ਹੋਣ ਜਾ ਰਿਹੈ ਵੱਡਾ ਐਲਾਨ! ਸੀ.ਐਮ ਮਾਨ ਨੇ ਸੱਦ ਲਈ ਪ੍ਰੈੱਸ ਕਾਨਫ਼ਰੰਸ

ਨੈਸ਼ਨਲ ਟਾਈਮਜ਼ ਬਿਊਰੋ :- ਪੰਜਾਬ ਦੇ ਲੋਕਾਂ ਲਈ ਅੱਜ ਕੋਈ ਵੱਡਾ ਐਲਾਨ ਹੋ ਸਕਦਾ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕੈਬਨਿਟ ਦੀ ਮੀਟਿੰਗ ਸੱਦੀ ਹੈ ਤੇ ਇਸ ਮਗਰੋਂ ਉਹ ਇਕ ਪ੍ਰੈੱਸ ਕਾਨਫ਼ਰੰਸ ਵੀ ਕਰਨ ਜਾ ਰਹੇ ਹਨ।

ਮੀਟਿੰਗ ਮੁੱਖ ਮੰਤਰੀ ਦੀ ਚੰਡੀਗੜ੍ਹ ਸਥਿਤ ਰਿਹਾਇਸ਼ ਵਿਖੇ ਹੋਵੇਗੀ। ਮੀਟਿੰਗ ਦਾ ਸਮਾਂ ਸਵੇਰੇ 11 ਵਜੇ ਰੱਖਿਆ ਗਿਆ ਹੈ। ਉੱਥੇ ਹੀ ਮੁੱਖ ਮੰਤਰੀ ਨੇ 11.45 ਵਜੇ ਇਕ ਪ੍ਰੈੱਸ ਕਾਨਫ਼ਰੰਸ ਵੀ ਸੱਦੀ ਹੈ, ਜਿਸ ਦੌਰਾਨ ਕੋਈ ਵੱਡਾ ਐਲਾਨ ਕੀਤਾ ਜਾ ਸਕਦਾ ਹੈ। ਕੈਬਨਿਟ ਮੀਟਿੰਗ ਦੌਰਾਨ ਪੰਜਾਬ ਨਾਲ ਜੁੜੇ ਕਈ ਅਹਿਮ ਏਜੰਡਿਆਂ ‘ਤੇ ਵਿਚਾਰ-ਵਟਾਂਦਰਾ ਕੀਤੇ ਜਾਣ ਦੀ ਸੰਭਾਵਨਾ ਹੈ ਅਤੇ ਇਸ ਦੇ ਨਾਲ ਹੀ ਸੂਬਾ ਵਾਸੀਆਂ ਲਈ ਕੋਈ ਅਹਿਮ ਫ਼ੈਸਲਾ ਲਿਆ ਜਾ ਸਕਦਾ ਹੈ।

By Gurpreet Singh

Leave a Reply

Your email address will not be published. Required fields are marked *