ਗੁਰਪ੍ਰੀਤ ਸਿੰਘ :- ਸੁਲਤਾਨਪੁਰ ਲੋਧੀ ਦੀ ਸਿਆਸਤ ਵਿੱਚ ਵੱਡਾ ਉਲਟਫੇਰ ਵੇਖਣ ਨੂੰ ਮਿਲਿਆ ਜਦੋਂ ਪਿੰਡ ਹੈਦਰਾਬਾਦ ਬੇਟ ਦੇ ਕਈ ਪਰਿਵਾਰਾਂ ਨੇ ਰਾਣਾ ਧੜੇ ਨੂੰ ਛੱਡ ਕੇ ਆਮ ਆਦਮੀ ਪਾਰਟੀ ਦਾ ਪੱਲਾ ਫੜ੍ਹ ਲਿਆ। ਇਹ ਸ਼ਮੂਲੀਅਤ ਹਲਕਾ ਇੰਚਾਰਜ ਸੱਜਣ ਸਿੰਘ ਚੀਮਾ ਦੀ ਅਗਵਾਈ ਹੇਠ ਹੋਈ, ਜਿਸਨੂੰ ਸਥਾਨਕ ਸਿਆਸਤ ਵਿੱਚ ਵੱਡਾ ਝਟਕਾ ਮੰਨਿਆ ਜਾ ਰਿਹਾ ਹੈ।
ਨਵੇਂ ਸ਼ਾਮਿਲ ਹੋਏ ਪਰਿਵਾਰਾਂ ਨੇ ਕਿਹਾ ਕਿ ਉਹ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਦੇ ਚਾਰ ਸਾਲਾਂ ਦੇ ਵਿਕਾਸਕਾਰੀ ਕੰਮਾਂ ਤੋਂ ਕਾਫੀ ਪ੍ਰਭਾਵਿਤ ਹਨ। ਉਨ੍ਹਾਂ ਦੱਸਿਆ ਕਿ ਮਾਨ ਸਰਕਾਰ ਨੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕੀਤਾ ਹੈ ਅਤੇ ਆਮ ਲੋਕਾਂ ਲਈ ਸੁੱਖ-ਸਹੂਲਤਾਂ ਵਿੱਚ ਵੱਡਾ ਸੁਧਾਰ ਕੀਤਾ ਹੈ, ਜਿਸ ਕਰਕੇ ਉਹਨਾਂ ਨੇ ਇਹ ਮਹੱਤਵਪੂਰਨ ਫੈਸਲਾ ਲਿਆ।
ਇਸ ਮੌਕੇ ਸੱਜਣ ਸਿੰਘ ਚੀਮਾ ਨੇ ਨਵੇਂ ਵਰਕਰਾਂ ਦਾ ਸਵਾਗਤ ਕਰਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਇੱਕ ਐਸੀ ਸਰਕਾਰ ਹੈ ਜੋ ਸੱਚਮੁੱਚ ਲੋਕਾਂ ਦੀ ਆਵਾਜ਼ ਨੂੰ ਤਰਜੀਹ ਦਿੰਦੀ ਹੈ। ਉਨ੍ਹਾਂ ਕਿਹਾ, “ਇਹ ਪਾਰਟੀ ਆਮ ਲੋਕਾਂ ਦੀ ਆਪਣੀ ਪਾਰਟੀ ਹੈ ਅਤੇ ਹਰ ਵਰਕਰ ਨੂੰ ਇੱਥੇ ਪੂਰਾ ਸਨਮਾਨ ਮਿਲਦਾ ਹੈ।” ਚੀਮਾ ਨੇ ਦਾਅਵਾ ਕੀਤਾ ਕਿ ਇਸ ਤਰ੍ਹਾਂ ਦੀਆਂ ਵੱਡੀਆਂ ਸ਼ਮੂਲੀਅਤਾਂ ਨਾਲ ਇਲਾਕੇ ਵਿੱਚ ਪਾਰਟੀ ਦੀ ਪਕੜ ਹੋਰ ਮਜ਼ਬੂਤ ਹੋਵੇਗੀ ਅਤੇ ਆਉਣ ਵਾਲੇ ਸਮੇਂ ਵਿੱਚ ਹੋਰ ਵੀ ਲੋਕ ਵਿਕਾਸ ਦੀ ਰਾਜਨੀਤੀ ਨੂੰ ਚੁਣਦੇ ਹੋਏ ਆਮ ਆਦਮੀ ਪਾਰਟੀ ਨਾਲ ਜੁੜਨਗੇ।
ਇਸ ਘਟਨਾ ਨਾਲ ਸਪੱਸ਼ਟ ਸੰਕੇਤ ਮਿਲਦੇ ਹਨ ਕਿ ਸੁਲਤਾਨਪੁਰ ਲੋਧੀ ਹਲਕੇ ਵਿੱਚ ਰਵਾਇਤੀ ਧੜਿਆਂ ਦੀ ਪਕੜ ਕਮਜ਼ੋਰ ਹੋ ਰਹੀ ਹੈ ਅਤੇ ਲੋਕ ਵੱਡੇ ਪੱਧਰ ‘ਤੇ ਬਦਲਾਅ ਵੱਲ ਵੱਧ ਰਹੇ ਹਨ।
