ਜਲੰਧਰ ਵਿੱਚ ਚਾਰ ਮੰਜ਼ਿਲਾਂ ਇਮਾਰਤ ਨੂੰ ਲੱਗੀ ਭਿਆਨਕ ਅੱਗ, ਲੱਖਾਂ ਦਾ ਸਾਮਾਨ ਸੜ ਕੇ ਸੁਆਹ

ਨੈਸ਼ਨਲ ਟਾਈਮਜ਼ ਬਿਊਰੋ :- ਜਲੰਧਰ ਵਿੱਚ ਥਾਣਾ ਡਿਵੀਜ਼ਨ ਨੰਬਰ ਤਿੰਨ ਦੇ ਅਧੀਨ ਆਉਂਦੇ ਸ਼ਹੀਦ ਭਗਤ ਸਿੰਘ ਚੌਕ ਦੇ ਨੇੜੇ ਖੁਰਾਨਾ ਐਂਟਰਪ੍ਰਾਈਜ ਵਿੱਚ ਚਾਰ ਮੰਜ਼ਿਲਾਂ ਇਮਾਰਤ ਨੂੰ ਭਿਆਨਕ ਅੱਗ ਲੱਗ ਗਈ ਹੈ। ਅੱਗ ਲੱਗਣ ਦਾ ਕਾਰਨ ਕੁਝ ਨੌਜਵਾਨਾਂ ਵੱਲੋਂ ਜਨਮਦਿਨ ਦੀ ਪਾਰਟੀ ਤੇ ਪਟਾਖੇ ਚਲਾਉਣਾ ਦੱਸਿਆ ਜਾ ਰਿਹਾ ਹੈ। ਕੁਝ ਨੌਜਵਾਨਾਂ ਵੱਲੋਂ ਆਪਣਾ ਜਨਮ ਦਿਨ ਮਨਾਇਆ ਜਾ ਰਿਹਾ ਸੀ ਅਤੇ ਪਟਾਕੇ ਚਲਾਏ ਜਾ ਰਹੇ ਸਨ, ਜਿਸ ਨਾਲ ਦੁਕਾਨ ਦੀ ਛੱਤ ਉੱਪਰ ਪਈਆਂ ਪਲਾਸਟਿਕ ਦੀਆਂ ਟੈਂਕੀਆਂ ਨੂੰ ਅੱਗ ਲੱਗ ਗਈ। ਜਿਸ ਤੋਂ ਬਾਅਦ ਅੱਗ ਨੇ ਵੱਡਾ ਰੂਪ ਧਾਰਨ ਕਰ ਲਿਆ।

ਜਲੰਧਰ ਵਿੱਚ ਥਾਣਾ ਡਿਵੀਜ਼ਨ ਨੰਬਰ ਤਿੰਨ ਦੇ ਅਧੀਨ ਆਉਂਦੇ ਸ਼ਹੀਦ ਭਗਤ ਸਿੰਘ ਚੌਕ ਦੇ ਨੇੜੇ ਖੁਰਾਨਾ ਐਂਟਰਪ੍ਰਾਈਜ ਵਿੱਚ ਚਾਰ ਮੰਜ਼ਿਲਾਂ ਇਮਾਰਤ ਨੂੰ ਭਿਆਨਕ ਅੱਗ ਲੱਗ ਗਈ ਹੈ। ਅੱਗ ਲੱਗਣ ਦਾ ਕਾਰਨ ਕੁਝ ਨੌਜਵਾਨਾਂ ਵੱਲੋਂ ਜਨਮਦਿਨ ਦੀ ਪਾਰਟੀ ਤੇ ਪਟਾਖੇ ਚਲਾਉਣਾ ਦੱਸਿਆ ਜਾ ਰਿਹਾ ਹੈ। ਕੁਝ ਨੌਜਵਾਨਾਂ ਵੱਲੋਂ ਆਪਣਾ ਜਨਮ ਦਿਨ ਮਨਾਇਆ ਜਾ ਰਿਹਾ ਸੀ ਅਤੇ ਪਟਾਕੇ ਚਲਾਏ ਜਾ ਰਹੇ ਸਨ, ਜਿਸ ਨਾਲ ਦੁਕਾਨ ਦੀ ਛੱਤ ਉੱਪਰ ਪਈਆਂ ਪਲਾਸਟਿਕ ਦੀਆਂ ਟੈਂਕੀਆਂ ਨੂੰ ਅੱਗ ਲੱਗ ਗਈ। ਜਿਸ ਤੋਂ ਬਾਅਦ ਅੱਗ ਨੇ ਵੱਡਾ ਰੂਪ ਧਾਰਨ ਕਰ ਲਿਆ। 

By Gurpreet Singh

Leave a Reply

Your email address will not be published. Required fields are marked *