ਫਰੀਦਕੋਟ : ਪੰਜਾਬ ‘ਚ ਅੱਜ ਤੜਕਸਾਰ ਹੀ ਭਿਆਨਕ ਹਾਦਸਾ ਵਾਪਰ ਗਿਆ। ਸਵਾਰੀਆਂ ਨਾਲ ਭਰੀ ਬੱਸ ਅਤੇ ਟਰੱਕ ਦੀ ਜ਼ਬਰਦਸਤ ਟੱਕਰ ਹੋ ਗਈ। ਟੱਕਰ ਇੰਨੀ ਭਿਆਨਕ ਸੀ ਕਿ ਇਸ ਨਾਲ ਟਰੱਕ ਇਕ ਪਾਸੇ ਨੂੰ ਪਲਟ ਗਿਆ ਤੇ ਬੱਸ ਸਿੱਧਾ ਨਾਲੇ ਵਿਚ ਜਾ ਡਿੱਗੀ। ਇਸ ਹਾਦਸੇ ਵਿਚ 6 ਲੋਕਾਂ ਦੀ ਮੌਤ ਦੀ ਖ਼ਬਰ ਹੈ। ਫ਼ਿਲਹਾਲ ਮੌਕੇ ‘ਤੇ ਸਵਾਰੀਆਂ ਨੂੰ ਬਾਹਰ ਕੱਢਣ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ।
ਇਹ ਹਾਦਸਾ ਫਰੀਦਕੋਟ ਦੇ ਕੋਟਕਪੂਰਾ ਰੋਡ ‘ਤੇ ਵਾਪਰਿਆ। ਇੱਥੇ ਸ਼ਾਹੀ ਹਵੇਲੀ ਨੇੜੇ ਸੇਮ ਨਾਲੇ ਦੇ ਪੁਲ਼ ‘ਤੇ ਟਰੱਕ ਅਤੇ ਬੱਸ ਦੀ ਭਿਆਨਕ ਟੱਕਰ ਹੋ ਗਈ। ਇਸ ਮਗਰੋਂ ਟਰੱਕ ਇਕ ਪਾਸੇ ਨੂੰ ਪਲਟ ਗਿਆ ਤੇ ਬੱਸ ਸੇਮ ਨਾਲੇ ਦੇ ਵਿਚ ਜਾ ਡਿੱਗੀ। ਇਹ ਬੱਸ ਨਿਊ ਦੀਪ ਕੰਪਨੀ ਦੀ ਸੀ ਤੇ ਇਸ ਵਿਚ ਕਈ ਸਵਾਰੀਆਂ ਸਨ। ਫ਼ਿਲਹਾਲ ਮੌਕੇ ‘ਤੇ ਰਾਹਤ ਕਾਰਜ ਜਾਰੀ ਹਨ ਤੇ ਲੋਕਾਂ ਨੂੰ ਬੱਸ ਵਿਚੋਂ ਕੱਢਣ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ। ਜ਼ਖ਼ਮੀਆਂ ਨੂੰ ਐਂਬੂਲੈਂਸ ਰਾਹੀਂ ਹਸਪਤਾਲ ਪਹੁੰਚਾਇਆ ਜਾ ਰਿਹਾ ਹੈ। ਇਸ ਹਾਦਸੇ ਵਿਚ 6 ਲੋਕਾਂ ਦੀ ਮੌਤ ਹੋਣ ਦੀ ਸੂਚਨਾ ਹੈ।