ਮੁੱਖ ਮੰਤਰੀ ਭਗਵੰਤ ਮਾਨ ਅੱਜ ਸ਼ਾਹਕੋਟ ਦੇ ਨਵਾਂ ਪਿੰਡ ਦੋਨੇਵਾਲ ਵਿਖੇ ਕਰਨਗੇ ‘ਲੋਕ ਮਿਲਣੀ’

ਗੁਰਪ੍ਰੀਤ ਸਿੰਘ :- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ 18 ਨਵੰਬਰ ਨੂੰ ਜਲੰਧਰ ਜ਼ਿਲ੍ਹੇ ਦੇ ਸ਼ਾਹਕੋਟ ਹਲਕੇ ਅਧੀਨ ਪੈਂਦੇ ਨਵਾਂ ਪਿੰਡ ਦੋਨੇਵਾਲ ਵਿਖੇ ‘ਲੋਕ ਮਿਲਣੀ’ ਪ੍ਰੋਗਰਾਮ ਕਰਨਗੇ। ਇਸ ਦੌਰਾਨ ਉਹ ਸਿੱਧੇ ਤੌਰ ’ਤੇ ਇਲਾਕਾ ਵਾਸੀਆਂ ਨਾਲ ਮੁਲਾਕਾਤ ਕਰਕੇ ਉਨ੍ਹਾਂ ਦੀਆਂ ਸਮੱਸਿਆਵਾਂ ਅਤੇ ਮੁਸ਼ਕਲਾਂ ਸੁਣਨਗੇ।

ਪ੍ਰੋਗਰਾਮ ਦਾ ਮੁੱਖ ਮਕਸਦ ਲੋਕਾਂ ਦੀਆਂ ਸ਼ਿਕਾਇਤਾਂ ਅਤੇ ਜਾਇਜ਼ ਮੰਗਾਂ ਨੂੰ ਸੁਣ ਕੇ ਉਨ੍ਹਾਂ ਦੇ ਹੱਲ ਲਈ ਕਦਮ ਚੁੱਕਣਾ ਹੈ। ਇਸ ਦੇ ਨਾਲ ਹੀ ਇਲਾਕੇ ਦੇ ਵਿਕਾਸ ਕਾਰਜਾਂ ਅਤੇ ਲੋਕਾਂ ਦੀਆਂ ਸਾਂਝੀਆਂ ਮੰਗਾਂ ਸਬੰਧੀ ਮੌਕੇ ’ਤੇ ਹੀ ਫੈਸਲੇ ਲਏ ਜਾਣ ਦੀ ਵੀ ਸੰਭਾਵਨਾ ਹੈ।

ਮੁੱਖ ਮੰਤਰੀ ਦੇ ਦੌਰੇ ਅਤੇ ਲੋਕ ਮਿਲਣੀ ਦੇ ਪ੍ਰਬੰਧਾਂ ਨੂੰ ਲੈ ਕੇ ਸਥਾਨਕ ਪ੍ਰਸ਼ਾਸਨ ਵੱਲੋਂ ਤਿਆਰੀਆਂ ਕੀਤੀਆਂ ਗਈਆਂ ਹਨ। ਇਸ ਸਬੰਧੀ ਆਮ ਆਦਮੀ ਪਾਰਟੀ ਦੇ ਸਥਾਨਕ ਆਗੂਆਂ ਵੱਲੋਂ ਵੀ ਅਧਿਕਾਰੀਆਂ ਨਾਲ ਸਮੀਖਿਆ ਮੀਟਿੰਗਾਂ ਕਰਕੇ ਪ੍ਰੋਗਰਾਮ ਦੇ ਪ੍ਰਬੰਧਾਂ ਦਾ ਜਾਇਜ਼ਾ ਲਿਆ ਗਿਆ ਹੈ।

By Gurpreet Singh

Leave a Reply

Your email address will not be published. Required fields are marked *