Iran-Israel ਜੰਗ ਵਿਚਾਲੇ ਖੜ੍ਹਾ ਹੋਇਆ ਵੱਡਾ ਵਿਵਾਦ, ਤੇਜ਼ੀ ਨਾਲ ਵਾਇਰਲ ਹੋ ਰਹੀ ਇਹ ਤਸਵੀਰ…

 ਇਜ਼ਰਾਈਲ ਅਤੇ ਈਵਾਰ ਵਿਚਾਲੇ ਵਧਦੇ ਤਣਾਅ ਵਿਚਾਲੇ ਇਕ ਨਵਾਂ ਵਿਵਾਦ ਖੜ੍ਹਾ ਹੋ ਗਿਆ ਹੈ। ਇਜ਼ਰਾਈਲੀ ਡਿਫੈਂਸ ਫੋਰਸ (IDF)n ਨੇ ਹਾਲ ਹੀ ‘ਚ ਇਕ ਨਕਸ਼ਾ ਜਾਰੀ ਕੀਤਾ, ਜਿਸ ਵਿਚ ਭਾਰਤ ਦੇ ਕੁਝ ਹਿੱਸਿਆਂ ਨੂੰ ਗਲਤ ਤਰੀਕੇ ਨਾਲ ਦਿਖਾਇਆ ਗਿਆ। ਇਸ ਨਕਸ਼ੇ ਵਿੱਚ, ਜੰਮੂ ਅਤੇ ਕਸ਼ਮੀਰ ਨੂੰ ਪਾਕਿਸਤਾਨ ਦੇ ਹਿੱਸੇ ਵਜੋਂ ਦਿਖਾਇਆ ਗਿਆ ਅਤੇ ਉੱਤਰ-ਪੂਰਬੀ ਭਾਰਤ (ਜਿਵੇਂ ਅਰੁਣਾਚਲ ਪ੍ਰਦੇਸ਼ ਅਤੇ ਸਿੱਕਮ) ਨੂੰ ਨੇਪਾਲ ਦੇ ਹਿੱਸੇ ਵਜੋਂ ਦਿਖਾਇਆ ਗਿਆ ਸੀ।

PunjabKesari

ਇਹ ਨਕਸ਼ਾ ਈਰਾਨ ਦੀਆਂ ਮਿਜ਼ਾਈਲਾਂ ਦੀ ਰੇਂਜ ਦਿਖਾਉਣ ਲਈ ਜਾਰੀ ਕੀਤਾ ਗਿਆ ਸੀ। ਪਰ ਭਾਰਤੀ ਲੋਕ ਉਦੋਂ ਗੁੱਸੇ ਵਿੱਚ ਆ ਗਏ ਜਦੋਂ ਇਸ ਵਿੱਚ ਭਾਰਤ ਦੀਆਂ ਸਰਹੱਦਾਂ ਨੂੰ ਗਲਤ ਦਿਖਾਇਆ ਗਿਆ। ਲੋਕਾਂ ਨੇ ਸੋਸ਼ਲ ਮੀਡੀਆ ‘ਤੇ ਸਖ਼ਤ ਇਤਰਾਜ਼ ਜਤਾਇਆ ਅਤੇ ਕਿਹਾ ਕਿ ਇਹ ਭਾਰਤ ਦੀ ਪ੍ਰਭੂਸੱਤਾ ਦਾ ਅਪਮਾਨ ਹੈ।

PunjabKesari

ਵਿਵਾਦ ਵਧਣ ਤੋਂ ਬਾਅਦ ਇਜ਼ਰਾਈਲੀ ਫੌਜ ਨੇ ਮੁਆਫ਼ੀ ਮੰਗੀ। ਉਨ੍ਹਾਂ ਕਿਹਾ ਕਿ ਨਕਸ਼ਾ ਸਿਰਫ਼ ਮਿਜ਼ਾਈਲ ਰੇਂਜ ਦਿਖਾਉਣ ਲਈ ਸੀ, ਦੇਸ਼ਾਂ ਦੀਆਂ ਸਹੀ ਸੀਮਾਵਾਂ ਦਿਖਾਉਣ ਲਈ ਨਹੀਂ। ਫੌਜ ਨੇ ਇਹ ਵੀ ਕਿਹਾ ਕਿ ਉਨ੍ਹਾਂ ਦਾ ਕਿਸੇ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦਾ ਕੋਈ ਇਰਾਦਾ ਨਹੀਂ ਸੀ ਅਤੇ ਜੇਕਰ ਅਜਿਹਾ ਹੋਇਆ ਹੈ ਤਾਂ ਉਹ ਮੁਆਫ਼ੀ ਮੰਗਦੇ ਹਨ। ਆਈਡੀਐਫ ਨੇ ਇਹ ਵੀ ਵਾਅਦਾ ਕੀਤਾ ਕਿ ਭਵਿੱਖ ਵਿੱਚ ਅਜਿਹੀ ਗਲਤੀ ਦੁਬਾਰਾ ਨਹੀਂ ਹੋਵੇਗੀ ਅਤੇ ਹੋਰ ਸਾਵਧਾਨੀ ਵਰਤੀ ਜਾਵੇਗੀ।

ਸੋਸ਼ਲ ਮੀਡੀਆ ‘ਤੇ ਬਹੁਤ ਸਾਰੇ ਭਾਰਤੀ ਉਪਭੋਗਤਾਵਾਂ ਨੇ ਇਸ ਨਕਸ਼ੇ ਨੂੰ ਠੀਕ ਕਰਨ ਦੀ ਮੰਗ ਕੀਤੀ ਅਤੇ ਕਿਹਾ ਕਿ ਜੰਮੂ-ਕਸ਼ਮੀਰ, ਲੱਦਾਖ, ਸਿੱਕਮ ਅਤੇ ਅਰੁਣਾਚਲ ਪ੍ਰਦੇਸ਼ ਭਾਰਤ ਦੇ ਅਨਿੱਖੜਵੇਂ ਅੰਗ ਹਨ ਅਤੇ ਉਨ੍ਹਾਂ ਨੂੰ ਹਮੇਸ਼ਾ ਸਹੀ ਢੰਗ ਨਾਲ ਦਿਖਾਇਆ ਜਾਣਾ ਚਾਹੀਦਾ ਹੈ। ਇਹ ਵਿਵਾਦ ਅਜਿਹੇ ਸਮੇਂ ਹੋਇਆ ਹੈ ਜਦੋਂ ਇਜ਼ਰਾਈਲ ਅਤੇ ਈਰਾਨ ਵਿਚਕਾਰ ਸਥਿਤੀ ਬਹੁਤ ਤਣਾਅਪੂਰਨ ਹੈ। ਹਾਲ ਹੀ ਵਿੱਚ ਦੋਵਾਂ ਦੇਸ਼ਾਂ ਵਿਚਕਾਰ ਕਈ ਹਮਲੇ ਹੋਏ ਹਨ, ਜਿਸ ਵਿੱਚ ਬਹੁਤ ਸਾਰੀਆਂ ਜਾਨਾਂ ਗਈਆਂ ਹਨ ਅਤੇ ਸਥਿਤੀ ਲਗਾਤਾਰ ਵਿਗੜਦੀ ਜਾ ਰਹੀ ਹੈ।

By Rajeev Sharma

Leave a Reply

Your email address will not be published. Required fields are marked *