ਨੈਸ਼ਨਲ ਟਾਈਮਜ਼ ਬਿਊਰੋ :- ਸੂਬੇ ਭਰ ਦੇ ਸੇਵਾਮੁਕਤ ਟੀਚਿੰਗ ਫੈਕਲਟੀ ਨੂੰ ਲਾਭ ਪਹੁੰਚਾਉਣ ਸਬੰਧੀ ਅਹਿਮ ਫੈਸਲਾ ਲੈਂਦਿਆਂ ਪੰਜਾਬ ਸਰਕਾਰ ਨੇ 7ਵੇਂ ਯੂ.ਜੀ.ਸੀ. ਤਨਖਾਹ ਸਕੇਲਾਂ ਅਨੁਸਾਰ ਸਰਕਾਰੀ ਕਾਲਜਾਂ/ਯੂਨੀਵਰਸਿਟੀਆਂ ਵਿੱਚ 1 ਜਨਵਰੀ, 2016 ਤੋਂ ਪਹਿਲਾਂ ਸੇਵਾਮੁਕਤ ਹੋਏ ਅਧਿਆਪਕਾਂ ਅਤੇ ਹੋਰ ਟੀਚਿੰਗ ਫੈਕਲਟੀ ਲਈ ਪੈਨਸ਼ਨ ਅਤੇ ਪਰਿਵਾਰਕ ਪੈਨਸ਼ਨ ਵਿੱਚ ਸੋਧ ਨੂੰ ਮਨਜ਼ੂਰੀ ਦਿੱਤੀ ਹੈ। ਇਹ ਸੋਧ 1 ਜਨਵਰੀ, 2016 ਤੋਂ ਲਾਗੂ ਹੋਵੇਗੀ। ਇਸ ਸਬੰਧੀ ਨੋਟੀਫ਼ਿਕੇਸ਼ਨ ਜਾਰੀ ਕੀਤਾ ਜਾ ਚੁੱਕਾ ਹੈ ।
ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਪੰਜਾਬ ਦੇ ਉਚੇਰੀ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਸੋਧੀ ਪੈਨਸ਼ਨ ਨਾਲ ਲਗਭਗ 500 ਸੇਵਾਮੁਕਤ ਟੀਚਿੰਗ ਪੇਸ਼ੇਵਰਾਂ ਨੂੰ ਲਾਭ ਹੋਵੇਗਾ, ਜਿਨ੍ਹਾਂ ਵਿੱਚ 400 ਪੈਨਸ਼ਨਰ ਅਤੇ 100 ਪਰਿਵਾਰਕ ਪੈਨਸ਼ਨਰ ਸ਼ਾਮਲ ਹਨ, ਜਿਸ ਦੀ ਰਕਮ 38.99 ਕਰੋੜ ਰੁਪਏ ਬਣੇਗੀ।