ਕਸ਼ਮੀਰ ਦੇ ਕੁਲਗਾਮ ‘ਚ ਵੱਡੀ ਕਾਰਵਾਈ, ਲਸ਼ਕਰ ਕਮਾਂਡਰ ਲਤੀਫ ਭੱਟ ਮੁਕਾਬਲੇ ‘ਚ ਮਾਰਿਆ ਗਿਆ

ਕੁਲਗਾਮ (ਰਾਜੀਵ ਸ਼ਰਮਾ): ਦੱਖਣੀ ਕਸ਼ਮੀਰ ਦੇ ਕੁਲਗਾਮ ਜ਼ਿਲ੍ਹੇ ਵਿੱਚ ਸੁਰੱਖਿਆ ਬਲਾਂ ਨੇ ਮੁਕਾਬਲੇ ਦੌਰਾਨ ਲਸ਼ਕਰ-ਏ-ਤੋਇਬਾ ਦੇ ਵਾਂਟੇਡ ਕਮਾਂਡਰ ਮੁਹੰਮਦ ਲਤੀਫ ਭੱਟ ਨੂੰ ਮਾਰ ਮੁਕਾਇਆ। ਦੱਸਿਆ ਜਾ ਰਿਹਾ ਹੈ ਕਿ ਕਾਰਵਾਈ ਦੌਰਾਨ ਉਸ ਨੂੰ ਆਤਮ ਸਮਰਪਣ ਕਰਨ ਦੇ ਕਈ ਮੌਕੇ ਦਿੱਤੇ ਗਏ ਸਨ, ਪਰ ਉਸ ਨੇ ਸਰੰਡਰ ਕਰਨ ਤੋਂ ਇਨਕਾਰ ਕਰ ਦਿੱਤਾ।

ਸੂਤਰਾਂ ਅਨੁਸਾਰ, 9 ਰਾਸ਼ਟਰੀ ਰਾਈਫਲਜ਼ ਦੇ ਕਮਾਂਡਿੰਗ ਅਫਸਰ ਅਤੇ ਕੁਲਗਾਮ ਦੇ ਐੱਸਐੱਸਪੀ ਨੇ ਖੁਦ ਉਸ ਨੂੰ ਹਥਿਆਰ ਸੁੱਟ ਕੇ ਬਾਹਰ ਆਉਣ ਦੀ ਅਪੀਲ ਕੀਤੀ ਸੀ। ਹਾਲਾਂਕਿ, ਇਨ੍ਹਾਂ ਕੋਸ਼ਿਸ਼ਾਂ ਦੇ ਬਾਵਜੂਦ ਮੁਕਾਬਲਾ ਜਾਰੀ ਰਿਹਾ।

ਇਹ ਕਾਰਵਾਈ ਜੰਗਲਪੋਰਾ ਇਲਾਕੇ ਵਿੱਚ ਖੁਫੀਆ ਏਜੰਸੀਆਂ ਤੋਂ ਮਿਲੇ ਇਨਪੁਟ ਤੋਂ ਬਾਅਦ ਸ਼ੁਰੂ ਕੀਤੀ ਗਈ ਸੀ। ਸੁਰੱਖਿਆ ਬਲਾਂ ਨੇ ਪੂਰੇ ਇਲਾਕੇ ਨੂੰ ਘੇਰ ਕੇ ਤਲਾਸ਼ੀ ਮੁਹਿੰਮ ਚਲਾਈ ਸੀ। ਮੁਕਾਬਲੇ ਦੀ ਸਮਾਪਤੀ ਤੋਂ ਬਾਅਦ ਇੱਕ ਅੱਤਵਾਦੀ ਦੀ ਲਾਸ਼ ਅਤੇ ਹਥਿਆਰ ਬਰਾਮਦ ਹੋਏ। ਪੁਲਿਸ ਨੇ ਮ੍ਰਿਤਕ ਦੀ ਪਛਾਣ ਲਤੀਫ ਭੱਟ ਵਜੋਂ ਕੀਤੀ ਹੈ।

By Rajeev Sharma

Leave a Reply

Your email address will not be published. Required fields are marked *