ਸਾਉਣੀ ਫ਼ਸਲਾਂ ਲਈ ਤਕਨੀਕੀ ਜਾਣਕਾਰੀ ਦੇਣ ਵਾਸਤੇ ਮੋਹਾਲੀ ਵਿਖੇ ਵੱਡਾ ਜ਼ਿਲ੍ਹਾ ਪੱਧਰੀ ਸਮਾਗਮ

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 6 ਅਪ੍ਰੈਲ (ਗੁਰਪ੍ਰੀਤ ਸਿੰਘ) : ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵੱਲੋਂ ਜ਼ਿਲ੍ਹਾ ਪੱਧਰ ਦਾ ਕਿਸਾਨ ਸਿਖਲਾਈ ਕੈਂਪ ਅਤੇ ਖੇਤੀ ਪ੍ਰਦਰਸ਼ਨੀ 9 ਅਪ੍ਰੈਲ 2025 (ਬੁੱਧਵਾਰ) ਨੂੰ ਕਿਸਾਨ ਵਿਕਾਸ ਚੈਂਬਰ (ਕਾਲਕਟ ਭਵਨ), ਐਰੋਸਿਟੀ ਬਲਾਕ ਸੀ, ਮੋਹਾਲੀ ਵਿਖੇ ਆਯੋਜਿਤ ਕੀਤੀ ਜਾ ਰਹੀ ਹੈ। ਇਹ ਕੈਂਪ ਸਾਉਣੀ ਦੀਆਂ ਫ਼ਸਲਾਂ ਬਾਰੇ ਕਿਸਾਨਾਂ ਨੂੰ ਤਕਨੀਕੀ ਜਾਣਕਾਰੀ ਅਤੇ ਸਿਖਿਆ ਦੇਣ ਲਈ ਆਯੋਜਿਤ ਕੀਤਾ ਗਿਆ ਹੈ।

ਇਸ ਸਬੰਧੀ ਡਾ. ਗੁਰਮੇਲ ਸਿੰਘ ਮੁੱਖ ਖੇਤੀਬਾੜੀ ਅਫਸਰ ਨੇ ਦੱਸਿਆ ਕਿ ਇਸ ਕੈਪ ਵਿੱਚ ਪਾਣੀ ਦੀ ਸੁਚੱਜੀ ਵਰਤੋਂ ਅਤੇ ਵਾਤਾਵਰਣ ਨੂੰ ਬਚਾਉਣ ਲਈ ਕਿਸਾਨਾਂ ਨੂੰ ਨਵੀਨਤਮ ਤਕਨੀਕੀ ਸਿਖਿਆ ਦਿੱਤੀ ਜਾਵੇਗੀ।

ਸ਼੍ਰੀਮਤੀ ਕੋਮਲ ਮਿੱਤਲ (ਆਈ.ਏ.ਐਸ) ਐੱਸ.ਏ.ਐੱਸ.ਨਗਰ ਨੇ ਦੱਸਿਆ ਕਿ ਇਸ ਕੈਂਪ ਵਿੱਚ ਪਰਾਲੀ ਪ੍ਰਬੰਧਨ ਲਈ ਸੀ ਆਰ ਐੱਮ ਸਕੀਮ ਅਧੀਨ ਵਿਅਕਤੀਗਤ ਕਿਸਾਨਾਂ ਨੂੰ 50 ਪ੍ਰਤੀਸ਼ਤ, ਕਿਸਾਨ ਗਰੱਪਾਂ ਨੂੰ 80 ਪ੍ਰਤੀਸ਼ਤ ਸਬਸਿਡੀ ਤੇ ਦਿੱਤੀਆਂ ਜਾ ਰਹੀਆਂ ਮਸ਼ੀਨਾਂ ਅਤੇ ਆਤਮਾ ਸਕੀਮ ਅਧੀਨ ਦਾਲਾਂ ਤੇ ਤੇਲ ਬੀਜ ਫਸਲਾਂ ਲਈ ਖਾਦ, ਦਵਾਈਆਂ, ਬੀਜਾਂ ਆਦਿ ਲਈ 4000 ਰੁ: ਪ੍ਰਤੀ ਏਕੜ ਵਿੱਤੀ ਸਹਾਇਤਾ ਦੇਣ ਬਾਰੇ ਅਤੇ ਵਿਭਾਗ ਵੱਲੋਂ ਚਲਾਈਆਂ ਜਾ ਰਹੀਆਂ ਹੋਰ ਸਕੀਮਾਂ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ ਜਾਵੇਗੀ। ਇਸ ਤੋਂ ਇਲਾਵਾ ਇਸ ਕੈਂਪ ਵਿੱਚ ਬਾਗਬਾਨੀ, ਪਸ਼ੂ ਪਾਲਣ, ਭੂਮੀ ਰੱਖਿਆ, ਮੱਛੀ ਪਾਲਣ, ਕ੍ਰਿਸ਼ੀ ਵਿਗਿਆਨ ਕੇਂਦਰ ਮੁਹਾਲੀ ਦੇ ਮਾਹਿਰਾਂ ਵੱਲੋਂ ਤਕਨੀਕੀ ਜਾਣਕਾਰੀ ਦਿੱਤੀ ਜਾਵੇਗੀ ਅਤੇ ਪ੍ਰਦਰਸ਼ਨੀਆਂ ਲਗਾਈਆਂ ਜਾਣਗੀਆਂ ।

ਇਸ ਕੈਂਪ ਦੇ ਮੁੱਖ ਮਹਿਮਾਨ ਸ. ਕੁਲਵੰਤ ਸਿੰਘ,ਐਮ.ਐਲ.ਏ., ਹਲਕਾ ਮੋਹਾਲੀ, ਸ਼੍ਰੀਮਤੀ ਅਨਮੋਲ ਗਗਨ ਮਾਨ ਐਮ.ਐਲ.ਏ. ਹਲਕਾ ਖਰੜ ਅਤੇ ਸ਼੍ਰੀ ਕੁਲਜੀਤ ਸਿੰਘ ਰੰਧਾਵਾ ਐਮ.ਐਲ.ਏ. ਹਲਕਾ ਡੇਰਾਬਸੀ ਹੋਣਗੇ।

ਇਸ ਕੈਪ ਦਾ ਉਦਘਾਟਨ ਡਿਪਟੀ ਕਮਿਸ਼ਨਰ ਸ਼੍ਰੀਮਤੀ ਕੋਮਲ ਮਿੱਤਲ (ਆਈ.ਏ.ਐਸ) ਕਰਨਗੇ। ਡਾ. ਜਸਵੰਤ ਸਿੰਘ ਡਾਇਰੈਕਟਰ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਪੰਜਾਬ ਕੈਂਪ ਦੀ ਪ੍ਰਧਾਨਗੀ ਕਰਨਗੇ।

ਸ਼੍ਰੀਮਤੀ ਕੋਮਲ ਮਿੱਤਲ (ਆਈ.ਏ.ਐਸ) , ਡਿਪਟੀ ਕਮਿਸ਼ਨਰ ਐੱਸ.ਏ.ਐੱਸ.ਨਗਰ ਵੱਲੋਂ ਇਸ ਕੈਂਪ ਵਿੱਚ ਵੱਧ ਤੋਂ ਵੱਧ ਕਿਸਾਨਾ ਨੂੰ ਭਾਗ ਲੈ ਕੇ ਖੇਤੀਬਾੜੀ ਮਾਹਿਰਾਂ ਤੋਂ ਸਾਉਣੀ ਦੀਆਂ ਫਸਲਾਂ ਬਾਰੇ ਤਕਨੀਕੀ ਜਾਣਕਾਰੀ ਹਾਸਲ ਕਰਨ ਅਤੇ ਇਸ ਗਿਆਨ ਨੂੰ ਆਪਣੇ ਖੇਤਾਂ ਵਿੱਚ ਆਪਣਾ ਕੇ ਭਰਪੂਰ ਲਾਭ ਉਠਾਉਣ ਲਈ ਅਪੀਲ ਕੀਤੀ ।

By Gurpreet Singh

Leave a Reply

Your email address will not be published. Required fields are marked *