ਨਗਰ ਨਿਗਮ ਦੇ ਅਧਿਕਾਰੀਆਂ ਨੇ ਬਾਲ ਵਿਆਹ ਖ਼ਿਲਾਫ਼ ਚੁੱਕੀ ਸਹੁੰ

ਗੁਰਪ੍ਰੀਤ ਸਿੰਘ :- ਚੰਡੀਗੜ੍ਹ ਨਗਰ ਨਿਗਮ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੇ ਅੱਜ ਕੌਮੀ ਮੁਹਿੰਮ ‘ਬਾਲ ਵਿਆਹ ਮੁਕਤ ਭਾਰਤ’ ਤਹਿਤ ਬਾਲ ਵਿਆਹ ਖ਼ਿਲਾਫ਼ ਸਹੁੰ ਚੁੱਕੀ। ਇਸ ਦੌਰਾਨ ਉਨ੍ਹਾਂ ਨੇ ਸਮਾਜ ਵਿੱਚੋਂ ਬਾਲ ਵਿਆਹ ਵਰਗੀ ਕੁਰੀਤੀ ਨੂੰ ਖ਼ਤਮ ਕਰਨ ਲਈ ਆਪਣੀ ਵਚਨਬੱਧਤਾ ਦੁਹਰਾਈ।

ਸਹੁੰ ਚੁੱਕਣ ਵਾਲੇ ਕਰਮਚਾਰੀਆਂ ਨੇ ਸੰਕਲਪ ਲਿਆ ਕਿ ਉਹ ਆਪਣੇ ਪਰਿਵਾਰਾਂ, ਆਲੇ-ਦੁਆਲੇ ਅਤੇ ਭਾਈਚਾਰੇ ਵਿੱਚ ਬਾਲ ਵਿਆਹ ਰੋਕਣ ਲਈ ਹਰ ਸੰਭਵ ਯਤਨ ਕਰਨਗੇ। ਇਸ ਦੇ ਨਾਲ ਹੀ ਬਾਲ ਵਿਆਹ ਦੀ ਕਿਸੇ ਵੀ ਕੋਸ਼ਿਸ਼ ਬਾਰੇ ਸਬੰਧਤ ਅਧਿਕਾਰੀਆਂ ਨੂੰ ਸੂਚਿਤ ਕਰਨ ਦਾ ਵੀ ਵਾਅਦਾ ਕੀਤਾ।

ਉਨ੍ਹਾਂ ਬੱਚਿਆਂ, ਖ਼ਾਸ ਕਰਕੇ ਲੜਕੀਆਂ ਦੀ ਸਿੱਖਿਆ, ਸੁਰੱਖਿਆ, ਸਿਹਤ ਅਤੇ ਸਰਬਪੱਖੀ ਵਿਕਾਸ ਨੂੰ ਉਤਸ਼ਾਹਿਤ ਕਰਨ ਅਤੇ ਬਾਲ ਵਿਆਹ ਵਿਰੁੱਧ ਆਵਾਜ਼ ਉਠਾਉਣ ਦਾ ਪ੍ਰਣ ਵੀ ਲਿਆ।

ਨਗਰ ਨਿਗਮ ਵੱਲੋਂ ਕੀਤੀ ਗਈ ਇਹ ਪਹਿਲ ਸਮਾਜਿਕ ਜਾਗਰੂਕਤਾ ਵਧਾਉਣ ਅਤੇ ਸੁਰੱਖਿਅਤ, ਸਿੱਖਿਅਤ ਤੇ ਬਾਲ ਵਿਆਹ ਮੁਕਤ ਭਾਰਤ ਦੀ ਸਿਰਜਣਾ ਪ੍ਰਤੀ ਉਸ ਦੀ ਵਚਨਬੱਧਤਾ ਨੂੰ ਦਰਸਾਉਂਦੀ ਹੈ।

By Gurpreet Singh

Leave a Reply

Your email address will not be published. Required fields are marked *