ਨੈਸ਼ਨਲ ਟਾਈਮਜ਼ ਬਿਊਰੋ :- ਮਨਪ੍ਰੀਤ ਸਿੰਘ ਇਯਾਲੀ ਵੱਲੋਂ ਅੱਜ ਪੰਥ ਪ੍ਰਸਤ ਅਤੇ ਪੰਜਾਬ ਪ੍ਰਸਤ ਸੰਗਤਾਂ ਨੂੰ ਅਪੀਲ ਕੀਤੀ ਗਈ ਕਿ ਆਓ ਰਲ ਕੇ ਪੰਜਾਬ ਦੀ ਮਾਂ ਪਾਰਟੀ ਅਤੇ ਪੰਥ ਦੀ ਨੁਮਾਇੰਦਾ ਜਮਾਤ ਸ਼੍ਰੋਮਣੀ ਅਕਾਲੀ ਦਲ ਦੀ ਪੁਨਰ ਸੁਰਜੀਤੀ ਮੁਹਿੰਮ ਦਾ ਹਿੱਸਾ ਬਣੀਏ। ਇਸ ਦੇ ਨਾਲ ਹੀ ਇਯਾਲੀ ਨੇ ਸਪੱਸ਼ਟ ਕੀਤਾ ਕਿ ਇੱਕ ਧੜਾ ਵਾਰ ਵਾਰ ਭਰਤੀ ਕਮੇਟੀ ਨੂੰ ਨਿਗਰਾਨ ਕਮੇਟੀ ਦੱਸ ਕੇ ਗੁੰਮਰਾਹ ਕਰ ਰਿਹਾ ਹੈ। ਦੋ ਦਸੰਬਰ ਨੂੰ ਜਾਰੀ ਹੁਕਮਨਾਮਾ ਸਾਹਿਬ ਵਿੱਚ ਕਿਤੇ ਵੀ ਨਿਗਰਾਨ ਸ਼ਬਦ ਤੱਕ ਨਹੀਂ ਹੈ। ਇਸ ਕਰਕੇ ਇਯਾਲੀ ਨੇ ਅਜਿਹੇ ਗੁੰਮਰਾਹਕੁੰਨ ਪ੍ਰਚਾਰ ਤੋਂ ਸਿੱਖ ਸੰਗਤ ਨੂੰ ਸੁਚੇਤ ਕੀਤਾ। ਇਸ ਦੇ ਨਾਲ ਹੀ ਇਯਾਲੀ ਨੇ ਮੁੜ ਦੁਹਰਾਇਆ ਕਿ ਪੰਜ ਮੈਂਬਰੀ ਭਰਤੀ ਕਮੇਟੀ ਬਕਾਇਦਗੀ ਨਾਲ ਦਰੁਸਤ ਭਰਤੀ ਕਰਕੇ ਸੂਬੇ ਨੂੰ ਪੰਥ ਪ੍ਰਸਤ ਅਤੇ ਪੰਜਾਬ ਪ੍ਰਸਤ ਲੀਡਰਸ਼ਿਪ ਦੇਵੇਗੀ। ਉਨ੍ਹਾਂ ਨੇ ਇਹ ਜਾਣਕਾਰੀ ਦਿੰਦੇ ਹੋਏ ਸੰਤੁਸ਼ਟੀ ਜ਼ਾਹਿਰ ਕੀਤੀ ਭਰਤੀ ਮੁਹਿੰਮ ਨੂੰ ਬੇਹੱਦ ਵੱਡਾ ਸਮਰਥਨ ਅਤੇ ਸਹਿਯੋਗ ਮਿਲ ਰਿਹਾ ਹੈ। 10 ਅਪ੍ਰੈਲ ਸ਼ਾਮ ਤੱਕ 15 ਲੱਖ 64 ਹਜ਼ਾਰ ਦੀ ਮੈਂਬਰਸ਼ਿਪ ਜਾ ਚੁੱਕੀ ਹੈ ਅਤੇ 7 ਲੱਖ ਦੇ ਕਰੀਬ ਮੰਗ ਹੈ। ਉਨ੍ਹਾਂ0 ਨੇ ਕਿਹਾ ਕਿ ਪੰਜ ਮੈਂਬਰੀ ਭਰਤੀ ਕਮੇਟੀ ਦੀ ਹਰ ਕੋਸ਼ਿਸ਼ ਰਹੇਗੀ ਕਿ ਇਸ ਭਰਤੀ ਮੁਹਿੰਮ ਨੂੰ ਹਰ ਪੰਜਾਬੀ ਦੇ ਘਰ ਤੱਕ ਹਰ ਪੰਜਾਬੀ ਚੁੱਲ੍ਹੇ ਤੱਕ ਲੈਕੇ ਜਾਈਏ।
ਇੱਕ ਧੜਾ ਵਾਰ-ਵਾਰ ਭਰਤੀ ਕਮੇਟੀ ਨੂੰ ਨਿਗਰਾਨ ਕਮੇਟੀ ਦੱਸ ਕੇ ਗੁੰਮਰਾਹ ਕਰ ਰਿਹਾ-ਇਯਾਲੀ
