ਆਮ ਆਦਮੀ ਪਾਰਟੀ ਮਲੇਰਕੋਟਲਾ ਵਿੱਚ ਹੋਈ ਹੋਰ ਮਜਬੂਤ, ਡਾ. ਗੁਲਜ਼ਾਰ ਮੁਹੰਮਦ ਅਤੇ ਤਿੰਨ ਆਜ਼ਾਦ ਮਿਊਂਸੀਪਲ ਕੌਂਸਲਰ ਆਪ ‘ਚ ਸ਼ਾਮਲ

ਚੰਡੀਗੜ੍ਹ (ਗੁਰਪ੍ਰੀਤ ਸਿੰਘ): ਆਮ ਆਦਮੀ ਪਾਰਟੀ (ਆਪ) ਪੰਜਾਬ ਵਿੱਚ ਲਗਾਤਾਰ ਮਜ਼ਬੂਤ ਹੋ ਰਹੀ ਹੈ। ਸ਼ਨੀਵਾਰ ਨੂੰ ਮਲੇਰਕੋਟਲਾ ਤੋਂ ਡਾ. ਗੁਲਜ਼ਾਰ ਮੁਹੰਮਦ ਅਤੇ ਤਿੰਨ ਆਜ਼ਾਦ ਮਿਊਂਸੀਪਲ ਕੌਂਸਲਰ ਆਪ ਵਿੱਚ ਸ਼ਾਮਲ ਹੋ ਗਏ।

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਡਾ. ਗੁਲਜ਼ਾਰ ਮੁਹੰਮਦ ਅਤੇ ਤਿੰਨੋਂ ਨਵੇਂ ਸ਼ਾਮਲ ਹੋਏ ਕੌਂਸਲਰਾਂ ਦਾ ਪਾਰਟੀ ਵਿੱਚ ਨਿੱਘਾ ਸਵਾਗਤ ਕੀਤਾ ਅਤੇ ਉਮੀਦ ਪ੍ਰਗਟਾਈ ਕਿ ਉਨ੍ਹਾਂ ਦਾ ਤਜਰਬਾ ਅਤੇ ਜਨਤਕ ਰਾਬਤਾ ਮਲੇਰਕੋਟਲਾ ਵਿੱਚ ‘ਆਪ’ ਦੇ ਸੰਗਠਨ ਨੂੰ ਹੋਰ ਮਜ਼ਬੂਤ ਕਰੇਗਾ।

ਇਸ ਮੌਕੇ ਨਗਰ ਕੌਂਸਲ ਦੇ ਸਾਬਕਾ ਪ੍ਰਧਾਨ ਇਕਬਾਲ ਫੌਜੀ, ਮੁਹੰਮਦ ਬਸ਼ੀਰ, ਮੁਹੰਮਦ ਹਬੀਬ, ਸੁਰੱਈਆ ਬੇਗਮ, ਮੁਹੰਮਦ ਮੁਮਤਾਜ਼ (ਤਾਜ), ਜ਼ਾਹਿਦਾ ਪਰਵੀਨ, ਮੁਹੰਮਦ ਅਸਲਮ (ਕਾਲਾ), ਪੰਜਾਬ ਵਕਫ਼ ਬੋਰਡ ਦੇ ਚੇਅਰਮੈਨ ਮੁਹੰਮਦ ਓਵੈਸ, ਆਜ਼ਮ ਰਾਣਾ (ਜ਼ਿਲ੍ਹਾ ਚੇਅਰਮੈਨ ਟਰੇਡ ਵਿੰਗ ਕਮਿਸ਼ਨ ਪੰਜਾਬ) ਅਤੇ ਸ਼ਹਿਬਾਜ਼ ਰਾਣਾ (ਮੈਂਬਰ ਪੰਜਾਬ ਵਕਫ਼ ਬੋਰਡ) ਵੀ ਹਾਜ਼ਰ ਸਨ।

By Gurpreet Singh

Leave a Reply

Your email address will not be published. Required fields are marked *