ਸੀਐਮ ਮਾਨ ਵੱਲੋਂ ਸ਼ਹੀਦ ਕਰਤਾਰ ਸਿੰਘ ਸਰਾਭਾ ਅਤੇ ਸਾਥੀ ਗ਼ਦਰੀ ਯੋਧਿਆਂ ਨੂੰ ਸ਼ਰਧਾਂਜਲੀ

ਗੁਰਪ੍ਰੀਤ ਸਿੰਘ :- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਗ਼ਦਰ ਲਹਿਰ ਦੇ ਮਹਾਨਾਇਕ ਸ਼ਹੀਦ ਕਰਤਾਰ ਸਿੰਘ ਸਰਾਭਾ ਅਤੇ ਉਨ੍ਹਾਂ ਦੇ ਛੇ ਸਾਥੀ ਗ਼ਦਰੀ ਯੋਧਿਆਂ ਦੀ ਲਾਸਾਨੀ ਸ਼ਹਾਦਤ ਨੂੰ ਯਾਦ ਕਰਦਿਆਂ ਉਨ੍ਹਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਹੈ। ਉਨ੍ਹਾਂ ਕਿਹਾ ਕਿ ਦੇਸ਼ ਦੀ ਆਜ਼ਾਦੀ ਲਈ ਛੋਟੀ ਉਮਰੇ ਹੀ ਹੱਸਦਿਆਂ ਫਾਂਸੀ ਦਾ ਰੱਸਾ ਚੁੰਮਣ ਵਾਲੇ ਇਨ੍ਹਾਂ ਸੂਰਬੀਰਾਂ ਦੀ ਕੁਰਬਾਨੀ ਨੂੰ ਕਦੇ ਵੀ ਭੁਲਾਇਆ ਨਹੀਂ ਜਾ ਸਕਦਾ।

ਮੁੱਖ ਮੰਤਰੀ ਭਗਵੰਤ ਮਾਨ ਨੇ ਸਮਾਜਿਕ ਮਾਧਿਅਮ ਐਕਸ ਤੇ ਸਾਂਝੇ ਕੀਤੇ ਸੁਨੇਹੇ ਵਿੱਚ ਲਿਖਿਆ ਕਿ ਸ਼ਹੀਦ ਕਰਤਾਰ ਸਿੰਘ ਸਰਾਭਾ ਅਤੇ ਉਨ੍ਹਾਂ ਦੇ ਛੇ ਸਾਥੀਆਂ ਦੀ ਅਦੁੱਤੀ ਸ਼ਹਾਦਤ ਨੂੰ ਕੋਟਿ-ਕੋਟਿ ਪ੍ਰਣਾਮ ਹੈ। ਉਨ੍ਹਾਂ ਕਿਹਾ ਕਿ ਦੇਸ਼ ਦੀ ਆਜ਼ਾਦੀ ਲਈ ਆਪਣੀਆਂ ਜਾਨਾਂ ਨਿਛਾਵਰ ਕਰਨ ਵਾਲੇ ਇਨ੍ਹਾਂ ਮਹਾਨ ਯੋਧਿਆਂ ਦੀ ਕੁਰਬਾਨੀ ਹਮੇਸ਼ਾ ਨੌਜਵਾਨ ਪੀੜ੍ਹੀ ਲਈ ਪ੍ਰੇਰਨਾ ਦਾ ਸਰੋਤ ਬਣੀ ਰਹੇਗੀ।

ਮੁੱਖ ਮੰਤਰੀ ਨੇ ਪੰਜਾਬ ਵਾਸੀਆਂ ਨੂੰ ਸੱਦਾ ਦਿੱਤਾ ਕਿ ਸ਼ਹੀਦਾਂ ਦੇ ਸੁਪਨਿਆਂ ਅਤੇ ਆਦਰਸ਼ਾਂ ’ਤੇ ਪਹਿਰਾ ਦਿੰਦਿਆਂ ਸਾਂਝੇ ਯਤਨਾਂ ਨਾਲ ‘ਰੰਗਲਾ ਪੰਜਾਬ’ ਸਿਰਜਿਆ ਜਾਵੇ। ਉਨ੍ਹਾਂ ਆਪਣੇ ਸੁਨੇਹੇ ਦੇ ਅੰਤ ਵਿੱਚ ‘ਇਨਕਲਾਬ ਜ਼ਿੰਦਾਬਾਦ’ ਦਾ ਨਾਅਰਾ ਵੀ ਦਿੱਤਾ।

By Gurpreet Singh

Leave a Reply

Your email address will not be published. Required fields are marked *