ਫਿਰੋਜ਼ਪੁਰ ‘ਚ AAP ਆਗੂ ਦਾ ਗੋਲੀਆਂ ਮਾਰ ਕੇ ਕਤਲ

ਗੁਰਪ੍ਰੀਤ ਸਿੰਘ :- ਜ਼ਿਲ੍ਹਾ ਫਿਰੋਜ਼ਪੁਰ ਦੇ ਕਸਬਾ ਮਮਦੋਟ ਵਿੱਚ ਕਾਰ ਸਵਾਰ ਹਮਲਾਵਰਾਂ ਵੱਲੋਂ ਮੋਟਰਸਾਈਕਲ ’ਤੇ ਜਾ ਰਹੇ ਦੋ ਵਿਅਕਤੀਆਂ ’ਤੇ ਕਥਿਤ ਤੌਰ ’ਤੇ ਗੋਲੀਬਾਰੀ ਕਰਨ ਦਾ ਮਾਮਲਾ ਸ੍ਹਾਮਣੇ ਆਇਆ ਹੈ। ਇਸ ਹਮਲੇ ਵਿੱਚ AAP ਆਗੂ ਗੁਰਪ੍ਰੀਤ ਸਿੰਘ ਦੀ ਮੌਤ ਹੋ ਗਈ, ਜਦਕਿ ਉਸ ਦਾ ਸਾਥੀ ਹਰਪ੍ਰੀਤ ਸਿੰਘ ਗੰਭੀਰ ਜ਼ਖਮੀ ਹੋ ਗਿਆ।

ਜਾਣਕਾਰੀ ਮੁਤਾਬਕ ਹਮਲੇ ਤੋਂ ਬਾਅਦ ਦੋਵੇਂ ਨੂੰ ਇਲਾਜ ਲਈ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਗੁਰਪ੍ਰੀਤ ਸਿੰਘ ਨੂੰ ਮ੍ਰਿਤਕ ਐਲਾਨ ਦਿੱਤਾ। ਗੰਭੀਰ ਜ਼ਖਮੀ ਹਰਪ੍ਰੀਤ ਸਿੰਘ ਦਾ ਹਸਪਤਾਲ ਵਿੱਚ ਇਲਾਜ ਚੱਲ ਰਿਹਾ ਹੈ। ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਹਮਲਾਵਰ ਮੌਕੇ ਤੋਂ ਫਰਾਰ ਹੋ ਗਏ।

ਘਟਨਾ ਦੀ ਸੂਚਨਾ ਮਿਲਣ ਤੋਂ ਬਾਅਦ ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲਿਸ ਵੱਲੋਂ ਹਮਲਾਵਰਾਂ ਦੀ ਪਛਾਣ ਕਰਨ ਅਤੇ ਵਾਰਦਾਤ ਦੇ ਕਾਰਨਾਂ ਦਾ ਪਤਾ ਲਗਾਉਣ ਲਈ ਜਾਂਚ ਕੀਤੀ ਜਾ ਰਹੀ ਹੈ। ਫਿਲਹਾਲ ਗੋਲੀਬਾਰੀ ਦੇ ਪਿੱਛੇ ਅਸਲ ਕਾਰਨ ਕੀ ਸੀ ਅਤੇ ਹਮਲਾਵਰਾਂ ਦੀ ਪਛਾਣ ਸਬੰਧੀ ਪੁਲਿਸ ਦੀ ਜਾਂਚ ਜਾਰੀ ਹੈ।

By Gurpreet Singh

Leave a Reply

Your email address will not be published. Required fields are marked *