ਪੰਜਾਬ ”ਚ ਅੱਧੀ ਰਾਤੀਂ ਵੱਡਾ ਐਨਕਾਊਂਟਰ, ਗੈਂਗਸਟਰਾਂ ਨੇ ਖੇਤਾਂ ਚ…..

ਨੈਸ਼ਨਲ ਟਾਈਮਜ਼ ਬਿਊਰੋ :- ਤਰਨਤਾਰਨ ‘ਚ ਪੰਜਾਬ ਪੁਲਸ ਅਤੇ ਗੈਂਗਸਟਰਾਂ ਵਿਚਾਲੇ ਵੱਡੇ ਐਨਕਾਊਂਟਰ ਦੀ ਖ਼ਬਰ ਸਾਹਮਣੇ ਆ ਰਹੀ ਹੈ। ਦੱਸਿਆ ਜਾ ਰਿਹਾ ਹੈ ਕਿ ਬੀਤੀ ਅੱਧੀ ਰਾਤ ਨੂੰ ਲੰਡਾ ਹਰੀਕੇ ਗੈਂਗ ਦੇ ਗੁਰਗਿਆਂ ਨਾਲ ਪੁਲਸ ਦਾ ਮੁਕਾਬਲਾ ਹੋਇਆ।

ਸੂਤਰਾਂ ਦੇ ਮੁਤਾਬਕ ਪੁਲਸ ਨੇ ਪਿੰਡ ਭੁੱਲਰ ਨੇੜੇ ਨਾਕੇਬੰਦੀ ਕੀਤੀ ਹੋਈ ਸੀ। ਇਸ ਦੌਰਾਨ ਪੁਲਸ ਨੇ ਮੁਲਜ਼ਮਾਂ ਦੀ ਗੱਡੀ ਰੋਕੀ ਤਾਂ ਉਨ੍ਹਾਂ ਨੇ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ। ਫਾਇਰਿੰਗ ਤੋਂ ਬਾਅਦ ਮੁਲਜ਼ਮਾਂ ਨੇ ਗੱਡੀ ਨੂੰ ਖੇਤਾਂ ‘ਚ ਵਾੜ ਲਿਆ। ਪੁਲਸ ਨੇ ਵੀ ਗੱਡੀ ਦਾ ਪਿੱਛਾ ਕੀਤਾ ਅਤੇ ਗੋਲੀਆਂ ਚਲਾਈਆਂ।

ਪੁਲਸ ਦੀ ਫਾਇਰਿੰਗ ਦੌਰਾਨ ਇਕ ਮੁਲਜ਼ਮ ਨੂੰ ਗੋਲੀ ਲੱਗ ਗਈ। ਇਸ ਮਗਰੋਂ ਪੁਲਸ ਨੇ 2 ਹੋਰ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ। ਫਿਲਹਾਲ ਜ਼ਖਮੀ ਹੋਏ ਮੁਲਜ਼ਮ ਦੀ ਪਛਾਣ ਜਸਕਰਨ ਸਿੰਘ ਵਜੋਂ ਦੱਸੀ ਜਾ ਰਹੀ ਹੈ। ਫੜ੍ਹੇ ਗਏ ਮੁਲਜ਼ਮਾਂ ਤੋਂ ਇਕ ਪਿਸਤੌਲ, ਮੈਗਜ਼ੀਨ ਅਤੇ ਕਾਰਤੂਸ ਬਰਾਮਦ ਹੋਏ ਹਨ।

By Gurpreet Singh

Leave a Reply

Your email address will not be published. Required fields are marked *