ਤਰਨਤਾਰਨ ਬੱਸ ਹਾਦਸੇ ਤੇ ਮਨੁੱਖੀ ਅਧਿਕਾਰ ਕਮਿਸ਼ਨ ਸਖ਼ਤ, ਪੰਜਾਬ ਦੇ ਮੁੱਖ ਸਕੱਤਰ ਤੋਂ ਮੰਗਿਆ ਜਵਾਬ

ਗੁਰਪ੍ਰੀਤ ਸਿੰਘ :- ਤਰਨਤਾਰਨ ਵਿੱਚ ਵਾਪਰੇ ਬੱਸ ਹਾਦਸੇ ਦਾ ਰਾਸ਼ਟਰੀ ਮਨੁੱਖੀ ਅਧਿਕਾਰ ਕਮਿਸ਼ਨ ਨੇ ਗੰਭੀਰ ਨੋਟਿਸ ਲਿਆ ਹੈ। ਕਮਿਸ਼ਨ ਨੇ ਇਸ ਮਾਮਲੇ ਵਿੱਚ ਪੰਜਾਬ ਸਰਕਾਰ ਤੋਂ ਜਵਾਬ ਤਲਬ ਕਰਦਿਆਂ ਸੂਬੇ ਦੇ ਮੁੱਖ ਸਕੱਤਰ ਨੂੰ ਨੋਟਿਸ ਜਾਰੀ ਕੀਤਾ ਹੈ।

ਜਾਣਕਾਰੀ ਅਨੁਸਾਰ, ਕਮਿਸ਼ਨ ਨੇ ਬੱਸਾਂ ਦੀ ਸੁਰੱਖਿਆ ਅਤੇ ਉਨ੍ਹਾਂ ਦੀ ਨਿਯਮਤ ਜਾਂਚ ਵਿੱਚ ਕਥਿਤ ਲਾਪ੍ਰਵਾਹੀ ਨੂੰ ਗੰਭੀਰਤਾ ਨਾਲ ਲਿਆ ਹੈ। ਕਮਿਸ਼ਨ ਨੇ ਮੁੱਖ ਸਕੱਤਰ ਤੋਂ ਸਪੱਸ਼ਟੀਕਰਨ ਮੰਗਿਆ ਹੈ ਕਿ ਸੂਬੇ ਵਿੱਚ ਚੱਲਣ ਵਾਲੀਆਂ ਬੱਸਾਂ ਦੀ ਸੁਰੱਖਿਆ ਯਕੀਨੀ ਬਣਾਉਣ ਲਈ ਕੀ ਪ੍ਰਬੰਧ ਕੀਤੇ ਗਏ ਹਨ ਅਤੇ ਵਾਹਨਾਂ ਦੀ ਜਾਂਚ ਸਬੰਧੀ ਨਿਯਮਾਂ ਦੀ ਕਿੰਨੀ ਪਾਲਣਾ ਕੀਤੀ ਜਾ ਰਹੀ ਹੈ।

ਕਮਿਸ਼ਨ ਵੱਲੋਂ ਇਹ ਵੀ ਜਾਣਕਾਰੀ ਮੰਗੀ ਗਈ ਹੈ ਕਿ ਬੱਸਾਂ ਦੀ ਫਿਟਨੈੱਸ, ਸੁਰੱਖਿਆ ਮਾਪਦੰਡਾਂ ਅਤੇ ਜਾਂਚ ਪ੍ਰਕਿਰਿਆ ਨੂੰ ਲੈ ਕੇ ਸਬੰਧਤ ਵਿਭਾਗਾਂ ਨੇ ਕੀ ਕਾਰਵਾਈ ਕੀਤੀ ਹੈ।

ਇਸ ਨੋਟਿਸ ਤੋਂ ਬਾਅਦ ਪੰਜਾਬ ਦੇ ਪ੍ਰਸ਼ਾਸਨਿਕ ਅਤੇ ਟਰਾਂਸਪੋਰਟ ਵਿਭਾਗ ਵਿੱਚ ਹਲਚਲ ਪੈਦਾ ਹੋਣ ਦੀ ਸੰਭਾਵਨਾ ਹੈ। ਕਮਿਸ਼ਨ ਦੀ ਇਸ ਕਾਰਵਾਈ ਨੂੰ ਬੱਸ ਯਾਤਰੀਆਂ ਦੀ ਸੁਰੱਖਿਆ ਅਤੇ ਸਰਕਾਰੀ ਜਵਾਬਦੇਹੀ ਦੇ ਪੱਖੋਂ ਅਹਿਮ ਮੰਨਿਆ ਜਾ ਰਿਹਾ ਹੈ।

By Gurpreet Singh

Leave a Reply

Your email address will not be published. Required fields are marked *