ਦਿੱਗਜ ਆਪ ਆਗੂ ਨੇ ਛੱਡੀ ਪਾਰਟੀ, ਦਿੱਤਾ ਅਸਤੀਫਾ, ਚੋਣਾਂ ਤੋਂ ਪਹਿਲਾਂ ਆਮ ਆਦਮੀ ਪਾਰਟੀ ‘ਚ ਹਲਚਲ

ਗੁਰਪ੍ਰੀਤ ਸਿੰਘ :- ਪੰਜਾਬ ਡੇਅਰੀ ਡਿਵੈਲਪਮੈਂਟ ਬੋਰਡ ਦੇ ਡਾਇਰੈਕਟਰ ਸੁਖਦੀਪ ਸਿੰਘ ਛੀਨਾ ਨੇ ਆਮ ਆਦਮੀ ਪਾਰਟੀ (AAP) ਤੋਂ ਇਸਤੀਫਾ ਦੇ ਦਿੱਤਾ ਹੈ। ਉਨ੍ਹਾਂ ਨੇ ਆਪਣਾ ਇਸਤੀਫਾ ਪਾਰਟੀ ਦੇ ਪੰਜਾਬ ਪ੍ਰਦੇਸ਼ ਪ੍ਰਧਾਨ ਅਮਨ ਅਰੋੜਾ ਨੂੰ ਭੇਜਿਆ ਹੈ।
ਉਨ੍ਹਾਂ ਦੇ ਨਾਲ, ਅੰਮ੍ਰਿਤਸਰ ਦੇ ਰਾਜਾਸਾਂਸੀ ਦੇ ਹਲਕਾ ਸੰਗਠਨ ਇੰਚਾਰਜ ਰਾਜਬੀਰ ਸਿੰਘ ਛੀਨਾ ਅਤੇ ਹਲਕੇ ਦੇ ਐਸਸੀ ਵਿੰਗ ਦੇ ਕੋਆਰਡੀਨੇਟਰ ਗੁਰਦੇਵ ਸਿੰਘ ਜੋਬਨ ਝੰਝੋਟੀ ਨੇ ਵੀ ਪਾਰਟੀ ਛੱਡ ਦਿੱਤੀ ਹੈ।
ਉੱਧਰ, ਰੋਪੜ ਦੇ ਚਮਕੌਰ ਸਾਹਿਬ ਤੋਂ ਟਿਕਟ ਕੱਟਣ ਤੇ ਵਿਧਾਇਕ ਡਾ. ਚਰਨਜੀਤ ਸਿੰਘ ਚੰਨੀ ਵੀ ਨਾਰਾਜ਼ ਹਨ। ਉਹ ਵੀ ਪਾਰਟੀ ਛੱਡ ਸਕਦੇ ਹਨ। ਉਨ੍ਹਾਂ ਦੀ ਜਗ੍ਹਾ ਜਸਬੀਰ ਸਿੰਘ ਗੜ੍ਹੀ ਨੂੰ ਟਿਕਟ ਦਿੱਤੀ ਗਈ ਹੈ।

By Gurpreet Singh

Leave a Reply

Your email address will not be published. Required fields are marked *