AAP – ਅਦਾਕਾਰਾ ਸੋਨੀਆ ਮਾਨ ਨੂੰ ਇਸ ਹਲਕੇ ਦਾ ਇੰਚਾਰਜ ਬਣਾ ਸੌਂਪੀ ਵੱਡੀ ਜ਼ਿੰਮੇਵਾਰੀ, ਨਜ਼ਰ 2027 ਚੋਣਾਂ ਤੇ….

ਨੈਸ਼ਨਲ ਟਾਈਮਜ਼ ਬਿਊਰੋ :- ਲੁਧਿਆਣਾ ਜ਼ਿਮਣੀ ਚੋਣ ‘ਚ ਮਿਲੀ ਜਿੱਤ ਤੋਂ ਬਾਅਦ, ਆਮ ਆਦਮੀ ਪਾਰਟੀ ਹੁਣ ਆਪਣੇ ਸੰਗਠਨ ਦੇ ਵਿਸਥਾਰ ‘ਤੇ ਧਿਆਨ ਕੇਂਦਰਿਤ ਕਰ ਰਹੀ ਹੈ। 25 ਜੂਨ ਨੂੰ ਪਾਰਟੀ ਵੱਲੋਂ 5 ਹਲਕਿਆਂ ਲਈ ਇੰਚਾਰਜ ਨਿਯੁਕਤ ਕੀਤੇ ਗਏ ਹਨ। ਆਪ ਵੱਲੋਂ 2027 ਦੀਆਂ ਚੋਣਾਂ ਨੂੰ ਲੈ ਕੇ ਕਮਰ ਕੱਸ ਲਈ ਗਈ ਹੈ। ਜਿਸ ਕਰਕੇ ਸਰਕਾਰ ਪੂਰੇ ਐਕਸ਼ਨ ਮੋਡ ਉੱਤੇ ਨਜ਼ਰ ਆ ਰਹੀ ਹੈ।

4 ਮਹੀਨੇ ਪਹਿਲਾਂ ਪਾਰਟੀ ਵਿਚ ਸ਼ਾਮਲ ਹੋਈ ਪੰਜਾਬੀ ਅਦਾਕਾਰਾ ਸੋਨੀਆ ਮਾਨ ਨੂੰ ਵਿਧਾਨ ਸਭਾ ਹਲਕਾ ਰਾਜਾਸਾਂਸੀ ਦਾ ਇੰਚਾਰਜ ਨਿਯੁਕਤ ਕੀਤਾ ਗਿਆ ਹੈ। ਇਸੇ ਤਰ੍ਹਾਂ, ਪਵਨ ਕੁਮਾਰ ਟੀਨੂ ਨੂੰ ਹਲਕਾ ਆਦਮਪੁਰ ਦਾ ਇੰਚਾਰਜ ਬਣਾਇਆ ਗਿਆ ਹੈ। ਇਸ ਤੋਂ ਇਲਾਵਾ ਫਗਵਾੜਾ ਤੋਂ ਹਰੀ ਮਾਨ (ਹਰਨੂਰ ਸਿੰਘ ਮਾਨ) ਨੂੰ ਹਲਕਾ ਇੰਚਾਰਜ, ਕਪੂਰਥਲਾ – ਐਡਵੋਕੇਟ ਕਰਮਵੀਰ ਚੰਡੀ (ਹਲਕਾ ਇੰਚਾਰਜ), ਬਠਿੰਡਾ ਰੂਰਲ ਤੋਂ ਜਸਵਿੰਦਰ ਸਿੰਘ ਸ਼ਿੰਦਾ ਨੂੰ ਹਲਕਾ ਇੰਚਾਰਜ ਵਜੋਂ ਜ਼ਿੰਮੇਵਾਰੀ ਸ਼ੌਂਪੀ ਗਈ ਹੈ।ਇਹ ਸਾਰੀਆਂ ਨਿਯੁਕਤੀਆਂ 2027 ‘ਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਨੂੰ ਧਿਆਨ ਵਿਚ ਰੱਖਦਿਆਂ ਕੀਤੀਆਂ ਗਈਆਂ ਹਨ। ਇਸ ਤੋਂ ਪਹਿਲਾਂ ਪਾਰਟੀ ਇੰਚਾਰਜ ਅਤੇ ਦਿੱਲੀ ਦੇ ਸਾਬਕਾ ਡਿਪਟੀ ਸੀ.ਐੱਮ. ਵੱਲੋਂ ਸਾਰੇ ਹਲਕਿਆਂ ਦਾ ਦੌਰਾ ਕਰਕੇ ਲੋਕਾਂ ਤੋਂ ਫੀਡਬੈਕ ਲਿਆ ਗਿਆ ਸੀ, ਜਿਸ ਦੇ ਆਧਾਰ ‘ਤੇ ਇਹ ਨਿਯੁਕਤੀਆਂ ਕੀਤੀਆਂ ਗਈਆਂ ਹਨ।

ਸੋਨੀਆ ਮਾਨ ਵੱਲੋਂ ਵੀ ਪੋਸਟ ਪਾ ਕੇ ਪਾਰਟੀ ਦਾ ਧੰਨਵਾਦ ਕੀਤਾ ਹੈ ਅਤੇ ਨਾਲ ਹੀ ਲਿਖਿਆ ਹੈ- ‘ਮੈਨੂੰ @AamAadmiParty ਵੱਲੋਂ ਰਾਜਾਸਾਂਸੀ ਹਲਕੇ ਦਾ ਇੰਚਾਰਜ ਨਿਯੁਕਤ ਕੀਤੇ ਜਾਣ ‘ਤੇ ਮਾਣ ਮਹਿਸੂਸ ਹੋ ਰਿਹਾ ਹੈ! ਸਾਡੇ ਸੀਨੀਅਰ ਲੀਡਰਾਂ ਵੱਲੋਂ ਦਿਖਾਏ ਭਰੋਸੇ ਲਈ ਧੰਨਵਾਦ। ਰਾਜਾਸਾਂਸੀ ਦੇ ਲੋਕਾਂ ਦੀ ਨਿਸ਼ਠਾ ਨਾਲ ਸੇਵਾ ਕਰਨ ਅਤੇ ਤਰੱਕੀਸ਼ੀਲ ਪੰਜਾਬ ਲਈ AAP ਦੇ ਵਿਜ਼ਨ ਨੂੰ ਅੱਗੇ ਵਧਾਉਣ ਲਈ ਸੰਕਲਪਬੱਧ ਹਾਂ।’

By Gurpreet Singh

Leave a Reply

Your email address will not be published. Required fields are marked *