ਪੰਜਾਬ ‘ਚ ਭਲਕੇ ਤੋਂ ਮੌਸਮ ਬਾਰੇ ਹੋਈ ਵੱਡੀ ਭਵਿੱਖਬਾਣੀ, ਪੜ੍ਹੋ ਵਿਭਾਗ ਦੀ ਤਾਜ਼ਾ ਰਿਪੋਰਟ, ਘਰੋਂ ਨਿਕਲਣ ਤੋਂ…

ਚੰਡੀਗੜ੍ਹ : ਪਹਾੜੀ ਇਲਾਕਿਆਂ ‘ਚ ਮੀਂਹ ਅਤੇ ਗੜ੍ਹੇਮਾਰੀ ਕਾਰਨ ਪੰਜਾਬ ਦਾ ਮੌਸਮ ਸੁਹਾਵਣਾ ਹੋ ਗਿਆ ਹੈ ਅਤੇ ਠੰਡੀਆਂ ਹਵਾਵਾਂ ਚੱਲ ਰਹੀਆਂ ਹਨ। ਮੀਂਹ ਕਾਰਨ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੀ ਹੈ। ਹਾਲਾਂਕਿ ਮੌਸਮ ਵਿਭਾਗ ਵਲੋਂ 2 ਤੋਂ 6 ਮਈ ਤੱਕ ਮੀਂਹ, ਗਰਜ-ਤੂਫ਼ਾਨ ਅਤੇ ਬਿਜਲੀ ਚਮਕਣ ਦੀ ਸੰਭਾਵਨਾ ਪ੍ਰਗਟਾਈ ਹੈ। ਇਸ ਸਬੰਧੀ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਹਾਲਾਂਕਿ 1 ਮਈ ਨੂੰ ਕਿਸੇ ਤਰ੍ਹਾਂ ਅਲਰਟ ਜਾਰੀ ਨਹੀਂ ਕੀਤਾ ਗਿਆ ਹੈ ਪਰ 2 ਮਈ ਤੋਂ ਮੌਸਮ ਖ਼ਰਾਬ ਰਹਿ ਸਕਦਾ ਹੈ। ਇਨ੍ਹਾਂ ਤਾਰੀਖ਼ਾਂ ਦੌਰਾਨ ਜੇਕਰ ਤੁਹਾਡਾ ਕਿਤੇ ਜਾਣ ਦਾ ਪ੍ਰੋਗਰਾਮ ਹੈ ਤਾਂ ਮੌਸਮ ਵਿਭਾਗ ਦੀ ਰਿਪੋਰਟ ਦੇਖ ਕੇ ਹੀ ਆਪਣਾ ਪਲਾਨ ਬਣਾਓ।

ਇਸ ਦੌਰਾਨ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਕਪੂਰਥਲਾ, ਜਲੰਧਰ, ਹੁਸ਼ਿਆਰਪੁਰ, ਨਵਾਂਸ਼ਹਿਰ ਅਤੇ ਰੂਪਨਗਰ ‘ਚ ਮੀਂਹ ਦੇ ਨਾਲ ਤੇਜ਼ ਹਵਾਵਾਂ ਚੱਲ ਸਕਦੀਆਂ ਹਨ। ਇਸ ਦੇ ਨਾਲ ਹੀ ਇਨ੍ਹਾਂ ਜ਼ਿਲ੍ਹਿਆਂ ‘ਚ 40-50 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ ਹੈ।

ਹਾਲਾਂਕਿ ਮੌਸਮ ਕੇਂਦਰ ਦੇ ਮੁਤਾਬਕ 7 ਮਈ ਨੂੰ ਬਾਰਸ਼ ਹੋਣ ਦੀ ਉਮੀਦ ਨਹੀਂ ਹੈ। ਅਗਲੇ 3 ਦਿਨਾਂ ਦੌਰਾਨ ਵੱਧ ਤੋਂ ਵੱਧ ਤਾਪਮਾਨ ‘ਚ ਕਰੀਬ 2 ਤੋਂ 3 ਡਿਗਰੀ ਸੈਲਸੀਅਸ ਵਾਧਾ ਹੋਣ ਦੀ ਉਮੀਦ ਹੈ, ਜਿਸ ਤੋਂ ਬਾਅਦ 3 ਤੋਂ 5 ਡਿਗਰੀ ਸੈਲਸੀਅਸ ਦੀ ਗਿਰਾਵਟ ਆਵੇਗੀ।



 

By Gurpreet Singh

Leave a Reply

Your email address will not be published. Required fields are marked *