ਚੰਡੀਗੜ੍ਹ ‘ਚ ਚੜ੍ਹਦੀ ਸਵੇਰ ਵੱਡਾ ਐਨਕਾਊਂਟਰ, ਗੋਲੀਆਂ ਦੀ ਤਾੜ-ਤਾੜ ਨਾਲ ਕੰਬਿਆ ਇਲਾਕਾ

ਚੰਡੀਗੜ੍ਹ : ਪੰਜਾਬ ਅਤੇ ਹਰਿਆਣਾ ਦੀ ਰਾਜਧਾਨੀ ਚੰਡੀਗੜ੍ਹ ‘ਚ ਬੁੱਧਵਾਰ ਸਵੇਰੇ ਉਸ ਵੇਲੇ ਦਹਿਸ਼ਤ ਛਾ ਗਈ, ਜਦੋਂ ਹਰਿਆਣਾ ਦੇ ਇਕ ਗੈਂਗਸਟਰ ਅਤੇ ਚੰਡੀਗੜ੍ਹ ਪੁਲਸ ਦੀ ਆਪਰੇਸ਼ਨ ਟੀਮ ਵਿਚਾਲੇ ਮੁਕਾਬਲਾ ਹੋ ਗਿਆ। ਇਸ ਮੁਕਾਬਲੇ ਦੌਰਾਨ ਦੋਹਾਂ ਪਾਸਿਓਂ ਕਰੀਬ 5 ਰਾਊਂਡ ਫਾਇਰ ਹੋਏ, ਜਿਸ ਕਾਰਨ ਇਲਾਕੇ ‘ਚ ਹਫੜਾ-ਦਫੜੀ ਮਚ ਗਈ। ਪੁਲਸ ਨੇ ਕਾਰਵਾਈ ਕਰਦੇ ਹੋਏ ਦੋਸ਼ੀ ਨੂੰ ਮੌਕੇ ‘ਤੇ ਹੀ ਗ੍ਰਿਫ਼ਤਾਰ ਕਰ ਲਿਆ।

ਗ੍ਰਿਫ਼ਤਾਰ ਕੀਤੇ ਗੈਂਗਸਟਰ ਦੀ ਪਛਾਣ ਮੁਕੇਸ਼ ਉਰਫ਼ ਗੋਲੂ ਦੇ ਤੌਰ ‘ਤੇ ਹੋਈ ਹੈ, ਜੋ ਹਰਿਆਣਾ ਦੇ ਗੋਹਾਣਾ ਦਾ ਰਹਿਣ ਵਾਲਾ ਹੈ। ਪੁਲਸ ਦੇ ਮੁਤਾਬਕ ਉਨ੍ਹਾਂ ਨੂੰ ਪਹਿਲਾਂ ਹੀ ਸੂਚਨਾ ਮਿਲੀ ਸੀ ਕਿ ਦੋਸ਼ੀ ਚੰਡੀਗੜ੍ਹ ‘ਚ ਕਿਸੇ ਵੱਡੀ ਵਾਰਦਾਤ ਨੂੰ ਅੰਜਾਮ ਦੇਣ ਦੇ ਇਰਾਦੇ ਨਾਲ ਆ ਰਿਹਾ ਹੈ।

ਇਸ ਸੂਚਨਾ ਦੇ ਆਧਾਰ ‘ਤੇ ਪੁਲਸ ਨੇ ਜਾਲ ਵਿਛਾ ਕੇ ਉਸ ਨੂੰ ਘੇਰਾ ਪਾ ਲਿਆ। ਮੁਕਾਬਲੇ ਤੋਂ ਬਾਅਦ ਮੌਕੇ ‘ਤੇ ਪੰਜ ਖ਼ਾਲੀ ਕਾਰਤੂਸ ਬਰਾਮਦ ਕੀਤੇ ਗਏ। ਫਿਲਹਾਲ ਪੁਲਸ ਦੋਸ਼ੀ ਤੋਂ ਪੁੱਛਗਿੱਛ ਕਰ ਰਹੀ ਹੈ ਅਤੇ ਉਸ ਦੇ ਅਪਰਾਧਿਕ ਨੈੱਟਵਰਕ ਦੀ ਜਾਂਚ ਕੀਤੀ ਜਾ ਰਹੀ ਹੈ।



 

By Gurpreet Singh

Leave a Reply

Your email address will not be published. Required fields are marked *