ਨੈਸ਼ਨਲ ਟਾਈਮਜ਼ ਬਿਊਰੋ :- ਪੰਜਾਬ ਕੈਬਿਨੇਟ ਦੀ ਅੱਜ ਹੋਈ ਮਹੱਤਵਪੂਰਨ ਮੀਟਿੰਗ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਇੱਕ ਵੱਡਾ ਫੈਸਲਾ ਲਿਆ ਗਿਆ। ਮੀਟਿੰਗ ਦੌਰਾਨ ਖ਼ਾਲਸੇ ਦੀ ਜਨਮ ਭੂਮੀ ਸ੍ਰੀ ਅਨੰਦਪੁਰ ਸਾਹਿਬ ਵਿੱਚ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਨਾਮ ‘ਤੇ ਵਿਸ਼ਵ ਪੱਧਰੀ ਯੂਨੀਵਰਸਿਟੀ ਦੀ ਸਥਾਪਨਾ ਕਰਨ ਨੂੰ ਮਨਜ਼ੂਰੀ ਦੇ ਦਿੱਤੀ ਗਈ ਹੈ।
ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਜਾਣਕਾਰੀ ਦਿੰਦਿਆ X ‘ਤੇ ਲਿਖਿਆ..ਅੱਜ ਪੰਜਾਬ ਕੈਬਨਿਟ ਦੀ ਮੀਟਿੰਗ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਜੀ ਦੀ ਅਗਵਾਈ ਹੇਠ ਖ਼ਾਲਸੇ ਦੀ ਜਨਮ ਭੂਮੀ ਸ਼੍ਰੀ ਅਨੰਦਪੁਰ ਸਾਹਿਬ ਵਿਖੇ ਨੌਵੇਂ ਪਾਤਸ਼ਾਹ ਸਾਹਿਬ ਸ਼੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਨਾਮ ‘ਤੇ ਵਿਸ਼ਵ ਪੱਧਰੀ ਯੂਨੀਵਰਸਿਟੀ ਦੀ ਸਥਾਪਨਾ ਕਰਨ ਲਈ ਮੰਜ਼ੂਰੀ ਦਿੱਤੀ ਗਈ ਹੈ।
ਮੈਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਜੀ ਦਾ ਤਹਿ ਦਿਲੋਂ ਧੰਨਵਾਦ ਕਰਦਾ ਹਾਂ,ਜਿਨ੍ਹਾਂ ਨੇ ਮੇਰੇ ਹਲਕੇ ਲਈ ਯੂਨੀਵਰਸਿਟੀ ਦੇ ਰੂਪ ਵਿੱਚ ਇੱਕ ਬਹੁਤ ਵੱਡਾ ਤੋਹਫ਼ਾ ਦਿੱਤਾ ਹੈ।
ਇਹ ਯੂਨੀਵਰਸਿਟੀ ਨਾ ਸਿਰਫ਼ ਇਲਾਕੇ ਦੇ ਨੌਜਵਾਨਾਂ ਨੂੰ ਉੱਚ ਪੱਧਰੀ ਸਿੱਖਿਆ ਦੇ ਨਵੇਂ ਮੌਕੇ ਪ੍ਰਦਾਨ ਕਰੇਗੀ, ਸਗੋਂ ਸ਼੍ਰੀ ਅਨੰਦਪੁਰ ਸਾਹਿਬ ਦੀ ਪਵਿੱਤਰ ਧਰਤੀ ਦੀ ਵਿਸ਼ਵ ਪੱਧਰ ‘ਤੇ ਇੱਕ ਨਵੀਂ ਪਛਾਣ ਵੀ ਬਣਾਵੇਗੀ
