ਨੈਸ਼ਨਲ ਟਾਈਮਜ਼ ਬਿਊਰੋ :- ਜਲੰਧਰ ਵਿਚ ਆਮ ਆਦਮੀ ਪਾਰਟੀ (ਆਪ) ਦੇ ਨੇਤਾ ਲੱਕੀ ਓਬਰਾਏ ਦਾ ਕਤਲ ਕਰ ਦਿੱਤਾ ਗਿਆ। ਬਦਮਾਸ਼ਾਂ ਨੇ ਓਬਰਾਏ ਨੂੰ ਪੌਸ਼ ਇਲਾਕੇ ਮਾਡਲ ਟਾਊਨ ਵਿੱਚ ਸਥਿਤ ਗੁਰਦੁਆਰਾ ਸਾਹਿਬ ਦੇ ਬਾਹਰ ਪੰਜ ਗੋਲੀਆਂ ਮਾਰੀਆਂ। ਉਸ ਨੂੰ ਗੰਭੀਰ ਹਾਲਤ ਵਿੱਚ ਇੱਕ ਨਿੱਜੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ, ਜਿੱਥੇ ਇਲਾਜ ਦੌਰਾਨ ਉਸਦੀ ਮੌਤ ਹੋ ਗਈ।
ਘਟਨਾ ਦੀ ਸੂਚਨਾ ਮਿਲਦੇ ਹੀ ਭਾਰੀ ਪੁਲਿਸ ਫੋਰਸ ਮੌਕੇ ‘ਤੇ ਪਹੁੰਚੀ। ਪੁਲਿਸ ਨੇ ਇਲਾਕੇ ਨੂੰ ਸੀਲ ਕਰ ਦਿੱਤਾ ਹੈ ਅਤੇ ਹਮਲਾਵਰਾਂ ਦੀ ਪਛਾਣ ਕਰਨ ਲਈ ਆਲੇ-ਦੁਆਲੇ ਦੇ ਇਲਾਕੇ ਦੇ ਸੀਸੀਟੀਵੀ ਫੁਟੇਜ ਦੀ ਜਾਂਚ ਕਰ ਰਹੀ ਹੈ। ਸ਼ਹਿਰ ਵਿੱਚ ਸੁਰੱਖਿਆ ਵਧਾ ਦਿੱਤੀ ਗਈ ਹੈ ਅਤੇ ਪੁਲਿਸ ਮਾਮਲੇ ਦੀ ਡੂੰਘਾਈ ਨਾਲ ਜਾਂਚ ਕਰ ਰਹੀ ਹੈ।
