ਕੈਨੇਡਾ ‘ਚੋਂ ਆਈ ਮੰਦਭਾਗੀ ਖ਼ਬਰ: 25 ਸਾਲਾ ਭਾਰਤੀ ਨੌਜਵਾਨ ਦੀ ਕਾਰ ‘ਚੋਂ ਮਿਲੀ ਲਾਸ਼

ਰਾਜੀਵ ਸ਼ਰਮਾ :- ਵਿਦੇਸ਼ ਤੋਂ ਇੱਕ ਹੋਰ ਦੁਖਦਾਈ ਖ਼ਬਰ ਸਾਹਮਣੇ ਆਈ ਹੈ। ਕੈਨੇਡਾ ਦੇ ਬ੍ਰਿਟਿਸ਼ ਕੋਲੰਬੀਆ ਸੂਬੇ ਦੇ ਲੈਂਗਲੀ ਇਲਾਕੇ ਵਿੱਚ ਇੱਕ ਸੜੀ ਹੋਈ ਕਾਰ ਦੇ ਅੰਦਰੋਂ 25 ਸਾਲਾ ਭਾਰਤੀ ਨੌਜਵਾਨ ਤੁਸ਼ਾਰ ਸ਼ਰਮਾ ਦੀ ਲਾਸ਼ ਮਿਲੀ ਹੈ। ਪੁਲਿਸ ਨੇ ਇਸ ਮਾਮਲੇ ਨੂੰ ਸ਼ੱਕੀ ਕਤਲ ਮੰਨਦਿਆਂ ਜਾਂਚ ਸ਼ੁਰੂ ਕਰ ਦਿੱਤੀ ਹੈ।

ਜਾਣਕਾਰੀ ਅਨੁਸਾਰ, ਤੁਸ਼ਾਰ ਸ਼ਰਮਾ ਸਰੀ ਦਾ ਰਹਿਣ ਵਾਲਾ ਸੀ। ਪੁਲਿਸ ਨੇ ਕਾਰ ਵਿੱਚੋਂ ਮਿਲੇ ਮਨੁੱਖੀ ਅਵਸ਼ੇਸ਼ਾਂ ਦੀ ਪਛਾਣ ਕਰਕੇ ਉਸ ਦੀ ਸ਼ਨਾਖਤ ਕੀਤੀ ਹੈ। ਫਿਲਹਾਲ ਇਹ ਪਤਾ ਲਗਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਕਿ ਉਸ ਦਾ ਕਤਲ ਕਦੋਂ ਅਤੇ ਕਿਹੜੇ ਹਾਲਾਤਾਂ ਵਿੱਚ ਕੀਤਾ ਗਿਆ।

ਪੁਲਿਸ ਮੁਤਾਬਕ 29 ਅਕਤੂਬਰ ਦੀ ਰਾਤ ਕਰੀਬ 10:30 ਵਜੇ ਲੈਂਗਲੀ ਦੇ ਰੌਲਿਨਸਨ ਕ੍ਰੇਸੈਂਟ ਇਲਾਕੇ ਵਿੱਚ ਇੱਕ ਕਾਰ ਨੂੰ ਅੱਗ ਲੱਗਣ ਦੀ ਸੂਚਨਾ ਮਿਲੀ ਸੀ। ਪੁਲਿਸ ਅਤੇ ਫਾਇਰ ਵਿਭਾਗ ਦੀਆਂ ਟੀਮਾਂ ਮੌਕੇ ’ਤੇ ਪਹੁੰਚੀਆਂ। ਅੱਗ ਬੁਝਾਉਣ ਦੌਰਾਨ ਕਾਰ ਦੇ ਅੰਦਰ ਮਨੁੱਖੀ ਅਵਸ਼ੇਸ਼ ਮਿਲੇ, ਜਿਸ ਤੋਂ ਬਾਅਦ ਮਾਮਲੇ ਦੀ ਜਾਂਚ ਕਤਲ ਦੇ ਐਂਗਲ ਤੋਂ ਸ਼ੁਰੂ ਕੀਤੀ ਗਈ। ਪੁਲਿਸ ਵੱਲੋਂ ਕਤਲ ਦੇ ਕਾਰਨਾਂ ਅਤੇ ਸੰਭਾਵਿਤ ਟਾਰਗੇਟ ਕਿਲਿੰਗ ਦੇ ਪਹਿਲੂ ਸਮੇਤ ਸਾਰੇ ਪੱਖਾਂ ਦੀ ਜਾਂਚ ਕੀਤੀ ਜਾ ਰਹੀ ਹੈ।

By Rajeev Sharma

Leave a Reply

Your email address will not be published. Required fields are marked *