ਦੇਹ ਵਪਾਰ ਦਾ ਧੰਦਾ ਚਲਾਉਣ ਵਾਲਿਆਂ ‘ਤੇ ਪੁਲਸ ਦੀ ਵੱਡੀ ਕਾਰਵਾਈ, 2 ਜਣੇ ਗ੍ਰਿਫ਼ਤਾਰ

ਅੰਮ੍ਰਿਤਸਰ-ਥਾਣਾ ਬੀ-ਡਵੀਜ਼ਨ ਦੀ ਪੁਲਸ ਨੇ ਕੁੜੀਆਂ ਦੀ ਮਜ਼ਬੂਰੀ ਦਾ ਫਾਇਦਾ ਚੁੱਕ ਕੇ ਉਨ੍ਹਾਂ ਤੋਂ ਦੇਹ ਵਪਾਰ ਦਾ ਧੰਦਾ ਕਰਵਾਉਣ ’ਤੇ ਮੁਲਜ਼ਮ ਮਹਿੰਦਰ ਸਿੰਘ ਵਾਸੀ ਗਲੀ ਵਰਿਆਮ ਵਾਲੀ ਅਤੇ ਨਸੀਬ ਚੰਦ ਵਾਸੀ ਨਿਚਲੀ ਬਦੋਈ ਜ਼ਿਲ੍ਹਾ ਪਠਾਨਕੋਟ ਨੂੰ ਗ੍ਰਿਫਤਾਰ ਕੀਤਾ ਹੈ।

ਪੁਲਸ ਨੇ ਦੱਸਿਆ ਕਿ ਗੁਪਤ ਸੂਚਨਾ ਮਿਲੀ ਸੀ ਕਿ ਹੋਟਲ ਵੀਰ ਗੈਸਟ ਹਾਊਸ ਚੌਕ ਪਰਾਗ ਦਾਸ ’ਚ ਕੁੜੀਆਂ ਦੀ ਮਜ਼ਬੂਰੀ ਦਾ ਫਾਇਦਾ ਚੁੱਕ ਕੇ ਉਨ੍ਹਾਂ ਤੋਂ ਦੇਹ ਵਪਾਰ ਦਾ ਧੰਦਾ ਕਰਵਾਇਆ ਜਾ ਰਿਹਾ ਹੈ। ਇਸ ’ਤੇ ਪੁਲਸ ਨੇ ਕਾਰਵਾਈ ਕਰਦਿਆਂ ਉਕਤ ਹੋਟਲ ਵੀਰ ਗੈਸਟ ਹਾਊਸ ’ਤੇ ਛਾਪਾ ਮਾਰਿਆ ਅਤੇ ਉਕਤ ਹੋਟਲ ਸੰਚਾਲਕਾਂ ਨੂੰ ਗ੍ਰਿਫਤਾਰ ਕਰ ਲਿਆ ਹੈ। ਪੁਲਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।

By Gurpreet Singh

Leave a Reply

Your email address will not be published. Required fields are marked *