ਚੋਣਾਂ ਤੋਂ ਪਹਿਲਾਂ ਜੰਡਿਆਲਾ ਗੁਰੂ ਵਿੱਚ ਕਾਂਗਰਸ ਨੂੰ ਵੱਡਾ ਝਟਕਾ, ਮੰਤਰੀ ਹਰਭਜਨ ਸਿੰਘ ਈਟੀਓ ਨੇ ਕਾਂਗਰਸ ਐਸਸੀ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਬੰਟੀ ਬੰਡਾਲਾ ਦਾ ਆਮ ਆਦਮੀ ਪਾਰਟੀ ਵਿੱਚ ਕੀਤਾ ਸਵਾਗਤ

ਜੰਡਿਆਲਾ ਗੁਰੂ (ਗੁਰਪ੍ਰੀਤ ਸਿੰਘ): ਹਲਕਾ ਜੰਡਿਆਲਾ ਗੁਰੂ ਵਿੱਚ ਕਾਂਗਰਸ ਨੂੰ ਉਸ ਸਮੇਂ  ਵੱਡਾ ਸਿਆਸੀ ਝਟਕਾ ਲੱਗਿਆ ਜਦੋਂ ਪਾਰਟੀ ਦੇ ਐਸਸੀ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਬੰਟੀ ਬੰਡਾਲਾ ਆਪਣੇ ਸਾਥੀਆਂ ਸਮੇਤ ਕਾਂਗਰਸ ਛੱਡ  ਕੇ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋ ਗਏ।

ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਨੇ ਕਾਂਗਰਸ ਆਗੂ ਬੰਟੀ ਬੰਡਾਲਾ ਅਤੇ ਉਨ੍ਹਾਂ ਦੇ ਸਾਥੀਆਂ ਨੂੰ ਰਸਮੀ ਤੌਰ ‘ਤੇ ਆਪ ਵਿੱਚ ਸ਼ਾਮਿਲ ਕਰਾਇਆ ਅਤੇ ਉਨ੍ਹਾਂ ਦਾ ਸਵਾਗਤ ਕੀਤਾ। ਉਨ੍ਹਾਂ ਕਿਹਾ ਕਿ ਬੰਟੀ ਬੰਡਾਲਾ ਅਤੇ ਉਨ੍ਹਾਂ ਦੇ ਸਾਥੀਆਂ ਨੂੰ ਆਮ ਆਦਮੀ ਪਾਰਟੀ ਵਿੱਚ ਪੂਰਾ ਮਾਣ-ਸਤਿਕਾਰ ਦਿੱਤਾ ਜਾਵੇਗਾ ਅਤੇ ਇਲਾਕੇ ਦੇ ਹਰ ਕੰਮ ਨੂੰ ਪਹਿਲ ਦੇ ਆਧਾਰ ‘ਤੇ ਕੀਤਾ ਜਾਵੇਗਾ।

ਉਥੇ ਹੀ ਬੰਟੀ ਬੰਡਾਲਾ ਨੇ ਕਿਹਾ ਕਿ ਉਹ ਆਪ ਸਰਕਾਰ ਵਲੋਂ ਕੀਤੇ ਗਏ ਲੋਕ-ਪੱਖੀ ਕੰਮਾਂ ਤੋਂ ਪ੍ਰਭਾਵਿਤ ਹੋ ਕੇ ਆਪ ਵਿੱਚ ਸ਼ਾਮਿਲ ਹੋਏ ਹਨ। ਉਨ੍ਹਾਂ ਕਿਹਾ ਕਿ ਸਰਕਾਰ ਵਲੋਂ ਪਿੰਡ ਬੰਡਾਲਾ ਵਿੱਚ ਬਿਨਾਂ ਕਿਸੇ ਪੱਖਪਾਤ ਤੋਂ ਕਰੋੜਾਂ ਰੁਪਏ ਦੇ ਵਿਕਾਸ ਕਾਰਜ ਕਰਵਾਏ ਗਏ ਹਨ। ਉਨ੍ਹਾਂ ਦਾਅਵਾ ਕੀਤਾ ਕਿ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿੱਚ ਉਹ ਪਾਰਟੀ  ਅਤੇ ਉਮੀਦਵਾਰ ਤੇ ਮੌਜੂਦਾ ਵਿਧਾਇਕ ਹਰਭਜਨ ਸਿੰਘ ਈਟੀਓ ਨੂੰ ਵੱਡੀ ਲੀਡ ਨਾਲ ਜਿਤਾਉਣਗੇ।

ਇਸ ਮੌਕੇ ਸਰਪੰਚ ਨਿਸ਼ਾਨ ਸਿੰਘ, ਚੇਅਰਮੈਨ ਮਲਕੀਤ ਸਿੰਘ, ਸੁੱਚਾ ਸਿੰਘ, ਸੀਨੀਅਰ ਆਗੂ ਅਮਰੀਕ ਸਿੰਘ ਬਾਠ, ਐਸਸੀ ਪ੍ਰਧਾਨ ਜਗੀਰ ਸਿੰਘ, ਲਵਪ੍ਰੀਤ ਸਿੰਘ ਲਵਲੀ ਅਤੇ ਯੂਥ ਪ੍ਰਧਾਨ ਸ਼ਮਸ਼ੇਰ ਸਿੰਘ ਸ਼ੇਰਾ ਸਮੇਤ ਹੋਰ ਪਾਰਟੀ ਆਗੂ ਤੇ ਵਰਕਰ ਹਾਜ਼ਰ ਸਨ।

By Gurpreet Singh

Leave a Reply

Your email address will not be published. Required fields are marked *