ਨਵੀਂ ਦਿੱਲੀ- ਦਿੱਲੀ ਦੇ ਕਰੋਲ ਬਾਗ਼ ਸਥਿਤ ਵਿਸ਼ਾਲ ਮੈਗਾ ਮਾਰਗ ਦੇ ਸ਼ੋਅਰੂਮ ‘ਚ ਅੱਗ ਲੱਗਣ ਤੋਂ ਬਾਅਦ ਇਕ ਨੌਜਵਾਨ ਦੀ ਲਾਸ਼ ਲਿਫ਼ਟ ਦੇ ਅੰਦਰੋਂ ਮਿਲੀ। ਪੁਲਸ ਨੇ ਸ਼ਨੀਵਾਰ ਨੂੰ ਇਹ ਜਾਣਕਾਰੀ ਦਿੱਤੀ। ਪੁਲਸ ਅਨੁਸਾਰ ਮ੍ਰਿਤਕ ਦੀ ਪਛਾਣ ਕੁਮਾਰ ਧੀਰੇਂਦਰ ਪ੍ਰਤਾਪ (25) ਵਜੋਂ ਹੋਈ ਹੈ। ਪੁਲਸ, ਫਾਇਰ ਬ੍ਰਿਗੇਡ ਅਤੇ ਆਫ਼ਤ ਰਿਸਪਾਂਸ ਫੋਰਸ ਦੇ ਕਰਮਚਾਰੀਆਂ ਦੀ ਸੰਯੁਕਤ ਤਲਾਸ਼ ਅਤੇ ਬਚਾਅ ਮੁਹਿੰਮਦ ਦੌਰਾਨ ਲਾਸ਼ ਲਿਫ਼ਟ ਦੇ ਅੰਦਰੋਂ ਮਿਲੀ।
ਦਿੱਲੀ ਪੁਲਸ ਨੇ ਇਕ ਬਿਆਨ ‘ਚ ਦੱਸਿਆ ਕਿ ਸ਼ੁੱਕਰਵਾਰ ਸ਼ਾਮ ਕਰੀਬ 6.44 ਵ ਜੇ ਪਦਮ ਸਿੰਘ ਰੋਡ ਸਥਿਤ ਚਾਰ ਮੰਜ਼ਿਲਾ ਇਮਾਰਤ ਦੀ ਦੂਜੀ ਮੰਜ਼ਿਲ ‘ਤੇ ਅੱਗ ਲੱਗਣ ਦੀ ਸੂਚਨਾ ਮਿਲੀ ਸੀ। ਬਿਆਨ ‘ਚ ਕਿਹਾ ਗਿਆ,”ਇਹ ਵਿਸ਼ਾਲ ਮੈਗਾ ਮਾਰਟ ਦਾ ਆਊਟਲੇਟ ਹੈ। ਅੱਗ ਇਮਾਰਤ ਦੀ ਦੂਜੀ ਮੰਜ਼ਲ ਤੱਕ ਹੀ ਸੀਮਿਤ ਰਹੀ।” ਅਧਿਕਾਰੀਆਂ ਨੇ ਦੱਸਿਆ ਕਿ ਅੱਗ ‘ਤੇ ਕਾਬੂ ਪਾਉਣ ਲਈ ਫਾਇਰ ਬ੍ਰਿਗੇਡ ਦੀਆਂ 13 ਗੱਡੀਆਂ ਮੌਕੇ ‘ਤੇ ਭੇਜੀਆਂ ਗਈਆਂ। ਅੱਗ ਲੱਗਣ ਦੇ ਕਾਰਨਾਂ ਦਾ ਪਤਾ ਲਗਾਇਆ ਜਾ ਰਿਹਾ ਹੈ।
