350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਨਗਰ ਕੀਰਤਨ ਦਾ ਜਲੰਧਰ ਪਹੁੰਚਣ ‘ਤੇ ਭਰਵਾਂ ਸਵਾਗਤ, ਦਿੱਤਾ ਗਿਆ ਗਾਰਡ ਆਫ਼ ਆਨਰ

ਜਲੰਧਰ- 9ਵੇਂ ਪਾਤਿਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਦਿਵਸ ਨੂੰ ਸਮਰਪਿਤ ਗੁਰਦਾਸਪੁਰ ਤੋਂ ਸ਼ੁਰੂ ਹੋਇਆ ਨਗਰ ਕੀਰਤਨ ਦਾ ਬੀਤੀ ਦੇਰ ਰਾਤ ਜਲੰਧਰ ਪਹੁੰਚਣ ‘ਤੇ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ, ਪੁਲਸ ਕਮਿਸ਼ਨਰ ਧਨਪ੍ਰੀਤ ਕੌਰ ਅਤੇ ਵੱਡੀ ਗਿਣਤੀ ਵਿੱਚ ਸੰਗਤਾਂ ਵੱਲੋਂ ਸਤਿਕਾਰ ਨਾਲ ਸਵਾਗਤ ਕੀਤਾ ਗਿਆ। 

PunjabKesari

ਇਸ ਨਗਰ ਕੀਰਤਨ ਦਾ ਅੱਜ ਜਲੰਧਰ ਸ਼ਹਿਰ ਦੇ ਵੱਖ-ਵੱਖ ਸਥਾਨਾਂ ਵਿੱਚੋਂ ਲੰਘਣ ਤੋਂ ਬਾਅਦ ਸ੍ਰੀ ਗੁਰੂ ਨਾਨਕ ਮਿਸ਼ਨ ਚੌਕ ਵਿਖੇ ਪੁਲਸ ਵਿਭਾਗ ਵੱਲੋਂ ਨਗਰ ਕੀਰਤਨ ਦਾ ਸਨਮਾਨ ਕੀਤਾ ਗਿਆ ਅਤੇ ਗਾਰਡ ਆਫ਼ ਆਨਰ ਦਿੱਤਾ ਗਿਆ। ਜਲੰਧਰ ਤੋਂ ਇਹ ਨਗਰ ਕੀਰਤਨ ਸ੍ਰੀ ਅਨੰਦਪੁਰ ਸਾਹਿਬ ਲਈ ਰਵਾਨਾ ਹੋਵੇਗਾ।

PunjabKesari

ਇਸ ਦੌਰਾਨ ਸੰਗਤਾਂ ‘ਚ ਭਾਰੀ ਉਤਸ਼ਾਹ ਵੇਖਣ ਨੂੰ ਮਿਲਿਆ। ਹਜ਼ਾਰਾਂ ਸ਼ਰਧਾਲੂ ਦਰਸ਼ਨਾਂ ਲਈ ਪਹੁੰਚੇ। ਸ਼ਰਧਾਲੂਆਂ ਵੱਲੋ ਸਤਿਨਾਮ ਵਾਹਿਗੁਰੂ ਜੀ ਦੇ ਜੈਕਾਰੇ ਲਗਾਏ ਗਏ। ਇਸ ਦੌਰਾਨ ਸ਼ਰਧਾਲੂਆਂ ਨੂੰ 23, 24 ਅਤੇ 25 ਨਵੰਬਰ ਨੂੰ ਸ੍ਰੀ ਅਨੰਦਪੁਰ ਸਾਹਿਬ ਪਹੁੰਚਣ ਦੀ ਅਪੀਲ ਕੀਤੀ ਗਈ ਹੈ। ਇਸ ਮੌਕੇ ਪੁਲਸ ਕਮਿਸ਼ਨਰ ਧਨਪ੍ਰੀਤ ਕੌਰ ਨੇ ਕਿਹਾ ਕਿ 350ਵੇਂ ਸ਼ਹੀਦੀ ਦਿਵਸ ਨੂੰ ਸਮਰਪਿਤ ਨਗਰ ਕੀਰਤਨ ਨੂੰ ਲੈ ਕੇ ਪੁਖ਼ਤਾ ਸੁਰੱਖਿਆ ਪ੍ਰਬੰਧ ਕੀਤੇ ਗਏ ਹਨ।

PunjabKesari

ਰੂਟ ਕੀਤੇ ਗਏ ਹਨ ਡਾਇਵਰਟ
ਜਲੰਧਰ ਵਿਚ ਅੱਜ ਰੂਟ ਡਾਇਵਰਟ ਕਰ ਦਿੱਤਾ ਗਿਆ ਹੈ। ਇਸ ਦੌਰਾਨ ਜਦੋਂ 5 ਪਿਆਰਿਆਂ ਦੀ ਅਗਵਾਈ ਵਿਚ ਸਜਾਇਆ ਗਿਆ ਨਗਰ ਕੀਰਤਨ ਪਹੁੰਚਿਆ ਤਾਂ ਪੁਲਸ ਵੱਲੋਂ ਉਨ੍ਹਾਂ ਨੂੰ ਗਾਰਡ ਆਫ਼ ਆਨਰ ਨਾਲ ਸਨਮਾਨਤ ਕੀਤਾ ਗਿਆ। ਨਗਰ ਕੀਰਤਨ ‘ਚ ਸ਼ਾਮਲ ਹੋਣ ਲਈ ਪਹੁੰਚੇ ਪੰਜਾਬ ਦੇ ਕੈਬਨਿਟ ਮੰਤਰੀ ਮਹਿੰਦਰ ਭਗਤ ਨੇ ਕਿਹਾ ਕਿ ਨੌਵੇਂ ਗੁਰੂ ਨੇ ਮਨੁੱਖਤਾ ਅਤੇ ਧਾਰਮਿਕ ਅਧਿਕਾਰਾਂ ਦੀ ਰਾਖੀ ਲਈ ਆਪਣੀ ਕੁਰਬਾਨੀ ਦਿੱਤੀ। ਜਿਸ ਦੀ ਦੁਨੀਆ ਵਿੱਚ ਕੋਈ ਤੁਲਨਾ ਨਹੀਂ ਮਿਲਦੀ। ਉਨ੍ਹਾਂ ਕਿਹਾ ਕਿ ਨੌਵੇਂ ਗੁਰੂ ਭਾਈਚਾਰੇ ਦੇ ਸੱਚੇ ਪ੍ਰਤੀਕ ਹਨ।

PunjabKesari

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਗੁਰੂ ਸਾਹਿਬ ਜੀ ਦਾ 350ਵਾਂ ਸ਼ਹੀਦੀ ਦਿਵਸ ਸੇਵਕ ਵਜੋਂ ਮਨਾਇਆ ਜਾ ਰਿਹਾ ਹੈ ਅਤੇ ਇਨ੍ਹਾਂ ਇਕੱਠਾਂ ਦਾ ਮੁੱਖ ਉਦੇਸ਼ ਲੋਕਾਂ ਨੂੰ ਗੁਰੂ ਸਾਹਿਬ ਦੇ ਮਹਾਨ ਜੀਵਨ, ਦਰਸ਼ਨ, ਸ਼ਹਾਦਤ ਅਤੇ ਮਨੁੱਖਤਾ ਦੇ ਸੰਦੇਸ਼ ਬਾਰੇ ਜਾਣੂੰ ਕਰਵਾਉਣਾ ਹੈ। ਜਿਸ ਤੋਂ ਦੁਨੀਆ ਭਰ ਦੇ ਲੱਖਾਂ ਲੋਕ ਪ੍ਰੇਰਨਾ ਲੈਂਦੇ ਹਨ। ਇਸ ਦੇ ਨਾਲ ਹੀ ‘ਆਪ’ ਆਗੂ ਪਵਨ ਟੀਨੂੰ ਨੇ ਕਿਹਾ ਕਿ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਵਸ ਨੂੰ ਲੈ ਕੇ ਪੰਜਾਬ ਭਰ ਦੇ ਲੋਕਾਂ ‘ਚ ਖ਼ੁਸ਼ੀ ਦਾ ਮਾਹੌਲ ਵੇਖਿਆ ਜਾ ਰਿਹਾ ਹੈ। ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਕੁਰਬਾਨੀ ਨੂੰ ਯਾਦ ਕੀਤਾ ਜਾ ਰਿਹਾ ਹੈ। ਇਸ ਦੌਰਾਨ ਉਨ੍ਹਾਂ ਪੰਜਾਬ ਸਰਕਾਰ, ਸਿੱਖ ਜਥੇਬੰਦੀਆਂ ਅਤੇ ਪੁਲਸ ਦਾ ਧੰਨਵਾਦ ਕੀਤਾ। 

PunjabKesari
PunjabKesari
PunjabKesari
PunjabKesari
PunjabKesari
PunjabKesari
PunjabKesari
PunjabKesari
PunjabKesari
PunjabKesari
PunjabKesari
PunjabKesari
PunjabKesari

By Gurpreet Singh

Leave a Reply

Your email address will not be published. Required fields are marked *