ਗੁਰਦਾਸਪੁਰ ‘ਚ ਤੜਕਸਾਰ ਵਾਪਰਿਆ ਵੱਡਾ ਹਾਦਸਾ, ਥਾਰ ਦੀ ਟੱਕਰ ਨਾਲ ਸਕੂਟਰੀ ਸਵਾਰ ਅਧਿਆਪਕਾ ਦੀ ਮੌਕੇ ’ਤੇ ਮੌਤ

ਨੈਸ਼ਨਲ ਟਾਈਮਜ਼ ਬਿਊਰੋ :- ਗੁਰਦਾਸਪੁਰ ਦੀ ਇੰਪਰੂਵਮੈਂਟ ਟਰੱਸਟ ਦੀ ਸਕੀਮ ਨੰਬਰ ਸੱਤ ਵਿਖੇ ਤੜਕਸਾਰ ਇੱਕ ਵੱਡਾ ਸੜਕ ਹਾਦਸਾ ਵਾਪਰਿਆ ਹੈ, ਜਿਸ ਵਿੱਚ ਇੱਕ ਸਕੂਟਰੀ ਸਵਾਰ ਮਹਿਲਾ ਦੀ ਦਰਦਨਾਕ ਮੌਤ ਹੋਣ ਦੀ ਖਬਰ ਸਾਹਮਣੇ ਆਈ ਹੈ। 

ਜਾਣਕਾਰੀ ਅਨੁਸਾਰ ਪਰਮਜੀਤ ਕੌਰ ਨਾਮ ਦੀ ਔਰਤ ਜੋ ਇੰਪਰੂਵਮੈਂਟ ਟਰੱਸਟ ਦੀ ਸੱਤ ਨੰਬਰ ਸਕੀਮ ਆਪਣੀ 14 ਸਾਲਾ ਕੁੜੀ ਨਾਲ ਰਹਿੰਦੀ ਸੀ, ਸਬਜ਼ੀ ਲੈ ਕੇ ਆਪਣੇ ਘਰ ਨੂੰ ਆ ਰਹੀ ਸੀ ਕਿ ਇੱਕ ਤੇਜ਼ ਰਫਤਾਰ ਥਾਰ ਨੇ ਉਸਨੂੰ ਟੱਕਰ ਮਾਰ ਦਿੱਤੀ । ਜਾਣਕਾਰੀ ਅਨੁਸਾਰ ਥਾਰ ਸਕੂਟਰੀ ਨੂੰ ਕਾਫੀ ਦੂਰ ਤੱਕ ਘਸੀਟਦੀ ਹੋਈ ਲੈ ਗਈ ਜਿਸ ਕਾਰਨ ਪਰਮਜੀਤ ਕੌਰ (35) ਦੀ ਮੌਕੇ ‘ਤੇ ਹੀ ਮੌਤ ਹੋ ਗਈ।  ਮ੍ਰਿਤਕਾ ਇਕ ਪ੍ਰਾਈਵੇਟ ਸਕੂਲ ਵਿੱਚ ਅਧਿਆਪਕਾ ਦੀ ਨੌਕਰੀ ਕਰਦੀ ਸੀ। ਦੋਸ਼ ਲਗਾਇਆ ਜਾ ਰਿਹਾ ਹੈ ਕਿ ਥਾਰ ਚਾਲਕ ਨਸ਼ੇ ‘ਚ ਸੀ । 

By Gurpreet Singh

Leave a Reply

Your email address will not be published. Required fields are marked *