ਨੰਗਲ ਡੈਮ ਨੇੜੇ ਵਾਪਰਿਆ ਦਰਦਨਾਕ ਹਾਦਸਾ; ਚੱਲਦੀ ਟ੍ਰੇਨ ‘ਚੋਂ ਡਿੱਗੇ ਵਿਅਕਤੀ ਰੇਲ ਹੇਠਾਂ ਆਉਣ ਕਾਰਨ ਮੌਤ

ਰਾਜੀਵ ਸ਼ਰਮਾ :- ਹਿਮਾਚਲ ਪ੍ਰਦੇਸ਼ ਦੇ ਊਨਾ ਤੋਂ ਦਿੱਲੀ ਜਾਣ ਵਾਲੀ ਰੇਲ ਗੱਡੀ ਵਿੱਚ ਇੱਕ ਦਰਦਨਾਕ ਹਾਦਸਾ ਵਾਪਰ ਗਿਆ। ਬੀਤੀ ਰਾਤ ਜਦੋਂ ਟ੍ਰੇਨ ਨੰਗਲ ਡੈਮ ਦੇ ਨਜ਼ਦੀਕ ਪਹੁੰਚੀ ਤਾਂ ਟ੍ਰੇਨ ਵਿੱਚ ਸਵਾਰ ਇੱਕ ਵਿਅਕਤੀ ਅਚਾਨਕ ਸੰਤੁਲਨ ਵਿਗੜਨ ਕਾਰਨ ਟ੍ਰੇਨ ਵਿੱਚੋਂ ਹੇਠਾਂ ਡਿੱਗ ਗਿਆ ਅਤੇ ਪਿਛਲੇ ਡੱਬਿਆਂ ਹੇਠਾਂ ਆਉਣ ਕਾਰਨ ਉਸਦੀ ਮੌਕੇ ‘ਤੇ ਹੀ ਮੌਤ ਹੋ ਗਈ।

ਮਿਲੀ ਜਾਣਕਾਰੀ ਅਨੁਸਾਰ, ਵਿਅਕਤੀ ਟ੍ਰੇਨ ਦੇ ਦਰਵਾਜ਼ੇ ਕੋਲ ਖੜ੍ਹਾ ਹੋ ਕੇ ਬਾਹਰ ਝਾਕ ਰਿਹਾ ਸੀ। ਇਸ ਦੌਰਾਨ ਜਾਂ ਤਾਂ ਉਸਦਾ ਸੰਤੁਲਨ ਵਿਗੜ ਗਿਆ ਜਾਂ ਉਹ ਕਿਸੇ ਬਾਹਰੀ ਚੀਜ਼ ਨਾਲ ਟਕਰਾ ਗਿਆ, ਜਿਸ ਕਾਰਨ ਉਹ ਚੱਲਦੀ ਟ੍ਰੇਨ ਵਿੱਚੋਂ ਬਾਹਰ ਡਿੱਗ ਪਿਆ। ਹਾਦਸਾ ਇੰਨਾ ਭਿਆਨਕ ਸੀ ਕਿ ਉਹ ਟ੍ਰੇਨ ਦੇ ਪਿਛਲੇ ਡੱਬਿਆਂ ਹੇਠਾਂ ਆ ਗਿਆ ਅਤੇ ਉਸਦੀ ਮੌਕੇ ‘ਤੇ ਹੀ ਮੌਤ ਹੋ ਗਈ।

ਮੌਕੇ ‘ਤੇ ਮੌਜੂਦ ਲੋਕਾਂ ਅਤੇ ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਮ੍ਰਿਤਕ ਦੀ ਹਾਲੇ ਤੱਕ ਪਹਿਚਾਣ ਨਹੀਂ ਹੋ ਸਕੀ ਹੈ। ਪ੍ਰਾਰੰਭਿਕ ਜਾਣਕਾਰੀ ਮੁਤਾਬਕ ਮ੍ਰਿਤਕ ਪ੍ਰਵਾਸੀ ਮਜ਼ਦੂਰ ਹੋ ਸਕਦਾ ਹੈ। ਅਧਿਕਾਰੀਆਂ ਦਾ ਕਹਿਣਾ ਹੈ ਕਿ ਉਸਦੇ ਪਰਿਵਾਰਕ ਮੈਂਬਰ ਵੀ ਇਸੇ ਟ੍ਰੇਨ ਵਿੱਚ ਸਵਾਰ ਸਨ ਅਤੇ ਉਨ੍ਹਾਂ ਦੇ ਬਿਆਨ ਦਰਜ ਕਰਕੇ ਅਗਲੀ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ।

ਪੁਲਿਸ ਵੱਲੋਂ ਪੂਰੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਮ੍ਰਿਤਕ ਦੀ ਪਹਿਚਾਣ ਸਬੰਧੀ ਜਾਣਕਾਰੀ ਇਕੱਠੀ ਕੀਤੀ ਜਾ ਰਹੀ ਹੈ।

By Rajeev Sharma

Leave a Reply

Your email address will not be published. Required fields are marked *