‘ਆਪ’ ਵੱਲੋਂ ਲੁਧਿਆਣਾ ਪੱਛਮੀ ਜ਼ਿਮਨੀ ਚੋਣ ਲਈ ਉਮੀਦਵਾਰ ਦਾ ਐਲਾਨ, MP ਨੂੰ ਦਿੱਤੀ ਟਿਕਟ

ਲੁਧਿਆਣਾ : ਆਮ ਆਦਮੀ ਪਾਰਟੀ ਵੱਲੋਂ ਲੁਧਿਆਣਾ ਪੱਛਮੀ ਵਿਧਾਨ ਸਭਾ ਹਲਕੇ ‘ਤੇ ਹੋਣ ਵਾਲੀ ਜ਼ਿਮਨੀ ਚੋਣ ਲਈ ਉਮੀਦਵਾਰ ਦਾ ਐਲਾਨ ਕਰ ਦਿੱਤਾ ਹੈ। ਇਸ ਹਲਕੇ ਤੋਂ ਰਾਜ ਸਭਾ ਮੈਂਬਰ ਸੰਜੀਵ ਅਰੋੜਾ ਨੂੰ ਟਿਕਟ ਦਿੱਤੀ ਗਈ ਹੈ। 

PunjabKesari

ਦੱਸ ਦਈਏ ਕਿ 2022 ਵਿਚ ਆਮ ਆਦਮੀ ਪਾਰਟੀ ਵੱਲੋਂ ਇਸ ਹਲਕੇ ਤੋਂ ਗੁਰਪ੍ਰੀਤ ਗੋਗੀ ਨੂੰ ਚੋਣ ਮੈਦਾਨ ਵਿਚ ਉਤਾਰਿਆ  ਗਿਆ ਸੀ, ਜੋ ਜਿੱਤ ਹਾਸਲ ਕਰ ਕੇ ਵਿਧਾਇਕ ਬਣੇ ਸਨ। ਪਿਛਲੇ ਮਹੀਨੇ ਗੁਰਪ੍ਰੀਤ ਗੋਗੀ ਦੀ ਗੋਲ਼ੀ ਲੱਗਣ ਨਾਲ ਮੌਤ ਹੋ ਗਈ ਸੀ, ਜਿਸ ਕਾਰਨ ਇਹ ਸੀਟ ਖ਼ਾਲੀ ਹੋ ਗਈ ਸੀ। ਹਾਲਾਂਕਿ ਅਜੇ ਤਕ ਚੋਣ ਕਮਿਸ਼ਨ ਵੱਲੋਂ ਇਸ ਸੀਟ ‘ਤੇ ਹੋਣ ਵਾਲੀ ਜ਼ਿਮਨੀ ਚੋਣ ਦੇ ਪ੍ਰੋਗਰਾਮ ਦਾ ਐਲਾਨ ਤਾਂ ਨਹੀਂ ਕੀਤਾ ਗਿਆ, ਪਰ ਆਮ ਆਦਮੀ ਪਾਰਟੀ ਨੇ ਸੰਜੀਵ ਅਰੋੜਾ ਨੂੰ ਆਪਣਾ ਉਮੀਦਵਾਰ ਵੀ ਐਲਾਨ ਦਿੱਤਾ ਹੈ। 

By Gurpreet Singh

Leave a Reply

Your email address will not be published. Required fields are marked *