ਰਾਏਕੋਟ : ਰਾਏਕੋਟ ਵਿਧਾਨ ਸਭਾ ਹਲਕੇ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਹਾਕਮ ਸਿੰਘ ਠੇਕੇਦਾਰ ਦੀ ਪਤਨੀ ਜਸਪਾਲ ਕੌਰ (59) ਦਾ ਦੇਹਾਂਤ ਹੋ ਗਿਆ ਹੈ। ਉਨ੍ਹਾਂ ਨੇ ਦਿੱਲੀ ਦੇ ਮੇਦਾਂਤਾ ਹਸਪਤਾਲ ਵਿਚ ਆਖਰੀ ਸਾਹ ਲਏ। ਜਸਪਾਲ ਕੌਰ ਪਿਛਲੇ ਦੋ ਹਫਤਿਆਂ ਤੋਂ ਮੇਦਾਂਤਾ ਹਸਪਤਾਲ ਵਿਚ ਦਾਖਲ ਸਨ।
ਸਿਆ ਜਾ ਰਿਹਾ ਹੈ ਕਿ ਉਨ੍ਹਾਂ ਦੀ ਨੂੰਹ ਪਰਮਜੀਤ ਕੌਰ ਜੋ ਕਿ ਅਮਰੀਕਾ ਵਿਚ ਹਨ ਅਤੇ ਉਨ੍ਹਾਂ ਦੇ ਆਉਣ ਮਗਰੋਂ 23 ਫਰਵਰੀ ਨੂੰ ਦੁਪਹਿਰ 1 ਵਜੇ ਰਾਏਕੋਟ ਵਿਚ ਉਨ੍ਹਾਂ ਦਾ ਅੰਤਿਮ ਸੰਸਕਾਰ ਕੀਤਾ ਜਾਵੇਗਾ। ਉਨ੍ਹਾਂ ਦੇ ਦੇਹਾਂਤ ਦੀ ਖ਼ਬਰ ਨਾਲ ਰਾਏਕੋਟ ਹਲਕੇ ਵਿਚ ਸੋਗ ਦੀ ਲਹਿਰ ਹੈ।
