ਗੁਰੂਘਰ ”ਚ ਔਰਤ ਦੀ ਸ਼ਰਮਨਾਕ ਕਰਤੂਤ! ਗੁਰੂ ਸਾਹਿਬ ਦੀ ਹਜ਼ੂਰੀ ”ਚ ਹੋਈ ਨਿਰ-ਵਸਤਰ, ਵਜ੍ਹਾ ਜਾਣ ਉੱਡਣਗੇ ਹੋਸ਼

ਨੈਸ਼ਨਲ ਟਾਈਮਜ਼ ਬਿਊਰੋ :- ਵਿਧਾਨ ਸਭਾ ਹਲਕਾ ਸਾਊਥ ਦੇ ਪਿੰਡ ਜੁਗਿਆਣਾ ’ਚ ਉਸ ਸਮੇਂ ਸਨਸਨੀ ਫੈਲ ਗਈ, ਜਦੋਂ ਇਕ ਔਰਤ ਗੁਰਦੁਆਰਾ ਸਾਹਿਬ ’ਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹਜ਼ੂਰੀ ’ਚ ਨਿਰ-ਵਸਤਰ ਹੋ ਗਈ।

ਸੂਤਰਾਂ ਮੁਤਾਬਕ ਔਰਤ ਗੁਰਦੁਆਰਾ ਸਾਹਿਬ ’ਚੋਂ ਆ ਰਹੀ ਸਪੀਕਰਾਂ ਦੀ ਆਵਾਜ਼ ਤੋਂ ਪ੍ਰੇਸ਼ਾਨ ਸੀ, ਜਿਸ ਨੇ ਪ੍ਰਬੰਧਕ ਕਮੇਟੀ ਨੂੰ ਗੁਰਦੁਆਰਾ ਸਾਹਿਬ ’ਚੋਂ ਸਵੇਰੇ-ਸ਼ਾਮ ਹੋਣ ਵਾਲੇ ਪਾਠ ਦੀ ਆਵਾਜ਼ ਘੱਟ ਕਰਨ ਬਾਰੇ ਕਈ ਵਾਰ ਕਿਹਾ ਸੀ ਪਰ ਅੱਜ ਆਪਣੇ ਆਪੇ ਤੋਂ ਬਾਹਰ ਹੋਈ ਔਰਤ ਨੇ ਗੁਰਦੁਆਰਾ ਸਾਹਿਬ ’ਚ ਦਾਖ਼ਲ ਹੋ ਕੇ ਆਪਣੇ ਤਨ ’ਤੇ ਪਾਏ ਹੋਏ ਸਾਰੇ ਕੱਪੜੇ ਉਤਾਰ ਕੇ ਸੁੱਟ ਦਿੱਤੇ, ਜਿਸ ਦੀ ਇਹ ਕਰਤੂਤ ਗੁਰਦੁਆਰਾ ਸਾਹਿਬ ’ਚ ਲੱਗੇ ਸੀ. ਸੀ. ਟੀ. ਵੀ. ਕੈਮਰਿਆਂ ’ਚ ਕੈਦ ਹੋ ਗਈ।

ਘਟਨਾ ਦੀ ਜਾਣਕਾਰੀ ਮਿਲਣ ਤੋਂ ਬਾਅਦ ਗੁਰਦੁਆਰਾ ਸਾਹਿਬ ਦੀ ਕਮੇਟੀ ਅਤੇ ਇਲਾਕਾ ਵਾਸੀਆਂ ਨੇ ਸਪੀਕਰ ਤੋਂ ਅਨਾਊਂਸਮੈਂਟ ਵੀ ਕਰ ਦਿੱਤੀ ਕਿ ਸ੍ਰੀ ਗੁਰਦੁਆਰਾ ਸਾਹਿਬ ’ਚ ਇਹ ਭਾਣਾ ਵਰਤ ਗਿਆ ਹੈ, ਜਿਸ ’ਤੇ ਪਿੰਡ ਵਾਸੀਆਂ ਨੇ ਇਕੱਠੇ ਹੋ ਕੇ ਇਸ ’ਤੇ ਚਰਚਾ ਵੀ ਕੀਤੀ ਪਰ ਗੁਰਦੁਆਰਾ ਸਾਹਿਬ ’ਚ ਹੋਈ ਅਣਹੋਣੀ ਦਾ ਇਨਸਾਫ ਕੌਣ ਲਵੇਗਾ। ਖ਼ਬਰ ਲਿਖੇ ਜਾਣ ਤੱਕ ਇਸ ਅਣਹੋਣੀ ’ਤੇ ਮਿੱਟੀ ਪਾਉਣ ਦੀਆਂ ਕੋਸ਼ਿਸ਼ਾਂ ਜਾਰੀ ਸਨ।

By Gurpreet Singh

Leave a Reply

Your email address will not be published. Required fields are marked *