ਹੋਣ ਜਾ ਰਿਹੈ ਵੱਡਾ ਐਲਾਨ! ਵਿਧਾਨ ਸਭਾ ਸੈਸ਼ਨ ਵਿਚਾਲੇ CM ਮਾਨ ਨੇ ਅਚਾਨਕ ਸੱਦ ਲਈ ਕੈਬਨਿਟ ਮੀਟਿੰਗ

ਨੈਸ਼ਨਲ ਟਾਈਮਜ਼ ਬਿਊਰੋ :- ਪੰਜਾਬ ਵਿਧਾਨ ਸਭਾ ਦੇ ਸੈਸ਼ਨ ਵਿਚਾਲੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕੈਬਨਿਟ ਦੀ ਮੀਟਿੰਗ ਬੁਲਾ ਲਈ ਹੈ। ਇਹ ਮੀਟਿੰਗ ਅੱਜ ਦੁਪਿਹਰ 2 ਵਜੇ ਹੋਣ ਜਾ ਰਹੀ ਹੈ, ਜਿਸ ਵਿਚ ਕਈ ਅਹਿਮ ਫ਼ੈਸਲੇ ਲਏ ਜਾ ਸਕਦੇ ਹਨ। ਮੀਟਿੰਗ ਪੰਜਾਬ ਸਕੱਤਰੇਤ ਵਿਚ ਹੋਵੇਗੀ। ਮੀਡੀਆ ਰਿਪੋਰਟਾਂ ਮੁਤਾਬਕ ਮੀਟਿੰਗ ਦੌਰਾਨ ਵਿਧਾਨ ਸਭਾ ਵਿਚ ਪੇਸ਼ ਹੋਣ ਵਾਲੇ ਬਿੱਲ ਅਤੇ ਮਤੇ ਪੇਸ਼ ਕੀਤੇ ਜਾ ਸਕਦੇ ਹਨ, ਤੇ ਇਨ੍ਹਾਂ ਬਿੱਲਾਂ ਤੇ ਮਤਿਆਂ ਨੂੰ ਭਲਕੇ ਵਿਧਾਨ ਸਭਾ ਵਿਚ ਪੇਸ਼ ਕੀਤਾ ਜਾ ਸਕਦਾ ਹੈ। ਜ਼ਿਕਰਯੋਗ ਹੈ ਕਿ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਅੱਜ ਸਵੇਰੇ 11 ਵਜੇ ਸ਼ੁਰੂ ਹੋਵੇਗਾ। ਇਸ ਦੌਰਾਨ ਬੇਅਦਬੀ ਦੇ ਮੁੱਦੇ ‘ਤੇ ਸਖ਼ਤ ਕਾਨੂੰਨ ਬਣਾਉਣ ‘ਤੇ ਚਰਚਾ ਹੋਵੇਗੀ।

By Gurpreet Singh

Leave a Reply

Your email address will not be published. Required fields are marked *