ਪਟਿਆਲਾ ਪੁਲ ਹਾਦਸੇ ਦੀ ਹੋਵੇਗੀ ਜਾਂਚ, ਦੋਸ਼ੀਆਂ ਦੀ ਤੈਅ ਹੋਵੇਗੀ ਜ਼ਿੰਮੇਵਾਰੀ: ਡੀਸੀ

ਗੁਰਪ੍ਰੀਤ ਸਿੰਘ :- ਪਟਿਆਲਾ-ਸੰਗਰੂਰ ਨੈਸ਼ਨਲ ਹਾਈਵੇ ਨੰਬਰ-7 ’ਤੇ ਭਾਖੜਾ ਨਹਿਰ ਉੱਪਰ ਬਣਿਆ ਪੁਲ ਡਿੱਗਣ ਦੇ ਮਾਮਲੇ ਦੀ ਪ੍ਰਸ਼ਾਸਨ ਵੱਲੋਂ ਵਿਸਥਾਰ ਨਾਲ ਜਾਂਚ ਕਰਵਾਈ ਜਾਵੇਗੀ। ਘਟਨਾ ਤੋਂ ਬਾਅਦ ਡਿਪਟੀ ਕਮਿਸ਼ਨਰ ਹਿਮਾਂਸ਼ੂ ਜੈਨ ਮੌਕੇ ’ਤੇ ਪਹੁੰਚੇ ਅਤੇ ਸਥਿਤੀ ਦਾ ਜਾਇਜ਼ਾ ਲਿਆ। ਉਨ੍ਹਾਂ ਕਿਹਾ ਕਿ ਜਾਂਚ ਰਾਹੀਂ ਪਤਾ ਲਗਾਇਆ ਜਾਵੇਗਾ ਕਿ ਪੁਲ ਡਿੱਗਣ ਪਿੱਛੇ ਅਸਲ ਕਾਰਨ ਕੀ ਸੀ ਅਤੇ ਇਸ ਲਈ ਕੌਣ ਜ਼ਿੰਮੇਵਾਰ ਹੈ।

ਡੀਸੀ ਨੇ ਕਿਹਾ ਕਿ ਇੰਨਾ ਵੱਡਾ ਹਾਦਸਾ ਹੋਣ ਦੇ ਬਾਵਜੂਦ ਕਿਸੇ ਵੱਡੇ ਜਾਨੀ ਨੁਕਸਾਨ ਤੋਂ ਬਚਾਅ ਰਹਿਣਾ ਰਾਹਤ ਦੀ ਗੱਲ ਹੈ। ਉਨ੍ਹਾਂ ਮੁੱਢਲੇ ਤੌਰ ’ਤੇ ਖ਼ਦਸ਼ਾ ਜਤਾਇਆ ਕਿ ਪੁਲ ਉੱਪਰੋਂ ਲੰਘ ਰਹੇ ਵਾਹਨਾਂ ਦੇ ਵੱਧ ਭਾਰ ਜਾਂ ਓਵਰਲੋਡਿੰਗ ਕਾਰਨ ਇਹ ਹਾਦਸਾ ਵਾਪਰਿਆ ਹੋ ਸਕਦਾ ਹੈ। ਹਾਲਾਂਕਿ, ਉਨ੍ਹਾਂ ਸਪੱਸ਼ਟ ਕੀਤਾ ਕਿ ਜਾਂਚ ਸਿਰਫ਼ ਓਵਰਲੋਡਿੰਗ ਤੱਕ ਸੀਮਤ ਨਹੀਂ ਰਹੇਗੀ। ਇਹ ਵੀ ਪਤਾ ਲਗਾਇਆ ਜਾਵੇਗਾ ਕਿ ਪੁਲ ਦੀ ਹਾਲਤ ਇੰਨੀ ਖ਼ਰਾਬ ਕਿਵੇਂ ਹੋਈ ਅਤੇ ਇਸ ਦੀ ਮਜ਼ਬੂਤੀ ਤੇ ਰੱਖ-ਰਖਾਅ ਲਈ ਪਹਿਲਾਂ ਕੀ ਕਦਮ ਚੁੱਕੇ ਗਏ ਸਨ।

ਹਿਮਾਂਸ਼ੂ ਜੈਨ ਨੇ ਦੱਸਿਆ ਕਿ ਪ੍ਰਸ਼ਾਸਨ ਵੱਲੋਂ ਜਲਦੀ ਜਾਂਚ ਸ਼ੁਰੂ ਕਰਵਾਈ ਜਾਵੇਗੀ ਅਤੇ ਸ਼ਾਮ ਤੱਕ ਮਾਮਲੇ ਸਬੰਧੀ ਤਸਵੀਰ ਸਪੱਸ਼ਟ ਹੋਣ ਦੀ ਉਮੀਦ ਹੈ। ਜਾਂਚ ਰਿਪੋਰਟ ਦੇ ਆਧਾਰ ’ਤੇ ਅਗਲੀ ਕਾਰਵਾਈ ਕੀਤੀ ਜਾਵੇਗੀ। ਇਸ ਹਾਦਸੇ ਨੇ ਹਾਈਵੇਅ ’ਤੇ ਬਣੇ ਪੁਲਾਂ ਦੀ ਉਸਾਰੀ ਦੀ ਗੁਣਵੱਤਾ, ਮਜ਼ਬੂਤੀ ਅਤੇ ਸਮੇਂ ਸਿਰ ਰੱਖ-ਰਖਾਅ ਨੂੰ ਲੈ ਕੇ ਵੀ ਸਵਾਲ ਖੜ੍ਹੇ ਕਰ ਦਿੱਤੇ ਹਨ।

By Gurpreet Singh

Leave a Reply

Your email address will not be published. Required fields are marked *