ਆਮ ਆਦਮੀ ਪਾਰਟੀ ਦੀ ਜਲੰਧਰ ‘ਚ ਅਹਿਮ ਮੀਟਿੰਗ ਅੱਜ

ਗੁਰਪ੍ਰੀਤ ਸਿੰਘ :- ਆਮ ਆਦਮੀ ਪਾਰਟੀ (ਆਪ) ਵੱਲੋਂ ਅੱਜ ਬੁੱਧਵਾਰ ਨੂੰ ਜਲੰਧਰ ਵਿੱਚ ਪਾਰਟੀ ਵਰਕਰਾਂ ਦੀ ਸੂਬਾਈ ਮੀਟਿੰਗ ਕੀਤੀ ਜਾ ਰਹੀ ਹੈ। ਬੈਠਕ ਲਈ ਆਪ’ ਦੇ ਸਾਰੇ ਵਿਧਾਇਕਾਂ, ਸੰਸਦ ਮੈਂਬਰਾਂ ਤੇ ਹਜ਼ਾਰ ਦੇ ਕਰੀਬ ਬਲਾਕ ਆਬਜ਼ਰਵਰਾਂ ਨੂੰ ਸੱਦਾ ਦਿੱਤਾ ਗਿਆ ਹੈ। ਇਹ ਮੀਟਿੰਗ ਸੀਨੀਅਰ ਆਗੂ ਮਨੀਸ਼ ਸਿਸੋਦੀਆ ਦੀ ਅਗਵਾਈ ਹੇਠ ਹੋਵੇਗੀ। ਆਮ ਆਦਮੀ ਪਾਰਟੀ ਵੱਲੋਂ ਕੀਤੀ ਜਾ ਰਹੀ ਅੱਜ ਦੀ ਮੀਟਿੰਗ ਵਿੱਚ ਪਾਰਟੀ ਵਰਕਰਾਂ ਨੂੰ ਆਗਾਮੀ ਵਿਧਾਨ ਸਭਾ ਚੋਣਾਂ ਲਈ ਲਾਮਬੰਦ ਕਰਨ ਦੀਆਂ ਤਿਆਰੀਆਂ ਸ਼ੁਰੂ ਕੀਤੀਆਂ ਜਾਣਗੀਆਂ। ਪਾਰਟੀ ਦੇ ਜਥੇਬੰਦਕ ਢਾਂਚੇ ਨੂੰ ਮਜ਼ਬੂਤ ਕਰਨ ਬਾਰੇ ਵੀ ਵਿਚਾਰ-ਚਰਚਾ ਕੀਤੀ ਜਾਵੇਗੀ।

ਦੱਸ ਦਈਏ ਕਿ ਇਹ ਮੀਟਿੰਗ PAP ਜਲੰਧਰ ‘ਚ ਹੋਵੇਗੀ ਅਤੇ ਇਸ ਮੀਟਿੰਗ ‘ਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵਰਚੁਅਲੀ ਜੁੜਨਗੇ। ਇਸ ਦੇ ਨਾਲ ਹੀ ‘ਆਪ’ ਸੁਪਰੀਮੋ, ਅਰਵਿੰਦ ਕੇਜਰੀਵਾਲ ਮੀਟਿੰਗ ਨੂੰ ਵਰਚੁਅਲੀ ਸੰਬੋਧਨ ਕਰ ਸਕਦੇ ਹਨ।

ਬੀਤੇ ਦਿਨ ਇਸ ਮੀਟਿੰਗ ਨੂੰ ਲੈ ਕੇ ਸੋਸ਼ਲ ਮੀਡੀਆ ‘ਤੇ ਇਸ ਮੀਟਿੰਗ ਨੂੰ ਲੈ ਕੇ ਜਾਣਕਾਰੀ ਲੀਕ ਹੋ ਗਈ ਸੀ। ਜਿਸ ਤੋਂ ਬਾਅਦ ਮਨੀਸ਼ ਸਿਸੋਦੀਆ ਨੇ ਖੁਦ ਇਸ ਮੀਟਿੰਗ ਨੂੰ ਲੈ ਕੇ ਸੋਸ਼ਲ ਮੀਡੀਆ (X) ‘ਤੇ ਲਿਖਿਆ, “ਪੰਜਾਬ ਵਿੱਚ ਕੱਲ੍ਹ (29 ਅਪ੍ਰੈਲ ਨੂੰ) 1,000 ਪਾਰਟੀ ਬਲਾਕ ਆਬਜ਼ਰਵਰਾਂ ਦੀ ਮੀਟਿੰਗ ਬੁਲਾਈ ਗਈ ਹੈ। ਇਸਨੂੰ ਗਲਤ ਢੰਗ ਨਾਲ ‘ਵਿਧਾਇਕਾਂ ਦੀ ਐਮਰਜੈਂਸੀ ਮੀਟਿੰਗ’ ਦੱਸਿਆ ਜਾ ਰਿਹਾ ਹੈ। ਇਹ ਇੱਕ ਨਿਯਮਤ ਸੰਗਠਨਾਤਮਕ ਮੀਟਿੰਗ ਹੈ, ਜੋ ਪਾਰਟੀ ਦੀ ਰੁਟੀਨ ਸੰਗਠਨਾਤਮਕ ਪ੍ਰਕਿਰਿਆ ਦਾ ਹਿੱਸਾ ਹੈ, ਜਿੱਥੇ ਹਰੇਕ ਬਲਾਕ ਦੇ ਸੰਗਠਨ ਦੀ ਸਥਿਤੀ, ਜ਼ਮੀਨੀ ਫੀਡਬੈਕ ਅਤੇ ਭਵਿੱਖ ਦੀਆਂ ਕਾਰਜ ਯੋਜਨਾਵਾਂ ‘ਤੇ ਵਿਸਥਾਰ ਨਾਲ ਚਰਚਾ ਕੀਤੀ ਜਾਂਦੀ ਹੈ।”

By Gurpreet Singh

Leave a Reply

Your email address will not be published. Required fields are marked *