ਚੰਡੀਗੜ੍ਹ 07 ਅਗਸਤ: ਚੰਡੀਗੜ੍ਹ ਪਲਾਂਟ ਪ੍ਰਧਾਨ ਰੁਪਿੰਦਰ ਸਿੰਘ ਜੀ ਪ੍ਰੈਸ ਬਿਆਨ ਜਾਰੀ ਕਰਦੇ ਹੋਏ ਸੂਬਾ ਪ੍ਰਧਾਨ ਪਵਨਦੀਪ ਸਿੰਘ ਨੇ ਕਿਹਾ ਕਿ ਆਊਟਸੋਰਸ ਅਤੇ ਇਨਲੀਸਟਮੈਟ ਠੇਕਾ ਮੁਲਾਜ਼ਮਾਂ ਨੂੰ ਵਿਭਾਗਾਂ ਦੇ ਵਿੱਚ ਪੱਕਾ ਕਰਨ ਦਾ ਵਾਅਦਾ ਕਰਕੇ ਸੱਤਾ ਵਿੱਚ ਆਈ ਆਪ ਸਰਕਾਰ ਪਿਛਲੀ ਸਰਕਾਰਾਂ ਦੀ ਤਰ੍ਹਾਂ ਹੀ ਠੇਕਾ ਮੁਲਾਜ਼ਮਾਂ ਨੂੰ ਲਾਰੇ ਵਿੱਚ ਰੱਖ ਕੇ ਆਪਣਾ ਸਮਾਂ ਕੱਢ ਰਹੀ ਹੈ।ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਵਿਧਾਨ ਸਭਾ ਵਿੱਚ ਕਿਹਾ ਸੀ ਕਿ ਠੇਕੇਦਾਰਾਂ ਅਤੇ ਕੰਪਨੀਆਂ ਵੱਲੋਂ ਆਊਟਸੋਰਸ ਠੇਕੇ ਮੁਲਾਜ਼ਮਾਂ ਦੀ ਕਿਰਤ ਦੀ ਲੁੱਟ ਕੀਤੀ ਜਾ ਰਹੀ ਹੈ ਤੇ ਅੰਨੀਂ ਲੁੱਟ ਨੂੰ ਬੰਦ ਕਰਨ ਦੇ ਝੂਠੇ ਐਲਾਨ ਕੀਤੇ ਗਏ ਉਸ ਦੇ ਉਲ਼ਟ ਠੇਕਾ ਮੁਲਾਜ਼ਮਾਂ ਨੂੰ ਠੇਕਾ ਪ੍ਰਣਾਲੀ ਦੀ ਚੱਕੀ ਵਿੱਚ ਪੀਸਣ ਲਈ ਮਜਬੂਰ ਕਰ ਰਹੀ ਹੈ, ਵੱਖ ਵੱਖ ਸਰਕਾਰੀ ਵਿਭਾਗਾਂ ਦੇ ਵਿੱਚ ਪਿਛਲੇ ਲੰਬੇ ਸਮੇਂ ਤੋਂ ਲਗਾਤਾਰ ਨਿਗੁਣੀਆਂ ਤਨਖਾਹਾਂ ਅਤੇ ਤਨਦੇਹੀ ਦੇ ਨਾਲ ਸੇਵਾ ਨਿਭਾ ਰਹੇ ਹਨ। ਆਊਟਸੋਰਸ ਅਤੇ ਇਨਲੀਸਟਮੈਂਟ ਠੇਕਾ ਮੁਲਾਜ਼ਮਾਂ ਨੂੰ ਵਿਭਾਗਾਂ ਦੇ ਵਿੱਚ ਮਰਜ ਕਰਕੇ ਪੱਕਾ ਕਰਨ ਦੇ ਲਈ ਆਪ ਸਰਕਾਰ ਵੱਲੋਂ ਆਪਣੇ ਤਿੰਨ ਸਾਲਾਂ ਦੇ ਕਾਰਜ ਵਿੱਚ ਹੁਣ ਤੱਕ ਕੋਈ ਵੀ ਨੀਤੀ ਨਹੀਂ ਬਣਾਈ ਗਈ। ਜਿਸ ਤੋਂ ਸਾਫ ਜਾਹਰ ਹੁੰਦਾ ਹੈ ਕਿ ਆਪ ਸਰਕਾਰ ਵੀ ਪਿਛਲੀ ਸਰਕਾਰਾਂ ਦੀ ਵਾਂਗ ਆਊਟਸੋਰਸ ਠੇਕਾ ਮੁਲਾਜ਼ਮਾਂ ਦੇ ਨਾਲ ਧੋਖਾ ਕਰ ਰਹੀ ਹੈ ਅਤੇ ਸਾਰਿਆਂ ਦੀ ਮੰਗ ਹੈ ਕਿ ਸਰਕਾਰ 1948 ਫਾਰਮੂਲੇ ਅਧੀਨ ਤਨਖਾਹ ਫਿਕਸ ਕਰਕੇ ਆਊਟ ਸੋਰਸ ਮੁਲਾਜ਼ਮਾਂ ਦੀ ਤਨਖਾਹ ਵਧਾਈ ਜਾਵੇ। ਇਸੇ ਤਰ੍ਹਾਂ ਭਾਰਤ ਸਰਕਾਰ ਡੇਅਰੀ ਦੇ ਕਾਰੋਬਾਰ ਨੂੰ ਅਮਰੀਕਾ ਦੀਆਂ ਕੰਪਨੀ ਨੂੰ ਦੇਣ ਨੂੰ ਪੱਬਾ ਭਾਰ ਹੋਈ ਫਿਰਦੀ ਹੈ | ਮਿਲਕਫ਼ੈਡ ਚੈਅਰਮੈਨ ਵੀ ਮੀਟਿੰਗ ਕਰਨ ਤੋਂ ਇੰਨਕਾਰੀ ਹੈ ਇਸ ਸਬੰਧੀ 13 ਤਰੀਕ ਨੂੰ ਸਮੂਹ ਪਲਾਂਟ ਵਿੱਚ ਪੰਜਾਬ ਸਰਕਾਰ ਦੇ ਪੁੱਤਲੇ ਫੂਕ ਕੇ 18 ਅਗਸਤ ਨੂੰ ਵੇਰਕਾ ਦੇ ਅੰਮ੍ਰਿਤਸਰ, ਮੋਹਾਲੀ, ਲੁਧਿਆਣਾ , ਜਲ਼ੰਧਰ ਦੇ ਪਲਾਂਟ ਅੱਗੇ ਸੂਬਾ ਪੱਧਰੀ ਧਰਨੇ ਦਿੱਤੇ ਜਾਣਗੇ ਜਿਸ ਵਿੱਚ ਸਮੂਹ ਪਲਾਂਟ ਸ਼ਾਮਿਲ ਹੋਣਗੇ| ਇਸ ਮੌਕੇ ਪਵਿੱਤਰ ਸਿੰਘ, ਰਵਿੰਦਰ ਸਿੰਘ, ਰਣਜੀਤ ਸਿੰਘ, ਇੰਦਰਜੀਤ ਸਿੰਘ ਸਮੂਹ ਵੇਰਕਾ ਆਊਟਸੋਰਸ ਵਰਕਰ ਵੱਡੀ ਗਿਣਤੀ ਵਿੱਚ ਹਾਜ਼ਿਰ ਸਨ ।
ਸਮੂਹ ਵੇਰਕਾ ਮਿਲਕ ਪਲਾਂਟਾਂ ਵਿੱਚ ਕੀਤੀਆ ਗੇਟ ਰੈਲੀਆਂ 18 ਅਗਸਤ ਨੂੰ 4 ਵੱਡੇ ਪਲਾਂਟਾਂ ਅੱਗੇ ਦਿੱਤਾ ਜਾਵੇਗਾ ਧਰਨਾ : ਪਵਨਦੀਪ ਸਿੰਘ
