ਫਤਹਿਗੜ੍ਹ ਸਾਹਿਬ ਦਾ ਨੌਜਵਾਨ ਕੈਨੇਡਾ ਪੁਲਿਸ ਵਿੱਚ ਭਰਤੀ, ਪੰਜਾਬ ਦਾ ਨਾਂ ਰੌਸ਼ਨ ਕੀਤਾ

ਨੈਸ਼ਨਲ ਟਾਈਮਜ਼ ਬਿਊਰੋ :- ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦੇ ਪਿੰਡ ਫ਼ਿਰੋਜ਼ਪੁਰ ਦੇ ਨੌਜਵਾਨ ਹਰਮਨਦੀਪ ਸਿੰਘ ਨੇ ਕੈਨੇਡਾ ਦੀ ਧਰਤੀ ’ਤੇ ਜਾ ਕੇ ਜ਼ਿਲ੍ਹੇ ਦਾ ਨਾਮ ਰੌਸ਼ਨ ਕੀਤਾ ਹੈ। ਪੰਜਾਬ ਪੁਲਿਸ ਵਿਚ ਸੇਵਾਵਾਂ ਨਿਭਾ ਰਹੇ ਹਰਮਨਦੀਪ ਸਿੰਘ ਦੇ ਪਿਤਾ ਓਕਾਰ ਸਿੰਘ ਨੇ ਦਸਿਆ ਕਿ ਹਰਮਨਦੀਪ ਸਿੰਘ ਬਾਬਾ ਜੋਰਾਵਰ ਸਿੰਘ ਬਾਬਾ ਫ਼ਤਿਹ ਸਿੰਘ ਸੀਨੀਅਰ ਸੈਕੈਂਡਰੀ ਸਕੂਲ ਫ਼ਤਿਹਗੜ੍ਹ ਸਾਹਿਬ ਤੋਂ 10+2 ਨਾਨ ਮੈਡੀਕਲ ਦੀ ਪੜ੍ਹਾਈ ਕਰ ਕੇ ਅਪਣੀ ਅਗਲੇਰੀ ਪੜ੍ਹਾਈ ਕਰਨ ਲਈ 2016 ਵਿਚ ਕੈਨੇਡਾ ਗਿਆ ਸੀ।

ਦੋ ਸਾਲ ਦੀ ਸਟੱਡੀ ਪੂਰੀ ਕਰ ਕੇ ਤਿੰਨ ਸਾਲ ਦਾ ਵਰਕ ਪਰਮਿਟ ਲੈਂਦਿਆਂ ਸਖ਼ਤ ਮਿਹਨਤ ਕੀਤੀ ਤੇ ਫਿਰ ਉਸ ਵਲੋਂ ਸਖ਼ਤ ਮਿਹਨਤ ਕਰਦਿਆਂ ਕੈਨੇਡਾ ਦੀ ਓਂਟਾਰੀਓ ਸਟੇਟ ਦੀ ਬਰੈਂਪਟਨ ਸ਼ਹਿਰ ਵਿਚ ਰਹਿੰਦਿਆਂ 2020 ਵਿਚ ਕੈਨੇਡਾ ਦੀ ਨਾਗਰਿਕਤਾ ਪ੍ਰਾਪਤ ਕੀਤੀ।

ਓਂਕਾਰ ਸਿੰਘ ਨੇ ਦਸਿਆ ਕਿ ਦੇ ਬੇਟੇ ਹਰਮਨਦੀਪ ਸਿੰਘ ਨੇ ਕੈਨੇਡਾ ਦੀ ਪੁਲਿਸ ਵਿਚ ਸਾਰਜੈਂਟ ਵਜੋਂ ਭਰਤੀ ਹੋ ਕੇ ਜ਼ਿਲ੍ਹਾ ਫ਼ਤਿਹਗੜ੍ਹ ਸਾਹਿਬ ਦਾ ਨਾਮ ਰੌਸ਼ਨ ਕੀਤਾ ਹੈ। ਦਸਣਯੋਗ ਹੈ ਕਿ ਹਰਮਨਦੀਪ ਸਿੰਘ ਦੇ ਦਾਦਾ ਰਜਿੰਦਰ ਸਿੰਘ ਪੰਜਾਬ ਪੁਲਿਸ ਵਿਚ ਰਿਟਾਇਰਮੈਂਟ ਹੋ ਕੇ ਚੁੱਕੇ ਹਨ ਤੇ ਪਿਤਾ ਓਂਕਾਰ ਸਿੰਘ ਪੰਜਾਬ ਪੁਲਿਸ ਵਿਚ ਅਪਣੀਆਂ ਸੇਵਾਵਾਂ ਨਿਭਾ ਰਹੇ ਹਨ। 

By Rajeev Sharma

Leave a Reply

Your email address will not be published. Required fields are marked *