SGPC ਚੋਣਾਂ ਦੀ ਮੰਗ: ਗਿਆਨੀ ਹਰਪ੍ਰੀਤ ਸਿੰਘ ਦਾ ਐਲਾਨ, 20 ਨਵੰਬਰ ਨੂੰ ਦਿੱਲੀ ਵਿੱਚ ਰੋਸ ਮਾਰਚ

ਰਾਜੀਵ ਸ਼ਰਮਾ :- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਦੀਆਂ ਚੋਣਾਂ ਕਰਵਾਉਣ ਦੀ ਮੰਗ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ‘ਪੁਨਰ ਸੁਰਜੀਤ’ ਵੱਲੋਂ ਕੇਂਦਰ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕਰਨ ਦਾ ਐਲਾਨ ਕੀਤਾ ਗਿਆ ਹੈ। ਜਥੇਬੰਦੀ ਦੇ ਮੁਖੀ ਗਿਆਨੀ ਹਰਪ੍ਰੀਤ ਸਿੰਘ ਨੇ ਐਲਾਨ ਕੀਤਾ ਹੈ ਕਿ 20 ਨਵੰਬਰ ਨੂੰ ਦਿੱਲੀ ਵਿਖੇ ਵੱਡਾ ਇਕੱਠ ਕਰਕੇ ਸੰਸਦ ਭਵਨ ਤੱਕ ਰੋਸ ਮਾਰਚ ਕੱਢਿਆ ਜਾਵੇਗਾ।

ਗਿਆਨੀ ਹਰਪ੍ਰੀਤ ਸਿੰਘ ਨੇ ਦੱਸਿਆ ਕਿ ਇਹ ਰੋਸ ਮਾਰਚ ਗੁਰਦੁਆਰਾ ਰਕਾਬ ਗੰਜ ਸਾਹਿਬ ਤੋਂ ਸ਼ੁਰੂ ਹੋਵੇਗਾ ਅਤੇ ਸੰਸਦ ਭਵਨ ਦੇ ਬਾਹਰ ਪਹੁੰਚ ਕੇ SGPC ਚੋਣਾਂ ਵਿੱਚ ਹੋ ਰਹੀ ਦੇਰੀ ਖ਼ਿਲਾਫ਼ ਪ੍ਰਦਰਸ਼ਨ ਕੀਤਾ ਜਾਵੇਗਾ। ਇਸ ਮੌਕੇ ਪ੍ਰਧਾਨ ਮੰਤਰੀ ਦੇ ਨਾਂ ਇੱਕ ਮੰਗ ਪੱਤਰ ਵੀ ਸੌਂਪਿਆ ਜਾਵੇਗਾ।

ਉਨ੍ਹਾਂ ਕਿਹਾ ਕਿ ਲੋਕਤੰਤਰ ਵਿੱਚ ਕਿਸੇ ਵੀ ਸੰਸਥਾ ਦੀ ਮਜ਼ਬੂਤੀ ਅਤੇ ਹੋਂਦ ਨੂੰ ਕਾਇਮ ਰੱਖਣ ਲਈ ਸਮੇਂ ਸਿਰ ਚੋਣਾਂ ਕਰਵਾਉਣੀਆਂ ਬੇਹੱਦ ਜ਼ਰੂਰੀ ਹਨ। ਚੋਣ ਪ੍ਰਕਿਰਿਆ ਰਾਹੀਂ ਹੀ ਸੰਸਥਾਵਾਂ ਵਿੱਚ ਲੋਕਤੰਤਰੀ ਪ੍ਰਬੰਧ ਕਾਇਮ ਰਹਿੰਦਾ ਹੈ।

By Rajeev Sharma

Leave a Reply

Your email address will not be published. Required fields are marked *