ਦਸੂਹਾ ਬੱਸ ਸਟੈਂਡ ਦੇ ਬਾਹਰ ਸਕੇ ਭਰਾਵਾਂ ਨਾਲ ਵਾਪਰਿਆ ਵੱਡਾ ਹਾਦਸਾ! ਇਕ ਦੀ ਦਰਦਨਾਕ ਮੌਤ

ਦਸੂਹਾ- ਦਸੂਹਾ ਬੱਸ ਸਟੈਂਡ ਨੇੜੇ ਹੋਏ ਸੜਕ ਹਾਦਸੇ ਵਿੱਚ ਅੱਜ ਇਕ ਭਰਾ ਦੀ ਮੌਤ ਅਤੇ ਇਕ ਭਰਾ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਿਆ। ਵੇਰਵਿਆਂ ਅਨੁਸਾਰ ਸਵੇਰੇ 11:30 ਵਜੇ ਦੇ ਕਰੀਬ ਦੋ ਭਰਾ ਦਵਾਈ ਲੈ ਕੇ ਮੋਟਰਸਾਈਕਲ ‘ਤੇ ਬੱਸ ਸਟੈਂਡ ਵੱਲ ਵਾਪਸ ਆ ਰਹੇ ਸਨ ਕਿ ਅਚਾਨਕ ਇਕ ਤੇਜ਼ ਰਫ਼ਤਾਰ ਟਰੱਕ ਨੇ ਉਨ੍ਹਾਂ ਨੂੰ ਟੱਕਰ ਮਾਰ ਦਿੱਤੀ। ਨਤੀਜੇ ਵਜੋਂ 68 ਸਾਲਾ ਕੈਪਟਨ ਜਸਪਾਲ ਸਿੰਘ ਪੁੱਤਰ ਕਾਬਲ ਸਿੰਘ ਵਾਸੀ ਪਿੰਡ ਰਾਵਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ, ਜਦਕਿ ਉਸ ਦਾ ਭਰਾ ਪ੍ਰਿਥੀਪਾਲ ਸਿੰਘ ਗੰਭੀਰ ਜ਼ਖ਼ਮੀ ਹੋ ਗਿਆ। 

PunjabKesari

ਉਨ੍ਹਾਂ ਨੂੰ ਤੁਰੰਤ ਸਿਵਲ ਹਸਪਤਾਲ ਦਸੂਹਾ ਵਿੱਚ ਦਾਖ਼ਲ ਕਰਵਾਇਆ ਗਿਆ। ਉਨ੍ਹਾਂ ਦੀ ਹਾਲਤ ਨਾਜ਼ੁਕ ਹੋਣ ਕਾਰਨ ਉਨ੍ਹਾਂ ਨੂੰ ਬਾਅਦ ਵਿੱਚ ਜਲੰਧਰ ਦੇ ਇਕ ਨਿੱਜੀ ਹਸਪਤਾਲ ਵਿੱਚ ਰੈਫਰ ਕਰ ਦਿੱਤਾ ਗਿਆ। ਪਿੰਡ ਦੇ ਸਰਪੰਚ ਸੁਖਜਿੰਦਰ ਸਿੰਘ ਨੇ ਦੱਸਿਆ ਕਿ ਇਨ੍ਹਾਂ ਦੋਵਾਂ ਭਰਾਵਾਂ ਦੇ ਬੱਚੇ ਵਿਦੇਸ਼ ਵਿੱਚ ਰਹਿੰਦੇ ਹਨ, ਜਦਕਿ ਉਹ ਅੱਖਾਂ ਦੀ ਦਵਾਈ ਖ਼ਰੀਦਣ ਲਈ ਦਸੂਹਾ ਆਏ ਸਨ ਅਤੇ ਪਿੰਡ ਵਾਪਸ ਆ ਰਹੇ ਸਨ। ਹਾਦਸੇ ਵਾਲੀ ਥਾਂ ਨੇੜੇ ਸੜਕ ‘ਤੇ ਵੱਡੀ ਮਾਤਰਾ ਵਿੱਚ ਖ਼ੂਨ ਡੁੱਲਿਆ ਹੋਇਆ ਨਜ਼ਰ ਆ ਰਿਹਾ ਸੀ। ਇਸ ਸਬੰਧੀ ਜਾਂਚ ਅਧਿਕਾਰੀ ਏ. ਐੱਸ. ਆਈ. ਪਰਮਜੀਤ ਸਿੰਘ ਨੇ ਦੱਸਿਆ ਕਿ ਟਰੱਕ ਡਰਾਈਵਰ ਦੀ ਪਛਾਣ ਸੁਰਿੰਦਰ ਸਿੰਘ ਵਾਸੀ ਪਾਲਦੀ ਮਾਹਲਪੁਰ ਵਜੋਂ ਹੋਈ ਹੈ। 

PunjabKesari

ਲੋਕਾਂ ਦੀ ਮਦਦ ਨਾਲ ਉਸ ਨੂੰ ਗ੍ਰਿਫ਼ਤਾਰ ਕਰਕੇ ਹਿਰਾਸਤ ਵਿੱਚ ਲੈ ਲਿਆ ਗਿਆ ਹੈ ਅਤੇ ਟਰੱਕ ਨੂੰ ਵੀ ਜ਼ਬਤ ਕਰ ਲਿਆ ਗਿਆ ਹੈ। ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਦੇ ਬਿਆਨਾਂ ਦੇ ਆਧਾਰ ‘ਤੇ ਇਸ ਸਬੰਧੀ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ। ਜਦਕਿ ਲਾਸ਼ ਨੂੰ ਸਿਵਲ ਹਸਪਤਾਲ ਦਸੂਹਾ ਦੇ ਮੁਰਦਾਘਰ ਵਿੱਚ ਰੱਖਿਆ ਗਿਆ ਹੈ। 

By Gurpreet Singh

Leave a Reply

Your email address will not be published. Required fields are marked *