26 ਨਵੰਬਰ ਨੂੰ ‘ਆਪ’ ਦੇ 14ਵੇਂ ਸਥਾਪਨਾ ਦਿਵਸ ’ਤੇ ਮੋਗਾ ਵਿੱਚ ਹੋਵੇਗੀ ਵੱਡੀ ਰੈਲੀ ; ਪਾਰਟੀ ਆਪਣੇ ਚੋਣ ਪ੍ਰਚਾਰ ਦਾ ਕਰੇਗੀ ਰਸਮੀ ਆਗਾਜ਼

ਗੁਰਪ੍ਰੀਤ ਸਿੰਘ :- ਪੰਜਾਬ ਵਿਧਾਨ ਸਭਾ ਚੋਣਾਂ 2027 ਲਈ ਆਮ ਆਦਮੀ ਪਾਰਟੀ 26 ਨਵੰਬਰ ਨੂੰ ਮੋਗਾ ਤੋਂ ਆਪਣੇ ਚੋਣ ਪ੍ਰਚਾਰ ਦਾ ਰਸਮੀ ਆਗਾਜ਼ ਕਰੇਗੀ। ਇਸ ਦਿਨ ‘ਆਪ’ ਦਾ ਸਥਾਪਨਾ ਦਿਵਸ ਵੀ ਹੈ। ਇਸ ਮੌਕੇ ਹੋਣ ਵਾਲੀ ਇਸ ਰੈਲੀ ਵਿੱਚ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਮਾਨ ਇੱਕੋ ਮੰਚ ’ਤੇ ਨਜ਼ਰ ਆਉਣਗੇ। ਇਸ ਰੈਲੀ ਰਾਹੀਂ ਪਾਰਟੀ ਅਗਲੇ ਪੰਜ ਸਾਲਾਂ ਲਈ ਪੰਜਾਬ ਪ੍ਰਤੀ ਆਪਣਾ ਵਿਜ਼ਨ ਅਤੇ ਚੋਣ ਰਣਨੀਤੀ ਲੋਕਾਂ ਸਾਹਮਣੇ ਪੇਸ਼ ਕਰੇਗੀ।

ਜ਼ਿਕਰਯੋਗ ਹੈ ਕਿ ‘ਆਪ‘ ਨੇ ਹੁਣ ਤੱਕ ਵਿਧਾਨ ਸਭਾ ਚੋਣਾਂ ਲਈ 71 ਉਮੀਦਵਾਰਾਂ ਦੇ ਨਾਵਾਂ ਦਾ ਐਲਾਨ ਕਰ ਦਿੱਤਾ ਹੈ। ਪਾਰਟੀ ਵੱਲੋਂ ਉਮੀਦਵਾਰਾਂ ਦੀ ਇੱਕ ਹੋਰ ਸੂਚੀ 26 ਨਵੰਬਰ ਦੀ ਰੈਲੀ ਤੋਂ ਪਹਿਲਾਂ ਜਾਰੀ ਕੀਤੇ ਜਾਣ ਦੀ ਸੰਭਾਵਨਾ ਹੈ। ਇਸ ਵੱਡੀ ਰੈਲੀ ਵਿੱਚ ਸਿਖਰਲੀ ਲੀਡਰਸ਼ਿਪ ਤੋਂ ਇਲਾਵਾ ਪੰਜਾਬ ਦੇ ਸੀਨੀਅਰ ਆਗੂਆਂ ਅਤੇ ਵਰਕਰਾਂ ਦੀ ਵੱਡੀ ਸ਼ਮੂਲੀਅਤ ਹੋਣ ਦੀ ਸੰਭਾਵਨਾ ਹੈ।

By Gurpreet Singh

Leave a Reply

Your email address will not be published. Required fields are marked *