35 ਲੱਖ ਦੀ ਡੋਂਕੀ ਲਗਾ ਕੇ ਅਮਰੀਕਾ ਗਏ, ਹਰਿਆਣਾ ਦੇ ਨੌਜਵਾਨ ਦੀ ਮੌਤ, ਤਿੰਨ ਸਾਲ ਪਹਿਲਾਂ ਗਿਆ ਸੀ ਵਿਦੇਸ਼

ਨੈਸ਼ਨਲ ਟਾਈਮਜ਼ ਬਿਊਰੋ :- ਕਰਨਾਲ ਦੇ ਮੰਚੂਰੀ ਪਿੰਡ ਦੇ ਇੱਕ ਨੌਜਵਾਨ ਦੀ ਕੈਲੀਫੋਰਨੀਆ ਵਿੱਚ ਇੱਕ ਸੜਕ ਹਾਦਸੇ ਵਿੱਚ ਮੌਤ ਹੋ ਗਈ। ਇਹ ਨੌਜਵਾਨ ਕੈਲੀਫੋਰਨੀਆ ਵਿੱਚ ਟਰੱਕ ਡਰਾਈਵਰ ਸੀ। ਸ਼ਨੀਵਾਰ ਸ਼ਾਮ ਨੂੰ ਉਹ ਇੱਕ ਟਰਾਲੇ ਵਿੱਚ ਸਾਮਾਨ ਲੈ ਕੇ ਵਾਸ਼ਿੰਗਟਨ ਤੋਂ ਕੈਲੀਫ਼ੋਰਨੀਆ ਆ ਰਿਹਾ ਸੀ, ਜਿਸ ਦੌਰਾਨ ਟਰਾਲਾ ਆਪਣਾ ਸੰਤੁਲਨ ਗੁਆ ਬੈਠਾ ਅਤੇ ਖੱਡ ਵਿੱਚ ਡਿੱਗ  ਗਿਆ। ਜਿਸ ਕਾਰਨ ਉਸ ਦੀ ਮੌਕੇ ‘ਤੇ ਹੀ ਮੌਤ ਹੋ ਗਈ।

ਐਤਵਾਰ ਸਵੇਰੇ ਮ੍ਰਿਤਕ ਦੇ ਅਮਰੀਕਾ ਰਹਿੰਦੇ ਦੋਸਤਾਂ ਨੇ ਪਰਿਵਾਰ ਨੂੰ ਇਸ ਬਾਰੇ ਸੂਚਿਤ ਕੀਤਾ। ਜਿਸ ਤੋਂ ਬਾਅਦ ਮਾਂ ਅਤੇ ਭੈਣ ਦਾ ਰੋ-ਰੋ ਬੁਰਾ ਹਾਲ ਹੈ। ਪਰਿਵਾਰ ਨੇ ਸਰਕਾਰ ਅਤੇ ਪ੍ਰਸ਼ਾਸਨ ਤੋਂ ਨੌਜਵਾਨ ਦੀ ਲਾਸ਼ ਭਾਰਤ ਲਿਆਉਣ ਲਈ ਮਦਦ ਦੀ ਬੇਨਤੀ ਕੀਤੀ ਹੈ।

ਮ੍ਰਿਤਕ ਦੀ ਪਛਾਣ ਗੁਰਮਹਿਕ ਸਿੱਧੂ (26) ਵਜੋਂ ਹੋਈ ਹੈ, ਜੋ ਕਿ ਮੰਚੂਰੀ ਪਿੰਡ ਦੇ ਸਾਬਕਾ ਸਰਪੰਚ ਸਰਦਾਰ ਹੀਰਾ ਸਿੰਘ ਦਾ ਪੁੱਤਰ ਸੀ। ਗੁਰਮਹਿਕ ਪਰਿਵਾਰ ਦਾ ਇਕਲੌਤਾ ਪੁੱਤਰ ਸੀ। ਉਹ ਤਿੰਨ ਸਾਲ ਪਹਿਲਾਂ ਡੌਂਕੀ ਰੂਟ ਰਾਹੀਂ ਅਮਰੀਕਾ ਗਿਆ ਸੀ। ਹੀਰਾ ਸਿੰਘ ਨੇ ਆਪਣੇ ਪੁੱਤਰ ਨੂੰ ਅਮਰੀਕਾ ਭੇਜਣ ਲਈ ਲਗਭਗ 35 ਲੱਖ ਰੁਪਏ ਖ਼ਰਚ ਕੀਤੇ, ਇਹ ਪੈਸੇ ਵੀ ਰਿਸ਼ਤੇਦਾਰਾਂ ਤੋਂ ਕਰਜ਼ਾ ਲੈ ਕੇ ਦਿੱਤੇ ਗਏ ਸਨ।

ਅਮਰੀਕਾ ਜਾਣ ਤੋਂ ਬਾਅਦ, ਗੁਰਮੁਖ ਸਿੰਘ ਨੇ ਪਹਿਲਾਂ ਇੱਕ ਸਟੋਰ ਵਿੱਚ ਕੰਮ ਕੀਤਾ। ਲਗਭਗ ਇੱਕ ਸਾਲ ਪਹਿਲਾਂ, ਉਸ ਨੂੰ ਅਮਰੀਕਾ ਵਿੱਚ ਡਰਾਈਵਿੰਗ ਲਾਇਸੈਂਸ ਮਿਲਿਆ ਅਤੇ ਉਦੋਂ ਤੋਂ ਉਸ ਨੇ ਟਰਾਲਾ ਚਲਾਉਣਾ ਸ਼ੁਰੂ ਕਰ ਦਿੱਤ। ਹੁਣ ਉਹ ਆਪਣੇ ਦੋਸਤਾਂ ਨਾਲ ਕੈਲੀਫੋਰਨੀਆ ਵਿੱਚ ਇੱਕ ਕਿਰਾਏ ਦੇ ਘਰ ਵਿੱਚ ਰਹਿ ਰਿਹਾ ਸੀ। 

By Balwinder Singh

Leave a Reply

Your email address will not be published. Required fields are marked *