਰੀਤ ਸਿੰਘ :- ਪੰਜਾਬ ਰੋਡਵੇਜ, ਪੀ. ਆਰ. ਟੀ. ਸੀ. ਅਤੇ ਪਨਬਸ ਠੇਕਾ ਕਰਮਚਾਰੀਆਂ ਵਲੋਂ ਤਿੰਨ ਰੋਜ਼ਾ ਹੜ੍ਹਤਾਲ (Three-day strike) ਕੀਤੇ ਜਾਣ ਦਾ ਐਲਾਨ ਕੀਤੇ ਜਾਣ ਦਾ ਸਮਾਚਾਰ ਹੈ ।
ਕਦੋਂ ਤੋਂ ਕਦੋਂ ਤੱਕ ਕੀਤੀ ਜਾਵੇਗੀ ਹੜ੍ਹਤਾਲ
ਮਿਲੀ ਜਾਣਕਾਰੀ ਅਨੁਸਾਰ ਪੰਜਾਬ ਰੋਡਵੇਜ਼ (Punjab Roadways), ਪੀ. ਆਰ. ਟੀ. ਸੀ. ਅਤੇ ਪਨਬੱਸ ਠੇਕਾ ਕਰਮਚਾਰੀ ਯੂਨੀਅਨ ਵਲੋਂ ਜੋ ਆਪਣੀਆਂ ਲੰਮੇ ਸਮੇਂ ਤੋਂ ਲਟਕਦੀਆਂ ਆ ਰਹੀਆਂ ਮੰਗਾਂ ਅਤੇ ਪੰਜਾਬ ਸਰਕਾਰ ਦੇ ਵਾਅਦਾ ਖ਼ਿਲਾਫ਼ੀ ਵਾਲੇ ਰਵੱਈਏ ਵਿਰੁੱਧ ਤਿੰਨ ਰੋਜ਼ਾ ਹੜ੍ਹਤਾਲ ਕਰਨ ਦਾ ਐਲਾਨ ਕੀਤਾ ਗਿਆ ਹੈ ਤਹਿਤ ਹੜ੍ਹਤਾਾਲ 16 ਨਵੰਬਰ ਤੋਂ ਲੈ ਕੇ 18 ਨਵੰਬਰ ਤੱਕ ਕੀਤੀ ਜਾਵੇਗੀੇ ।
ਕੀ ਆਖਿਆ ਯੂਨੀਅਨ ਆਗੂਆਂ ਨੇ
ਯੂਨੀਅਨ ਦੇ ਸੂਬਾਈ ਆਗੂ ਸੁਖਪਾਲ ਸਿੰਘ ਨੇ ਪੰਜਾਬ ਸਰਕਾਰ ‘ਤੇ ਤਿੱਖੇ ਨਿਸ਼ਾਨੇ ਸਾਧਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਨੇ ਸੱਤਾ ਵਿੱਚ ਆਉਣ ਤੋਂ ਪਹਿਲਾਂ ਟਰਾਂਸਪੋਰਟ ਵਿਭਾਗ (Transport Department) ਦੇ ਕੱਚੇ ਕਰਮਚਾਰੀਆਂ ਨਾਲ ਵਾਅਦਾ ਕੀਤਾ ਸੀ ਕਿ ਰਾਜ ਵਿੱਚ ਠੇਕੇਦਾਰੀ ਅਤੇ ਆਊਟਸੋਰਸਿੰਗ ਸਿਸਟਮ ਨੂੰ ਮੁਕੰਮਲ ਤੌਰ ‘ਤੇ ਬੰਦ ਕੀਤਾ ਜਾਵੇਗਾ ਅਤੇ ਵਿਭਾਗ ਵਿੱਚ ਸਾਲਾਂ ਤੋਂ ਸੇਵਾਵਾਂ ਨਿਭਾ ਰਹੇ ਕੱਚੇ ਮੁਲਾਜ਼ਮਾਂ ਨੂੰ ਪੱਕਾ ਕੀਤਾ ਜਾਵੇਗਾ ।
ਕੀ ਦੋਸ਼ ਲਗਾਇਆ ਆਗੂਆਂ ਨੇ
ਯੂਨੀਅਨ ਆਗੂਆਂ ਨੇ ਪੌਣੇ ਪੰਜ ਸਾਲ ਦਾ ਲੰਮਾ ਸਮਾਂ ਬੀਤ ਜਾਣ ਦੇ ਬਾਵਜੂਦ ਠੇਕੇਦਾਰੀ ਪ੍ਰਥਾ ਖ਼ਤਮ ਨਾ ਖਤਮ ਕੀਤੇ ਜਾਣ ‘ਤੇ ਅਫਸੋਸ ਪ੍ਰਗਟ ਕਰਦਿਆਂ ਆਖਿਆ ਕਿ ਪੰਜਾਬ ਸਰਕਾਰ ਵਲੋਂ ਟ੍ਰਾਂਸਪੋਰਟ ਵਿਭਾਗ ਦੇ ਮੁਲਾਜ਼ਮਾਂ ਨੂੰ ਪੱਕੀਆਂ ਨੌਕਰੀਆਂ ਵੀ ਨਹੀਂ ਦਿੱਤੀਆਂ ਗਈਆਂ ਹਨ । ਆਗੂਆਂ ਨੇ ਦੋਸ਼ ਲਗਾਇਆ ਕਿ ਸਰਕਾਰ ਵੱਲੋਂ 2026 ਦਾ ਨਵਾਂ ਐਕਟ ਲਿਆਉਣ ਦੇ ਵੱਡੇ-ਵੱਡੇ ਦਾਅਵੇ ਤਾਂ ਕੀਤੇ ਗਏ ਸਨ, ਪਰ ਉਸ ਨੂੰ ਅਮਲੀ ਰੂਪ ਵਿੱਚ ਲਾਗੂ ਕਰਨ ਵਿੱਚ ਸਰਕਾਰ ਪੂਰੀ ਤਰ੍ਹਾਂ ਅਸਫ਼ਲ ਰਹੀ ਹੈ ।
