ਫਗਵਾੜਾ ‘ਚ ‘ਆਪ’ ਆਗੂ ਦੇ ਘਰ ‘ਤੇ ਚਲਾਈਆਂ ਗੋਲ਼ੀਆਂ ਦੇ ਮਾਮਲੇ ‘ਚ ਨਵਾਂ ਮੋੜ ! ਹੋਏ ਵੱਡੇ ਖ਼ੁਲਾਸੇ

ਫਗਵਾੜਾ – ਫਗਵਾੜਾ ਵਿਚ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਦਲਜੀਤ ਰਾਜੂ ਦੇ ਘਰ ‘ਤੇ ਬੀਤੀ ਦੇਰ ਰਾਤ ਅੰਨ੍ਹੇਵਾਹ ਗੋਲ਼ੀਆਂ ਚਲਾ ਦਿੱਤੀਆਂ ਗਈਆਂ ਸਨ। ਇਹ ਵਾਰਦਾਤ ਬੁੱਧਵਾਰ ਅਤੇ ਵੀਰਵਾਰ ਦੀ ਦਰਮਿਆਨੀ ਰਾਤ ਡੇਢ ਵਜੇ ਦੇ ਕਰੀਬ ਵਾਪਰੀ। ਹੁਣ ਇਸ ਮਾਮਲੇ ਨੇ ਨਵਾਂ ਮੋੜ ਲੈ ਲਿਆ ਹੈ। ਇਸ ਮਾਮਲੇ ਵਿਚ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਦਲਜੀਤ ਰਾਜੂ ਨੇ ਵੱਡੇ ਖ਼ੁਲਾਸੇ ਕੀਤੇ ਹਨ। 

PunjabKesari

ਘਟਨਾ ਬਾਰੇ ‘ਜਗ ਬਾਣੀ’ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਰਾਜੂ ਨੇ ਕਿਹਾ ਕਿ ਰਾਤ ਕਰੀਬ ਇਕ ਵਜੇ ਫਾਇਰਿੰਗ ਕੀਤੀ ਗਈ। ਪਹਿਲਾਂ ਉਨ੍ਹਾਂ ਨੇ ਸੋਚਿਆ ਕਿ ਸ਼ਾਇਦ ਕੋਈ ਸ਼ਾਰਟ ਸਰਕਿਟ ਹੋਇਆ ਹੈ। ਫਿਰ ਜਦੋਂ ਮੈਂ ਅਤੇ ਪਤਨੀ ਨੇ ਖਿੜਕੀ ਵਿਚੋਂ ਵੇਖਿਆ ਤਾਂ ਪਤਾ ਲੱਗਾ ਕਿ ਦੋ ਅਣਪਛਾਤਿਆਂ ਵੱਲੋਂ ਤਾਬੜਤੋੜ ਘਰ ‘ਤੇ ਗੋਲ਼ੀਆਂ ਚਲਾਈਆਂ ਗਈਆਂ ਸਨ। ਇਸ ਦੇ ਬਾਅਦ ਉਨ੍ਹਾਂ ਵੱਲੋਂ ਡੀ. ਐੱਸ. ਪੀ. ਭਾਰਤ ਭੂਸ਼ਣ ਫਗਵਾੜਾ ਨੂੰ ਫੋਨ ਕੀਤਾ ਗਿਆ ਅਤੇ ਘਟਨਾ ਸਬੰਧੀ ਦੱਸਿਆ ਗਿਆ। ਇਸ ਤੋਂ ਬਾਅਦ ਐੱਸ. ਐੱਚ. ਓ. ਸਤਨਾਮਪੁਰਾ ਅਤੇ ਐੱਸ. ਐੱਚ. ਓ. ਥਾਣਾ ਸਦਰ ਮੌਕੇ ਉਤੇ ਪੁਲਸ ਟੀਮ ਨਾਲ ਪਹੁੰਚੇ।

PunjabKesari

ਰਾਜੂ ਨੇ ਦੱਸਿਆ ਕਿ ਦੋ ਵਿਅਕਤੀ ਮੋਟਰਸਾਈਕਲ ‘ਤੇ ਸਵਾਰ ਹੋ ਕੇ ਆਏ ਸਨ ਅਤੇ ਉਨ੍ਹਾਂ ਨੇ ਮੂੰਹ ਢੱਕੇ ਹੋਏ ਸਨ। ਕਰੀਬ 24 ਰਾਊਂਡ ਫਾਇਰਿੰਗ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਉਨ੍ਹਾਂ ਦੀ ਕਿਸੇ ਨਾਲ ਵੀ ਕੋਈ ਰੰਜਿਸ਼ ਨਹੀਂ ਹੈ।  ਉਨ੍ਹਾਂ ਦੱਸਿਆ ਕਿ ਮੋਟਰਸਾਈਕਲ ਸਵਾਰਾਂ ਵੱਲੋਂ ਇਕ ਚਿੱਠੀ ਵੀ ਸੁੱਟੀ ਗਈ ਸੀ, ਜਿਸ ਵਿਚ ਲਿਖਿਆ ਹੋਇਆ ਸੀ ਕਿ ਰਾਣਾ ਕਾਲਾ ਗਰੁੱਪ ਲਿਖਿਆ ਹੋਇਆ ਸੀ। ਉਨ੍ਹਾਂ ਦਾਅਵਾ ਕਰਦੇ ਹੋਏ ਕਿਹਾ ਕਿ ਇਹ ਉਹੀ ਗੈਂਗਸਟਰ ਹਨ, ਜਿਨ੍ਹਾਂ ਨੇ ਗ੍ਰਨੇਡ ਹਮਲਾ ਮਨੋਰੰਜਨ ਕਾਲੀਆ ਦੇ ਘਰ ‘ਤੇ ਕੀਤਾ ਸੀ। ਉਨ੍ਹਾਂ ਕਿਹਾ ਕਿ ਫਿਰੌਤੀ ਸਬੰਧੀ ਵੀ ਕੋਈ ਕਾਲ ਨਹੀਂ ਆਈ ਹੈ। ਉਨ੍ਹਾਂ ਕਿਹਾ ਕਿ ਫਿਲਹਾਲ ਪੁਲਸ ਵੱਲੋਂ ਜਾਂਚ ਕੀਤੀ ਜਾ ਰਹੀ ਹੈ ਅਤੇ ਇਸ ਦੇ ਬਾਅਦ ਹੀ ਅਣਪਛਾਤਿਆਂ ਵੱਲੋਂ ਕੀਤੀ ਗਈ ਫਾਇਰਿੰਗ ਸਬੰਧੀ ਪਤਾ ਲੱਗ ਸਕੇਗਾ। 

PunjabKesari

ਦੱਸ ਦੇਈਏ ਕਿ ਬੀਤੀ ਰਾਤ ਦੋ ਮੁਲਜ਼ਮ ਇਕ ਮੋਟਰਸਾਈਕਲ ‘ਤੇ ਸਵਾਰ ਹੋ ਕੇ ਆਏ ਸਨ ਅਤੇ ‘ਯੁੱਧ ਨਸ਼ਿਆਂ ਵਿਰੁੱਧ’ਫਗਵਾੜਾ ਦੇ ਕੋਆਰਡੀਨੇਟਰ ਦਲਜੀਤ ਰਾਜੂ ਵਾਸੀ ਪਿੰਡ ਦਰਵੇਸ਼, ਫਗਵਾੜਾ ਦੇ ਘਰ ’ਤੇ ਅੰਨ੍ਹੇਵਾਹ ਗੋਲ਼ੀਆਂ ਚਲਾਈਆਂ ਸਨ। ਘਰ ਦੇ ਬਾਹਰੋਂ 16 ਖੋਲ੍ਹ ਹੁਣ ਤੱਕ ਪੁਲਸ ਨੇ ਬਰਾਮਦ ਕੀਤੇ ਹਨ, ਜਦਕਿ ਦੋ ਜਿੰਦਾ ਕਾਰਤੂਸ ਵੀ ਮੌਕੇ ‘ਤੇ ਬਰਾਮਦ ਹੋਏ ਹਨ। ਸੂਤਰਾਂ ਮੁਤਾਬਕ ਮਾਮਲਾ ਫਿਰੌਤੀ ਨਾਲ ਜੁੜਿਆ ਦੱਸਿਆ ਜਾ ਰਿਹਾ ਹੈ। ਚੰਗੀ ਗੱਲ ਇਹ ਰਹੀ ਕਿ ਇਸ ਗੋਲੀਬਾਰੀ ਵਿਚ ਕਿਸੇ ਤਰ੍ਹਾਂ ਦੇ ਜਾਨੀ ਨੁਕਸਾਨ ਤੋਂ ਬਚਾਅ ਰਿਹਾ ਹੈ। ਫਿਲਹਾਲ ਪੁਲਸ ਵੱਲੋਂ ਮਾਮਲੇ ਦੀ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ। 

By Gurpreet Singh

Leave a Reply

Your email address will not be published. Required fields are marked *