ਰਾਜਸਥਾਨ ’ਚ ਭਿਆਨਕ ਸੜਕ ਹਾਦਸਾ, ਖਾਟੂ ਸ਼ਿਆਮ ਜੀ ਦੇ ਦਰਸ਼ਨ ਕਰਕੇ ਪਰਤ ਰਹੇ ਮਹਾਰਾਸ਼ਟਰ ਦੇ ਇੱਕ ਪਰਿਵਾਰ ਦੇ 9 ਜੀਆਂ ਦੀ ਮੌਤ

ਕੋਟਾ (ਰਾਜੀਵ ਸ਼ਰਮਾ): ਰਾਜਸਥਾਨ ਦੇ ਕੋਟਾ-ਉਦੈਪੁਰ ਹਾਈਵੇਅ ’ਤੇ ਐਤਵਾਰ ਦੇਰ ਰਾਤ ਵਾਪਰੇ ਭਿਆਨਕ ਸੜਕ ਹਾਦਸੇ ਵਿੱਚ ਮਹਾਰਾਸ਼ਟਰ ਦੇ ਇੱਕ ਪਰਿਵਾਰ ਦੇ ਨੌਂ ਮੈਂਬਰਾਂ ਦੀ ਮੌਤ ਹੋ ਗਈ, ਜਦਕਿ ਛੇ ਹੋਰ ਜ਼ਖ਼ਮੀ ਹੋ ਗਏ। ਪਰਿਵਾਰ ਖਾਟੂ ਸ਼ਿਆਮ ਮੰਦਰ ਦੇ ਦਰਸ਼ਨ ਕਰਕੇ ਵਾਪਸ ਪਰਤ ਰਿਹਾ ਸੀ, ਜਦੋਂ ਉਨ੍ਹਾਂ ਦੀ ਕਰੂਜ਼ਰ ਗੱਡੀ ਸੜਕ ਕਿਨਾਰੇ ਖੜ੍ਹੇ ਟਰੱਕ ਨਾਲ ਟਕਰਾ ਗਈ।

ਇਹ ਹਾਦਸਾ ਰਾਤ ਕਰੀਬ 1 ਵਜੇ ਸ਼ੰਭੂਪੁਰਾ ਪਿੰਡ ਨੇੜੇ ਵਾਪਰਿਆ। ਅਧਿਕਾਰੀਆਂ ਮੁਤਾਬਕ ਗੱਡੀ ਵਿੱਚ ਪਰਿਵਾਰ ਦੇ ਲਗਭਗ 15 ਤੋਂ 16 ਮੈਂਬਰ ਸਵਾਰ ਸਨ। ਟੱਕਰ ਇੰਨੀ ਜ਼ਬਰਦਸਤ ਸੀ ਕਿ ਕਰੂਜ਼ਰ ਗੱਡੀ ਬੁਰੀ ਤਰ੍ਹਾਂ ਨੁਕਸਾਨੀ ਗਈ ਅਤੇ ਕਈ ਸਵਾਰੀਆਂ ਅੰਦਰ ਹੀ ਫਸ ਗਈਆਂ।

ਹਾਦਸੇ ਤੋਂ ਬਾਅਦ ਸਥਾਨਕ ਲੋਕਾਂ ਅਤੇ ਪੁਲਿਸ ਨੇ ਮਿਲ ਕੇ ਬਚਾਅ ਕਾਰਜ ਚਲਾਇਆ ਅਤੇ ਜ਼ਖ਼ਮੀਆਂ ਨੂੰ ਗੱਡੀ ਵਿੱਚੋਂ ਬਾਹਰ ਕੱਢ ਕੇ ਕੋਟਾ ਦੇ ਹਸਪਤਾਲ ਪਹੁੰਚਾਇਆ। ਉੱਥੇ ਉਨ੍ਹਾਂ ਦਾ ਇਲਾਜ ਜਾਰੀ ਹੈ।

ਮ੍ਰਿਤਕਾਂ ਦੀ ਪਛਾਣ ਊਸ਼ਾ ਬਾਈ, ਸੁਸ਼ੀਲਾ, ਕੈਲਾਸ਼, ਸਾਨਵੀ, ਸੱਜਣ, ਅਨੀਤਾ, ਜਾਹਨਵੀ, ਬਾਬੂਲਾਲ ਅਤੇ ਮਾਧਵੀ ਵਜੋਂ ਹੋਈ ਹੈ।

By Rajeev Sharma

Leave a Reply

Your email address will not be published. Required fields are marked *