ਕਾਰ ਤੇ ਮੋਟਰਸਾਈਕਲ ਦੀ ਹੋਈ ਭਿਆਨਕ ਟੱਕਰ, ਬਾਈਕ ਦੀ ਉੱਡੇ ਪਰਖੱਚੇ, ਨੌਜਵਾਨ ਦੀ ਮੌਤ

ਭਵਾਨੀਗੜ੍ਹ :- ਸੰਗਰੂਰ ਜ਼ਿਲ੍ਹੇ ਦੇ ਭਵਾਨੀਗੜ੍ਹ ਤੋਂ ਸੁਨਾਮ ਨੂੰ ਜਾਂਦੇ ਮੇਨ ਰੋਡ ‘ਤੇ ਅੱਜ ਦੁਪਹਿਰ ਇਕ ਕਾਰ ਤੇ ਮੋਟਸਾਈਕਲ ਵਿਚਕਾਰ ਹੋਏ ਹਾਦਸੇ ’ਚ ਮੋਟਰਸਾਈਕਲ ਚਾਲਕ ਦੀ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ।

PunjabKesari

ਇਸ ਹਾਦਸੇ ਸਬੰਧੀ ਜਾਣਕਾਰੀ ਦਿੰਦਿਆਂ ਸੜਕ ਸੁਰੱਖਿਆ ਫੋਰਸ ਦੇ ਕਰਮਚਾਰੀ ਮੋਹਨਦੀਪ ਸਿੰਘ ਨੇ ਦੱਸਿਆ ਕਿ ਅੱਜ ਦੁਪਹਿਰ ਸਥਾਨਕ ਸ਼ਹਿਰ ਤੋਂ ਸੁਨਾਮ ਨੂੰ ਜਾਂਦੀ ਮੁੱਖ ਸੜਕ ਉਪਰ ਪਿੰਡ ਫੱਗੂਵਾਲਾ ਨੇੜੇ ਇਕ ਮੋਟਰਸਾਈਕਲ ਤੇ ਕਾਰ ਵਿਚਕਾਰ ਟੱਕਰ ਹੋ ਗਈ ਤੇ ਇਸ ਹਾਦਸੇ ’ਚ ਮੋਟਰਸਾਈਕਲ ਚਾਲਕ ਨਰਿੰਦਰ ਸਿੰਘ ਪੁੱਤਰ ਕੁਲਵੰਤ ਸਿੰਘ ਵਾਸੀ ਦਿਆਲਪੁਰਾ ਗੰਭੀਰ ਰੂਪ ’ਚ ਜ਼ਖਮੀ ਹੋ ਗਿਆ। 

PunjabKesari

ਉਸ ਨੂੰ ਇਲਾਜ ਲਈ ਜਦੋਂ ਭਵਾਨੀਗੜ੍ਹ ਸਰਕਾਰੀ ਹਸਪਤਾਲ ਵਿਖੇ ਲਿਆਂਦਾ ਗਿਆ ਤਾਂ ਇੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਪੁਲਸ ਨੇ ਮ੍ਰਿਤਕ ਦੀ ਲਾਸ਼ ਨੂੰ ਆਪਣੇ ਕਬਜ਼ੇ ’ਚ ਲੈ ਕੇ ਅਗਲੀ ਕਰਵਾਈ ਸ਼ੁਰੂ ਕਰ ਦਿੱਤੀ ਹੈ।

By Gurpreet Singh

Leave a Reply

Your email address will not be published. Required fields are marked *