ਪੰਜਾਬ ਸਰਕਾਰ ਵਲੋਂ ਬਣਾਈ ਗਈ ਤਾਲਮੇਲ ਕਮੇਟੀ, ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਕਮੇਟੀ ਨਾਲ ਕਰੇਗੀ ਮਹੱਤਵਪੂਰਨ ਮੀਟਿੰਗ

ਗੁਰਪ੍ਰੀਤ ਸਿੰਘ :- ਪੰਜਾਬ ਸਰਕਾਰ ਵਲੋਂ ਬਣਾਈ ਗਈ ਤਾਲਮੇਲ ਕਮੇਟੀ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਕਮੇਟੀ ਨਾਲ ਇਕ ਮਹੱਤਵਪੂਰਨ ਮੀਟਿੰਗ ਕਰੇਗੀ। ਇਹ ਮੀਟਿੰਗ “ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ, 2026” ਸੰਬੰਧੀ ਦੁਪਹਿਰ 12 ਵਜੇ ਅੰਮ੍ਰਿਤਸਰ ਦੇ ਸਰਕਟ ਹਾਊਸ ਵਿਖੇ ਹੋਵੇਗੀ।

ਪਿਛਲੀ ਮੀਟਿੰਗ 18 ਨਵੰਬਰ ਨੂੰ ਅੰਮ੍ਰਿਤਸਰ ਵਿਚ ਰੱਖੀ ਗਈ ਸੀ। ਹਾਲਾਂਕਿ ਸ੍ਰੀ ਅਕਾਲ ਤਖ਼ਤ ਸਾਹਿਬ ਵਲੋਂ ਬਣਾਈ ਗਈ ਕਮੇਟੀ ਦਾ ਕੋਈ ਵੀ ਪ੍ਰਤੀਨਿਧੀ ਮੀਟਿੰਗ ਵਿਚ ਸ਼ਾਮਿਲ ਨਹੀਂ ਹੋਇਆ ਸੀ। 

By Gurpreet Singh

Leave a Reply

Your email address will not be published. Required fields are marked *